ਲੈਂਡਿੰਗ ਸਮੇਂ ਹਾਦਸਾਗ੍ਰਸਤ ਹੋਇਆ ਜਹਾਜ਼
ਮਹਾਰਾਸ਼ਟਰ : ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦਾ ਜਹਾਜ਼ ਅੱਜ ਸਵੇਰੇ ਮਹਾਰਾਸ਼ਟਰ ਦੇ ਬਾਰਾਮਤੀ ਵਿਚ ਵਾਪਰੇ ਜਹਾਜ਼ ਹਾਦਸਾਗ੍ਰਸਤ ਦੌਰਾਨ ਦੇਹਾਂਤ ਹੋ ਗਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਹ ਹਾਦਸਾ ਬਾਰਾਮਤੀ ਹਵਾਈ ਅੱਡੇ 'ਤੇ ਲੈਂਡਿੰਗ ਦੌਰਾਨ ਵਾਪਰਿਆ। ਇਸ ਹਾਦਸੇ ’ਚ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਸਮੇਤ 5 ਵਿਅਕਤੀਆਂ ਦੀ ਮੌਤ ਹੋ ਗਈ। ਅਜੀਤ ਪਵਾਰ ਪ੍ਰੀਸ਼ਦ ਚੋਣਾਂ ਸਬੰਧੀ ਇਕ ਰੈਲੀ ਨੂੰ ਸੰਬੋਧਨ ਕਰਨ ਲਈ ਇਕ ਨਿੱਜੀ ਚਾਰਟਰਡ ਜਹਾਜ਼ ਵਿਚ ਬਾਰਾਮਤੀ ਜਾ ਰਹੇ ਸਨ।
