SC ‘ਚ ਉੱਠਿਆ ਪਰੇਡ ਦਾ ਮੁੱਦਾ, CJI ਦਾ ਕੇਂਦਰ ਨੂੰ ਸਵਾਲ- ਤੁਸੀਂ ਅੱਖਾਂ ਕਿਉਂ ਬੰਦ ਕਰ ਰੱਖੀਆਂ?
Published : Jan 28, 2021, 2:01 pm IST
Updated : Jan 28, 2021, 2:01 pm IST
SHARE ARTICLE
Supreme Court
Supreme Court

ਤਬਲੀਗ਼ੀ ਜਮਾਤ ਮਰਕਜ਼ ਮਾਮਲੇ 'ਚ ਸੁਣਵਾਈ ਦੌਰਾਨ ਚੁੱਕਿਆ ਗਿਆ ਟਰੈਕਟਰ ਪਰੇਡ ਦਾ ਮੁੱਦਾ

ਨਵੀਂ ਦਿੱਲੀ: ਸੁਪਰੀਮ ਕੋਰਟ ਵਿਚ ਤਬਲੀਗ਼ੀ ਜਮਾਤ ਮਰਕਜ਼ ਮਾਮਲੇ 'ਚ ਸੁਣਵਾਈ ਦੌਰਾਨ 26 ਜਨਵਰੀ ਨੂੰ ਹੋਈ ਕਿਸਾਨ ਟਰੈਕਟਰ ਪਰੇਡ ਦਾ ਮੁੱਦਾ ਚੁੱਕਿਆ ਗਿਆ। ਇਸ ਦੌਰਾਨ ਚੀਫ ਜਸਟਿਸ ਐਸ ਏ ਬੋਬੜੇ ਨੇਘਟਨਾ ‘ਤੇ ਨਰਾਜ਼ਗੀ ਜ਼ਾਹਿਰ ਕੀਤੀ। ਉਹਨਾਂ ਨੇ ਕੇਂਦਰ ਸਰਕਾਰ ਨੂੰ ਸਵਾਲ ਕੀਤਾ, ‘ਸਰਕਾਰ ਇਸ ਮੁੱਦੇ ‘ਤੇ ਅੱਖਾਂ ਬੰਦ ਕਰ ਕੇ ਕਿਉਂ ਬੈਠੀ ਹੈ?

Supreme Court-appointed committee first meetingSupreme Court-Farmers 

ਦਰਅਸਲ ਸੁਪਰੀਮ ਕੋਰਟ ਨੇ ਤਬਲੀਗੀ ਜਮਾਤ ਦੀਆਂ ਮੀਡੀਆ ਰਿਪੋਰਟਾਂ ਖਿਲਾਫ ਜਮੀਅਤ ਉਲੇਮਾ ਏ ਹਿੰਦ ਅਤੇ ਪੀਸ ਪਾਰਟੀ ਸਮੇਤ ਕਈ ਹੋਰ ਲੋਕਾਂ ਦੀ ਪਟੀਸ਼ਨ ‘ਤੇ ਸੁਣਵਾਈ ਦੌਰਾਨ 26 ਜਨਵਰੀ ਨੂੰ ਹੋਈ ਘਟਨਾ ‘ਤੇ ਵੀ ਟਿੱਪਣੀ ਕੀਤੀ।

Tablighi JamaatTablighi Jamaat

ਕੋਰਟ ਨੇ ਕਿਹਾ ਕਿ ‘ਕੁਝ ਖ਼ਬਰਾਂ 'ਤੇ ਕਾਬੂ ਪਾਉਣਾ ਓਨਾ ਹੀ ਜ਼ਰੂਰੀ ਹੈ, ਜਿੰਨਾ ਕੁਝ ਰੁਕਾਵਟ ਸਬੰਧੀ ਉਪਾਵਾਂ ਨੂੰ ਅਪਣਾਉਣਾ ਅਤੇ ਕਾਨੂੰਨ ਤੇ ਵਿਵਸਥਾ ਦੀ ਸਥਿਤੀ ਦੀ ਜਾਂਚ ਕਰਨਾ। ਮੈਂ ਨਹੀਂ ਜਾਣਦਾ ਕਿ ਤੁਹਾਡੀਆਂ ਇਸ 'ਤੇ ਅੱਖਾਂ ਬੰਦ ਕਿਉਂ ਹਨ।' ਚੀਫ਼ ਜਸਟਿਸ ਨੇ ਕਿਹਾ ਕਿ 'ਫੇਕ ਨਿਊਜ਼ ਕਾਰਨ ਹਿੰਸਾ ਹੋਵੇ, ਕਿਸੇ ਦੀ ਜਾਨ ਜਾਵੇ, ਅਜਿਹਾ ਨਹੀਂ ਹੋਣਾ ਚਾਹੀਦਾ।'

Supreme Court Supreme Court- Farmers 

ਪਟੀਸ਼ਨਕਰਤਾ ਨੇ ਕਿਹਾ ਕਿ ਸਰਕਾਰ ਕੋਲ ਅਜਿਹੇ ਪ੍ਰੋਗਰਾਮਾਂ 'ਤੇ ਰੋਕ ਲਾਉਣ ਦੀ ਸ਼ਕਤੀ ਹੈ। ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਹਲਫ਼ਨਾਮਾ ਦਾਖ਼ਲ ਕਰਕੇ ਕਿਹਾ ਸੀ ਕਿ 'ਮੀਡੀਆ ਨੂੰ ਜਮਾਤ ਦੇ ਮੁੱਦੇ 'ਤੇ ਰਿਪੋਰਟਿੰਗ ਕਰਨ ਤੋਂ ਨਹੀਂ ਰੋਕ ਸਕਦੇ। ਇਹ ਪ੍ਰੈੱਸ ਦੀ ਸੁਤੰਤਰਤਾ ਦਾ ਮਾਮਲਾ ਹੈ। ਮਰਕਜ਼ ਸਬੰਧੀ ਵਧੇਰੇ ਰਿਪੋਰਟਾਂ ਗ਼ਲਤ ਨਹੀਂ ਸਨ।''

Supreme courtSupreme court

ਸਾਲਿਸਟਰ ਜਨਰਲ ਤੁਸ਼ਾਰ ਮੇਹਤਾ ਨੇ ਕਿਹਾ ਕਿ ਕੇਬਲ ਟੀਵੀ, ਡੀਟੀਐਚ ਅਤੇ ਓਟੀਟੀ ‘ਤੇ ਤਕਨੀਕੀ ਪਹਿਲੂ ਕੀ ਹਨ ਅਤੇ ਇਸ ਨੂੰ ਕਿਵੇਂ ਰੈਗੂਲੇਟ ਕੀਤਾ ਜਾਂਦਾ ਹੈ। ਇਸ ‘ਤੇ ਸਰਕਾਰ ਪੂਰੀ ਜਾਣਕਾਰੀ ਪੇਸ਼ ਕਰੇਗੀ। ਇਸ ਦੇ ਲਈ ਉਹਨਾਂ ਨੇ ਕੋਰਟ ਕੋਲੋਂ ਸਮਾਂ ਮੰਗਿਆ ਹੈ। ਜਿਸ ‘ਤੇ ਸੀਜੇਆਈ ਨੇ ਸਰਕਾਰ ਨੂੰ ਤਿੰਨ ਹਫ਼ਤਿਆਂ ਦਾ ਸਮਾਂ ਦਿੱਤਾ ਹੈ।  

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement