ਕੈਫੇ 'ਚ ਗੀਤ ਵਜਾਉਣ ਨੂੰ ਲੈ ਕੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

By : GAGANDEEP

Published : Jan 28, 2023, 4:47 pm IST
Updated : Jan 28, 2023, 4:47 pm IST
SHARE ARTICLE
PHOTO
PHOTO

ਬਦਮਾਸ਼ਾਂ ਨੇ ਮ੍ਰਿਤਕ ਨੌਜਵਾਨ ਨੂੰ ਘੇਰ ਕੇ ਵਾਰਦਾਤ ਨੂੰ ਦਿੱਤਾ ਅੰਜਾਮ

 

ਜੀਂਦ: ਹਰਿਆਣਾ ਦੇ ਜੀਂਦ ਦੇ ਰਾਣੀ ਤਾਲਾਬ ਵਿੱਚ ਸ਼ਨੀਵਾਰ ਦੁਪਹਿਰ ਬੀ ਫਾਰਮੇਸੀ ਦੇ ਇੱਕ ਵਿਦਿਆਰਥੀ ਦਾ ਦਿਨ ਦਿਹਾੜੇ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਵਿਦਿਆਰਥੀ ਲੁਦਾਣਾ ਪਿੰਡ ਦਾ ਵਸਨੀਕ ਸੀ। ਕੈਫੇ 'ਚ ਗਾਣਾ ਵਜਾਉਣ ਨੂੰ ਲੈ ਕੇ ਹੋਈ ਤਕਰਾਰ ਕਾਰਨ ਇਹ ਘਟਨਾ ਵਾਪਰੀ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ। ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਹੈ। ਘਟਨਾ ਤੋਂ ਬਾਅਦ ਦੋਸ਼ੀ ਨੌਜਵਾਨ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਦੇ ਰਿਸ਼ਤੇਦਾਰ ਹਸਪਤਾਲ ਪਹੁੰਚ ਗਏ ਹਨ।

 

ਪੜ੍ਹੋ ਪੂਰੀ ਖਬਰ: ਰਾਜਸਥਾਨ: ਕੇਂਦਰੀ ਯੂਨੀਵਰਸਿਟੀ ਦੇ ਗਰਲਜ਼ ਹੋਸਟਲ 'ਚ ਵਿਦਿਆਰਥਣ ਨੇ ਲਿਆ ਫਾਹਾ

ਜਾਣਕਾਰੀ ਅਨੁਸਾਰ ਪਿੰਡ ਲੁਦਾਣਾ ਦਾ ਰਹਿਣ ਵਾਲਾ ਰੋਹਿਤ ਬੀ ਫਾਰਮੇਸੀ ਵਿੱਚ ਪੰਜਵੇਂ ਸਮੈਸਟਰ ਦਾ ਵਿਦਿਆਰਥੀ ਸੀ ਅਤੇ ਆਪਣੇ ਦੋਸਤ ਨਾਲ ਰਾਣੀ ਤਾਲਾਬ ਨੇੜੇ ਇੱਕ ਕੈਫੇ ਵਿੱਚ ਆਇਆ ਹੋਇਆ ਸੀ। ਰੋਹਿਤ ਇਹ ਕਹਿ ਕੇ ਘਰੋਂ ਨਿਕਲਿਆ ਸੀ ਕਿ ਉਹ ਕਾਲਜ ਜਾ ਰਿਹਾ ਹੈ। ਇੱਥੇ ਗਾਣੇ ਵਜਾਉਣ ਨੂੰ ਲੈ ਕੇ ਅਣਪਛਾਤੇ ਲੜਕਿਆਂ ਨਾਲ ਉਸ ਦੀ ਤਕਰਾਰ ਹੋ ਗਈ। ਇਸ 'ਤੇ ਰੋਹਿਤ ਆਪਣੇ ਦੋਸਤਾਂ ਨਾਲ ਕੈਫੇ ਤੋਂ ਬਾਹਰ ਭੱਜ ਗਿਆ।

ਪੜ੍ਹੋ ਪੂਰੀ ਖਬਰ:ਬਠਿੰਡਾ ਕੇਂਦਰੀ ਜੇਲ੍ਹ 'ਚ ਆਪਸ 'ਚ ਭਿੜੇ ਕੈਦੀ, 14 ਖਿਲਾਫ ਮਾਮਲਾ ਦਰਜ

ਦੱਸਿਆ ਗਿਆ ਹੈ ਕਿ ਹਮਲਾਵਰ ਨੌਜਵਾਨਾਂ ਨੇ ਪਿੱਛਾ ਕਰਕੇ ਰੋਹਿਤ ਨੂੰ ਰਾਣੀ ਤਾਲਾਬ ਨੇੜੇ ਘੇਰ ਲਿਆ ਅਤੇ ਫਿਰ ਚਾਕੂ ਮਾਰ ਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਨੌਜਵਾਨ ਮੌਕੇ ਤੋਂ ਫਰਾਰ ਹੋ ਗਏ। ਉਸ ਦਾ ਦੋਸਤ ਜ਼ਖਮੀ ਰੋਹਿਤ ਨੂੰ ਸਿਵਲ ਹਸਪਤਾਲ ਲੈ ਗਏ। ਜਾਂਚ ਤੋਂ ਬਾਅਦ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਘਟਨਾ ਦੀ ਸੂਚਨਾ ਮਿਲਣ 'ਤੇ ਥਾਣਾ ਸਿਟੀ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਨਰਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ। ਥਾਣਾ ਸਿਟੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ।
 

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM
Advertisement