
ਜੁਰਮ ਦੀ ਦੁਨੀਆਂ ਛੱਡ ਲੋਕ ਭਲਾਈ ਦੇ ਕੰਮ ਕਰ ਰਿਹਾ ਸੀ ਪ੍ਰਮੋਦ ਬਜਾੜ
ਨਵੀਂ ਦਿੱਲੀ: ਬਾਹਰੀ ਉੱਤਰੀ ਦਿੱਲੀ ਦੇ ਅਲੀਪੁਰ ਇਲਾਕੇ 'ਚ ਗੈਂਗ ਵਾਰ ਹੋਇਆ ਹੈ। ਅਣਪਛਾਤੇ ਨੌਜਵਾਨਾਂ ਨੇ ਤਾਬੜ ਤੋੜ ਗੋਲੀਆਂ ਤਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਗੋਲੀਬਾਰੀ 'ਚ ਪ੍ਰੋਮਦ ਬਜਾੜ ਨਾਂ ਦੇ ਨੌਜਵਾਨ ਨੂੰ ਕਈ ਗੋਲੀਆਂ ਲੱਗੀਆਂ। ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪ੍ਰੋਮਦ ਬਜਾੜ ਗੈਂਗਸਟਰ ਨੀਰਜ ਬਵਾਨੀਆ ਦਾ ਰਿਸ਼ਤੇਦਾਰ ਹੈ ਅਤੇ ਉਸ ਖਿਲਾਫ਼ ਗੈਂਗਸਟਰ ਅਮਿਤ ਭੂਰਾ ਦੇ ਪੁਲਿਸ ਹਿਰਾਸਤ 'ਚੋਂ ਫਰਾਰ ਹੋਣ ਅਤੇ ਪੁਲਿਸ ਤੋਂ ਹਥਿਆਰ ਖੋਹਣ ਦੇ ਮਾਮਲੇ 'ਚ ਕੇਸ ਦਰਜ ਹਨ।
PHOTO
ਹਾਲਾਂਕਿ ਪਿਛਲੇ ਕਈ ਸਾਲਾਂ ਤੋਂ ਪ੍ਰੋਮਦ ਬਜਾੜ ਅਪਰਾਧ ਦੀ ਦੁਨੀਆ ਨੂੰ ਛੱਡ ਕੇ ਪਿੰਡ 'ਚ ਹੀ ਆਪਣਾ ਕਾਰੋਬਾਰ ਕਰ ਰਿਹਾ ਸੀ ਅਤੇ ਸਮਾਜਿਕ ਕੰਮਾਂ 'ਚ ਵੀ ਵੱਧ ਚੜ੍ਹ ਕੇ ਹਿੱਸਾ ਲੈ ਰਿਹਾ ਸੀ। ਬੀਤੀ ਰਾਤ ਪ੍ਰੋਮਦ ਬਜਾੜ ਦੇ ਘਰ ਨੇੜੇ ਤਿੰਨ ਨੌਜਵਾਨ ਬਾਈਕ 'ਤੇ ਸਵਾਰ ਹੋ ਕੇ ਉਸ ਦੀ ਉਡੀਕ ਕਰ ਰਹੇ ਸਨ। ਜਿਵੇਂ ਹੀ ਉਹ ਆਪਣੇ ਪਲਾਟ ਤੋਂ ਘਰ ਦੇ ਨੇੜੇ ਪਹੁੰਚਿਆ ਤਾਂ ਉਸ 'ਤੇ ਗੋਲੀਆਂ ਚਲਾ ਦਿੱਤੀਆਂ।
PHOTO
ਪ੍ਰਮੋਦ ਨੂੰ ਕਰੀਬ 10 ਗੋਲੀਆਂ ਲੱਗੀਆਂ ਅਤੇ ਪ੍ਰਮੋਦ ਦੀ ਮੌਤ ਹੋ ਗਈ। ਤਿੰਨੇ ਨੌਜਵਾਨ ਮੌਕੇ ਤੋਂ ਫਰਾਰ ਹੋ ਗਏ। ਫਿਲਹਾਲ ਪੁਲਿਸ ਨੇ ਗੈਂਗ ਵਾਰ ਬਾਰੇ ਕੁਝ ਨਹੀਂ ਕਿਹਾ ਹੈ ਪਰ ਪ੍ਰਮੋਦ 'ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ ਅਤੇ ਉਸ ਦਾ ਸਬੰਧ ਗੈਂਗਸਟਰਾਂ ਨਾਲ ਸੀ, ਕਿਤੇ ਨਾ ਕਿਤੇ ਇਹ ਗੈਂਗ ਵਾਰ ਵੀ ਲੱਗਦਾ ਹੈ।
PHOTO
ਜਾਣਕਾਰੀ ਦਿੰਦੇ ਹੋਏ ਉੱਤਰੀ ਜ਼ਿਲੇ ਦੇ ਡੀਸੀਪੀ ਨੇ ਦੱਸਿਆ ਕਿ ਗੋਲੀਬਾਰੀ ਤੋਂ ਬਾਅਦ ਪ੍ਰਮੋਦ ਨੂੰ ਤੁਰੰਤ ਮੈਕਸ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਿਸ ਨੂੰ ਮੌਕੇ 'ਤੇ ਗੋਲੀਆਂ ਦੇ 9 ਖਾਲੀ ਖੋਲ ਵੀ ਮਿਲੇ ਹਨ, ਜੋ ਕਿ ਵੱਖ-ਵੱਖ ਥਾਵਾਂ 'ਤੇ ਡਿੱਗੇ ਸਨ। ਪੁਲਿਸ ਨੇ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
PHOTO