ਅਨੰਤ ਨਾਗੇਸਵਰਨ ਹੋਣਗੇ ਦੇਸ਼ ਦੇ ਨਵੇਂ ਮੁੱਖ ਆਰਥਿਕ ਸਲਾਹਕਾਰ
Published : Jan 28, 2022, 8:28 pm IST
Updated : Jan 28, 2022, 8:28 pm IST
SHARE ARTICLE
V. Anantha Nageswaran
V. Anantha Nageswaran

ਬਜਟ ਤੋਂ ਪਹਿਲਾਂ ਬਦਲੇ ਮੁੱਖ ਆਰਥਿਕ ਸਲਾਹਕਾਰ

 

ਨਵੀਂ ਦਿੱਲੀ: ਬਜਟ ਸੈਸ਼ਨ ਸ਼ੁਰੂ ਹੋਣ ਤੋਂ ਠੀਕ ਪਹਿਲਾਂ ਸਰਕਾਰ ਨੇ ਨਵਾਂ ਮੁੱਖ ਆਰਥਿਕ ਸਲਾਹਕਾਰ ਨਿਯੁਕਤ ਕੀਤਾ ਹੈ। ਇਸ ਵਾਰਲ ਡਾਕਟਰ ਵੀ ਅਨੰਤ ਨਾਗੇਸਵਰਨ ਨੂੰ ਇਹ ਜ਼ਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਨੇ ਤੁਰੰਤ ਪ੍ਰਭਾਵ ਨਾਲ ਦੇਸ਼ ਦੇ ਨਵੇਂ ਮੁੱਖ ਆਰਥਿਕ ਸਲਾਹਕਾਰ ਵਜੋਂ ਅਹੁਦਾ ਸੰਭਾਲ ਲਿਆ ਹੈ।
ਨਾਗੇਸਵਰਨ ਦੀ ਨਿਯੁਕਤੀ ਅਜਿਹੇ ਸਮੇਂ ਕੀਤੀ ਗਈ ਹੈ ਜਦੋਂ ਸਰਕਾਰ ਅਗਲੇ ਹਫਤੇ ਦੇਸ਼ ਦਾ ਬਜਟ ਪੇਸ਼ ਕਰਨ ਜਾ ਰਹੀ ਹੈ।

 

 

V. Anantha NageswaranV. Anantha Nageswaran

ਇਸ ਸਾਲ ਬਜਟ ਸੈਸ਼ਨ 31 ਜਨਵਰੀ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਆਰਥਿਕ ਸਮੀਖਿਆ ਉਸੇ ਦਿਨ ਸੰਸਦ ਵਿੱਚ ਪੇਸ਼ ਕੀਤੀ ਜਾਣੀ ਹੈ। ਜਦੋਂ ਕਿ ਵਿੱਤੀ ਸਾਲ 2022-23 ਦਾ ਕੇਂਦਰੀ ਬਜਟ ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਪੇਸ਼ ਕਰਨਗੇ।

PM Modi PM Modi

ਅਨੰਤ ਨਾਗੇਸਵਰਨ 2019 ਤੋਂ 2021 ਤੱਕ ਪ੍ਰਧਾਨ ਮੰਤਰੀ ਦੀ ਆਰਥਿਕ ਸਲਾਹਕਾਰ ਕੌਂਸਲ ਵਿਚ ਪਾਰਟ-ਟਾਈਮ ਮੈਂਬਰ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹਨਾਂ ਨੇ ਲੇਖਕ, ਅਧਿਆਪਕ ਅਤੇ ਸਲਾਹਕਾਰ ਵਰਗੀਆਂ ਕਈ ਭੂਮਿਕਾਵਾਂ ਨਿਭਾਈਆਂ ਹਨ। ਉਹ ਭਾਰਤ ਦੇ ਮਸ਼ਹੂਰ ਬਿਜ਼ਨਸ ਸਕੂਲ ਅਤੇ ਮੈਨੇਜਮੈਂਟ ਇੰਸਟੀਚਿਊਟ ਦੇ ਫੈਕਲਟੀ ਰਹਿ ਚੁੱਕੇ ਹਨ। ਉਹ ਸਿੰਗਾਪੁਰ ਦੀਆਂ ਕਈ ਵਿਦਿਅਕ ਸੰਸਥਾਵਾਂ ਵਿੱਚ ਅਧਿਆਪਕ ਵੀ ਰਹਿ ਚੁੱਕੇ ਹਨ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement