
ਪਾਕਿਸਤਾਨੀ ਲੜਾਕੂ ਜਹਾਜ਼ਾਂ ਦੁਆਰਾ ਭਾਰਤੀ ਹਵਾਈ ਖੇਤਰ ਦੀ ਉਲੰਘਣਾ ਕੀਤੇ ਜਾਣ ਦੇ ਸੰਦਰਭ ਵਿਚ ਸੁਰੱਖਿਆ ਅਤੇ ਖ਼ੁਫ਼ੀਆ ਵਿਭਾਗ ਦੇ ਅਧਿਕਾਰੀਆਂ ਨੇ ਪ੍ਰਧਾਨ ਮੰਤਰੀ ਦਫ਼ਤਰ.....
ਨਵੀਂ ਦਿੱਲੀ : ਪਾਕਿਸਤਾਨੀ ਲੜਾਕੂ ਜਹਾਜ਼ਾਂ ਦੁਆਰਾ ਭਾਰਤੀ ਹਵਾਈ ਖੇਤਰ ਦੀ ਉਲੰਘਣਾ ਕੀਤੇ ਜਾਣ ਦੇ ਸੰਦਰਭ ਵਿਚ ਸੁਰੱਖਿਆ ਅਤੇ ਖ਼ੁਫ਼ੀਆ ਵਿਭਾਗ ਦੇ ਅਧਿਕਾਰੀਆਂ ਨੇ ਪ੍ਰਧਾਨ ਮੰਤਰੀ ਦਫ਼ਤਰ ਵਿਚ ਬੈਠਕ ਕੀਤੀ। ਅਧਿਕਾਰੀਆਂ ਨੇ ਦਸਿਆ ਕਿ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ, ਭਾਰਤੀ ਥਲ ਸੈਨਾ, ਹਵਾਈ ਫ਼ੌਜ ਅਤੇ ਜਲ ਫ਼ੌਜ ਦੇ ਸੀਨੀਅਰ ਅਧਿਕਾਰੀ ਤੇ ਹੋਰ ਸੁਰੱਖਿਆ ਅਧਿਕਾਰੀ ਬੈਠਕ ਵਿਚ ਸ਼ਾਮਲ ਹੋਏ ਜਿਨ੍ਹਾਂ ਤਾਜ਼ਾ ਸੁਰੱਖਿਆ ਹਾਲਾਤ ਬਾਰੇ ਚਰਚਾ ਕੀਤੀ।
ਗ੍ਰਹਿ ਮੰਤਰੀ ਵਲੋਂ ਸੁਰੱਖਿਆ ਹਾਲਾਤ ਦਾ ਜਾਇਜ਼ਾ : ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਦੇਸ਼ ਖ਼ਾਸਕਰ ਪਾਕਿਸਤਾਨ ਨਾਲ ਲਗਦੀ ਸਰਹੱਦ ਦੇ ਸੁਰੱਖਿਆ ਹਾਲਾਤ ਦੀ ਸਮੀਖਿਆ ਕੀਤੀ। ਬੈਠਕ ਦੌਰਾਨ ਦੇਸ਼ ਵਿਚ ਸੁਰੱਖਿਆ ਹਾਲਤ ਅਤੇ ਸਾਰੀਆਂ ਸੰਵੇਦਨਸ਼ੀਲ ਥਾਵਾਂ 'ਤੇ ਸੁਰੱਖਿਆ ਯਕੀਨੀ ਕਰਨ ਬਾਰੇ ਵਿਸਤ੍ਰਿਤ ਵੇਰਵਾ ਦਿਤਾ ਗਿਆ। ਬੈਠਕ ਵਿਚ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਸਮੇਤ ਹੋਰ ਅਧਿਕਾਰੀ ਮੌਜੂਦ ਸਨ।