ਫੌਜੀਆਂ ਦੇ ਨਾਂ 'ਤੇ ਰਾਜਨੀਤੀ ਕਰ ਰਹੀ ਹੈ ਕੇਂਦਰ ਸਰਕਾਰ: ਸਚਿਨ ਪਾਇਲਟ
Published : Jan 28, 2022, 5:25 pm IST
Updated : Jan 28, 2022, 5:25 pm IST
SHARE ARTICLE
Sachin Pilot
Sachin Pilot

ਅੱਜ ਰਿਲੀਜ਼ ਕੀਤੀ ਗਈ ਬੁੱਕਲੈਟ ''ਸ਼ੋਰਯ ਕੇ ਨਾਮ ਪਰ ਵੋਟ, ਸੈਨਾ ਕੇ ਹਿੱਤੋਂ ਪਰ ਚੋਟ''

 

ਚੰਡੀਗੜ੍ਹ: ਕਾਂਗਰਸ ਦੇ ਸੀਨੀਅਰ ਆਗੂ ਅਤੇ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ 'ਤੇ ਫ਼ੌਜੀਆਂ ਦੇ ਨਾਂਅ 'ਤੇ ਸਿਆਸਤ ਕਰਨ ਦਾ ਦੋਸ਼ ਲਾਇਆ ਹੈ, ਜੋ ਉਨ੍ਹਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਉਨ੍ਹਾਂ ਦੇ ਖ਼ਿਲਾਫ਼ ਕੰਮ ਕਰ ਰਹੀ ਹੈ।  ਇਸ ਮੌਕੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਮੀਡੀਆ ਇੰਚਾਰਜ ਪਵਨ ਖਹਿਰਾ ਵੀ ਉਨ੍ਹਾਂ ਨਾਲ ਮੌਜੂਦ ਸਨ।

Sachin PilotSachin Pilot

ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਹੈੱਡ ਕੁਆਰਟਰ ਵਿਖੇ ਸੈਨਿਕਾਂ ਦੀ ਬਹਾਦਰੀ ਦੇ ਸਨਮਾਨ ਵਿੱਚ ਤਿਆਰ ਕੀਤੀ ਗਈ ਬੁੱਕਲੇਟ ''ਸ਼ੋਰਯ ਕੇ ਨਾਮ ਪਰ ਵੋਟ, ਸੈਨਾ ਕੇ ਹਿੱਤੋਂ ਪਰ ਚੋਟ'' ਨੂੰ ਰਿਲੀਜ਼ ਕਰਨ ਮੌਕੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਚਿਨ ਪਾਇਲਟ ਨੇ ਕਿਹਾ ਕਿ ਸਾਡੇ ਸੈਨਿਕ ਦੇਸ਼ ਦੀ ਸਰਹੱਦ 'ਤੇ ਦੁਸ਼ਮਣਾਂ ਤੇ ਉਹ ਅੰਦਰ ਅੱਤਵਾਦ ਅਤੇ ਵੱਖਵਾਦ ਨਾਲ ਲੜਦੇ ਹਨ, ਪਰ ਅਫਸੋਸ ਦੀ ਗੱਲ ਹੈ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਫੌਜੀਆਂ ਦੇ ਨਾਂ 'ਤੇ ਰਾਜਨੀਤੀ ਕਰਦੀ ਹੈ ਅਤੇ ਉਨ੍ਹਾਂ ਨੂੰ ਕੀਤੇ ਗਏ ਵਾਇਦੇ ਪੂਰੇ ਕਰਨ ਦੀ ਬਜਾਏ, ਉਨ੍ਹਾਂ ਦੇ ਖਿਲਾਫ ਕੰਮ ਕਰਦਾ ਹੈ।

Sachin PilotSachin Pilot

ਉਨ੍ਹਾਂ ਦੋਸ਼ ਲਾਇਆ ਕਿ ਦੇਸ਼ ਵਿੱਚ ਕਰੀਬ 1.25 ਲੱਖ ਸੈਨਿਕਾਂ ਦੀਆਂ ਅਸਾਮੀਆਂ ਖਾਲੀ ਹਨ, ਜਿਨ੍ਹਾਂ ਨੂੰ ਰਾਸ਼ਟਰਵਾਦ ਦੀ ਗੱਲ ਕਰਨ ਵਾਲੀ ਪੂਰਨ ਬਹੁਮਤ ਵਾਲੀ ਸਰਕਾਰ ਵੱਲੋਂ ਪਿਛਲੇ 7 ਸਾਲਾਂ ਤੋਂ ਨਹੀਂ ਭਰਿਆ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀ ਯੂਪੀਏ ਸਰਕਾਰ ਨੇ ਸਾਲ 2014 ਵਿੱਚ ਵਨ ਰੈਂਕ, ਵਨ ਪੈਨਸ਼ਨ ਸਕੀਮ ਲਾਗੂ ਕੀਤੀ ਸੀ, ਪਰ ਹਰਿਆਣਾ ਦੇ ਰੇਵਾੜੀ ਵਿੱਚ ਇਸ ਸਕੀਮ ਨੂੰ ਲਾਗੂ ਕਰਨ ਦਾ ਵਾਅਦਾ ਕਰਨ ਵਾਲੀ ਐਨਡੀਏ ਸਰਕਾਰ ਨੇ ਅਜੇ ਤੱਕ ਇਸਨੂੰ ਲਾਗੂ ਨਹੀਂ ਕੀਤਾ। ਅਜਿਹੇ 'ਚ 5 ਸਾਲ 'ਚ ਪੈਨਸ਼ਨ ਵਧਾਉਣ ਦਾ ਫੈਸਲਾ ਬਰਾਬਰੀ ਨਹੀਂ ਲਿਆ ਸਕਦਾ। 

Indian armyIndian army

ਉਨ੍ਹਾਂ ਕੇਂਦਰ ਸਰਕਾਰ ਵੱਲੋਂ ਈਸੀਐਚਐਸ ਵਿੱਚ 2,000 ਕਰੋੜ ਰੁਪਏ ਦੀ ਕਟੌਤੀ ਦੀ ਵੀ ਨਿਖੇਧੀ ਕੀਤੀ।  ਇਸੇ ਤਰ੍ਹਾਂ, ਸਰਕਾਰ ਨੇ ਕੰਟੀਨ 'ਤੇ ਉਪਲਬਧ ਉਤਪਾਦਾਂ 'ਤੇ 50 ਪ੍ਰਤੀਸ਼ਤ ਜੀਐਸਟੀ ਲਗਾਇਆ ਹੈ ਅਤੇ ਇਸ 'ਤੇ ਵੀ ਸੀਮਾ ਲਗਾ ਦਿੱਤੀ ਹੈ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਅਪੰਗਤਾ ਪੈਨਸ਼ਨ ਨੂੰ ਵਧਾਉਣ ਦੀ ਬਜਾਏ ਇਸ ਤੇ ਟੈਕਸ ਲਾਏ ਜਾਣ ਦੀ ਨਿਖੇਧੀ ਕੀਤੀ। ਸਚਿਨ ਪਾਇਲਟ ਨੇ ਖੁਲਾਸਾ ਕੀਤਾ ਕਿ ਡਿਫੈਂਸ ਵਿਚ ਸਿਵਲ ਅਫਸਰਾਂ ਦੀ ਪੈਨਸ਼ਨ ਵਿਚ ਕਈ ਗੁਣਾ ਵਾਧਾ ਹੋਇਆ ਹੈ, ਜਦਕਿ ਆਰਮੀ ਸਰਵਿਸਿਜ਼ ਦੇ ਸਮਾਨਾਂਤਰ ਫ਼ੌਜ ਦੇ ਅਫਸਰ ਦੀ ਪੈਨਸ਼ਨ ਇਸ ਤੋਂ ਬਹੁਤ ਘੱਟ ਹੈ। 

PM Narendra ModiPM Narendra Modi

ਇੱਥੋਂ ਤੱਕ ਕਿ ਅਰਧ ਸੈਨਿਕ ਬਲਾਂ ਦੇ ਜਵਾਨਾਂ ਨੂੰ ਵੀ ਸ਼ਹੀਦ ਦਾ ਦਰਜਾ ਨਹੀਂ ਮਿਲਦਾ ਅਤੇ ਅੱਤਵਾਦੀ ਮੁਕਾਬਲੇ ਵਿੱਚ ਸ਼ਹੀਦ ਹੋਣ ਦੀ ਸੂਰਤ ਵਿੱਚ ਉਨ੍ਹਾਂ ਦੇ ਪਰਿਵਾਰਾਂ ਨੂੰ ਫੌਜ ਦੇ ਮੁਕਾਬਲੇ ਮਦਦ ਨਹੀਂ ਮਿਲਦੀ।  ਉਨ੍ਹਾਂ ਖੁਲਾਸਾ ਕੀਤਾ ਕਿ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਕਈ ਵਾਰ ਸੰਸਦ ਵਿੱਚ ਮਾਮਲਾ ਉਠਾਉਣ ਦੇ ਬਾਵਜੂਦ ਕੇਂਦਰ ਸਰਕਾਰ  ਇਸ ਸਬੰਧੀ ਵਿੱਚ ਕੋਈ ਕਦਮ ਨਹੀਂ ਚੁੱਕ ਰਹੀ। ਉਨ੍ਹਾਂ ਕਿਹਾ ਕਿ ਸਿਰਫ ਭਾਸ਼ਣ ਦੇਣ ਨਾਲ ਕੰਮ ਨਹੀਂ ਹੁੰਦਾ, ਅਸਲ ਵਿਚ ਕੰਮ ਕਰਨਾ ਪੈਂਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਗੋਆ, ਉਤਰਾਖੰਡ ਅਤੇ ਪੰਜਾਬ ਵਿੱਚ ਇੱਕ ਵਾਰ ਫਿਰ ਕਾਂਗਰਸ ਦੀ ਸਰਕਾਰ ਬਣੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM
Advertisement