ਕਨ੍ਹੱਈਆ ‘ਤੇ ਚੱਲੇਗਾ ਦੇਸ਼ ਧ੍ਰੋਹ ਦਾ ਕੇਸ, ਸਪੈਸ਼ਲ ਸੈਲ ਨੂੰ ਕੇਜਰੀਵਾਲ ਸਰਕਾਰ ਦੀ ਮੰਜ਼ੂਰੀ
Published : Feb 28, 2020, 8:11 pm IST
Updated : Feb 28, 2020, 8:11 pm IST
SHARE ARTICLE
Kanhaiyan Kumar
Kanhaiyan Kumar

ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿੱਚ ਲੱਗੇ ਕਥਿਤ ਦੇਸ਼ ਵਿਰੋਧੀ...

ਨਵੀਂ ਦਿੱਲੀ: ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿੱਚ ਲੱਗੇ ਕਥਿਤ ਦੇਸ਼ ਵਿਰੋਧੀ ਨਾਹਰਿਆਂ ਦੇ ਮਾਮਲੇ ਵਿੱਚ ਸਪੈਸ਼ਲ ਸੈਲ ਨੂੰ ਮੰਜ਼ੂਰੀ ਦੇ ਦਿੱਤੀ ਗਈ ਹੈ। ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਇਹ ਮੰਜ਼ੂਰੀ ਦਿੱਤੀ ਹੈ। ਜਿਸ ਤੋਂ ਬਾਅਦ ਹੁਣ ਜੇਐਨਯੂ ਵਿਦਿਆਰਥੀ ਸਮੂਹ ਦੇ ਸਾਬਕਾ ਪ੍ਰਧਾਨ ਕਨ੍ਹੱਈਆ ਕੁਮਾਰ ਉੱਤੇ ਦੇਸ਼ ਧ੍ਰੋਹ ਦਾ ਕੇਸ ਚਲਾਇਆ ਜਾਵੇਗਾ।

KejriwalKejriwal

ਸਪੈਸ਼ਲ ਸੈਲ ਨੂੰ ਇਸ ਮਾਮਲੇ ਵਿੱਚ ਮੰਜ਼ੂਰੀ ਦੇਣ ਦੀ ਫਾਇਲ ਕਾਫ਼ੀ ਸਮੇਂ ਤੋਂ ਲਮਕੀ ਹੋਈ ਸੀ। ਜਿਸ ਤੋਂ ਬਾਅਦ ਦਿੱਲੀ ਸਰਕਾਰ ਦੀ ਮੰਜ਼ੂਰੀ ਤੋਂ ਬਾਅਦ ਹੁਣ ਕਨ੍ਹੱਈਆ ਕੁਮਾਰ ‘ਤੇ ਦੇਸ਼ ਧ੍ਰੋਹ ਦੀਆਂ ਧਾਰਾਵਾਂ ਵਿੱਚ ਮੁਕੱਦਮਾ ਚਲਾਇਆ ਜਾਵੇਗਾ। ਇਸ ਮਾਮਲੇ ਵਿੱਚ ਦਿੱਲੀ ਸਰਕਾਰ ਨੇ ਉਮਰ ਖਾਲਿਦ, ਅਨਿਰਬਾਨ, ਆਕਿਬ ਹੁਸੈਨ, ਮੁਜੀਬ, ਉਮਰ ਗੁੱਲ,  ਬਸ਼ਰਤ ਅਲੀ ਅਤੇ ਖਾਲਿਦ ਬਸੀਰ ‘ਤੇ ਵੀ ਦੇਸ਼ ਧ੍ਰੋਹ ਦਾ ਮੁਕੱਦਮਾ ਚਲਾਏ ਜਾਣ ਦੀ ਮੰਜ਼ੂਰੀ ਦਿੱਤੀ ਹੈ।

JNUJNU

ਦਰਅਸਲ, ਹਾਲ ਹੀ ‘ਚ ਦਿੱਲੀ ਦੀ ਪਟਿਆਲਾ ਹਾਉਸ ਕੋਰਟ ‘ਚ ਮਾਮਲੇ ਦੀ ਸੁਣਵਾਈ ਹੋਈ ਤਾਂ ਦਿੱਲੀ ਪੁਲਿਸ ਨੇ ਦੱਸਿਆ ਸੀ ਕਿ ਹੁਣੇ ਤੱਕ ਦਿੱਲੀ ਸਰਕਾਰ ਵੱਲੋਂ ਦੇਸ਼ ਧ੍ਰੋਹ ਦਾ ਮੁਕੱਦਮਾ ਚਲਾਉਣ ਦੀ ਆਗਿਆ ਨਹੀਂ ਮਿਲੀ ਹੈ। ਜਿਸ ਤੋਂ ਬਾਅਦ ਕੋਰਟ ਨੇ ਦਿੱਲੀ ਪੁਲਿਸ ਦੀ ਸਪੈਸ਼ਲ ਸੈਲ ਨੂੰ ਨਿਰਦੇਸ਼ ਦਿੱਤਾ ਕਿ ਉਹ ਦਿੱਲੀ ਸਰਕਾਰ ਨੂੰ ਪੱਤਰ ਲਿਖਕੇ ਇਸ ‘ਤੇ ਰੁਖ਼ ਸਾਫ਼ ਕਰਨ ਨੂੰ ਕਹਿਣ।

Kanhaiya KumarKanhaiya Kumar

ਇਸਤੋਂ ਬਾਅਦ ਦਿੱਲੀ ਪੁਲਿਸ ਦੀ ਸਪੈਸ਼ਲ ਸੈਲ ਨੇ ਕੇਜਰੀਵਾਲ ਸਰਕਾਰ ਨੂੰ ਪੱਤਰ ਲਿਖਿਆ, ਪੱਤਰ ਵਿੱਚ ਕਨ੍ਹੱਈਆ ਕੁਮਾਰ ਸਮੇਤ ਹੋਰਨਾਂ ਦੇ ਖਿਲਾਫ ਦੇਸ਼ ਧ੍ਰੋਹ ਦਾ ਮੁਕੱਦਮਾ ਚਲਾਉਣ ਦੀ ਫਿਰ ਤੋਂ ਆਗਿਆ ਮੰਗੀ ਸੀ। ਜਿਸਤੋਂ ਬਾਅਦ ਹੁਣ ਕੇਜਰੀਵਾਲ ਸਰਕਾਰ ਨੇ ਸਪੈਸ਼ਲ ਸੈਲ ਨੂੰ ਮੁਕੱਦਮਾ ਚਲਾਏ ਜਾਣ ਦੀ ਆਗਿਆ ਦੇ ਦਿੱਤੀ ਹੈ।

Kanhaiya KumarKanhaiya Kumar

ਕੀ ਹੈ ਮਾਮਲਾ?

9 ਫਰਵਰੀ 2016 ਨੂੰ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਕੈਂਪਸ ਵਿੱਚ ਨਾਅਰੇਬਾਜੀ ਦੇ ਵੀਡੀਓ ਸਾਹਮਣੇ ਆਏ ਸਨ। ਇਸਤੋਂ ਬਾਅਦ ਮਾਮਲੇ ਦੀ ਜਾਂਚ ਕੀਤੀ ਗਈ ਸੀ ਅਤੇ ਤਤਕਾਲੀਨ ਜੇਐਨਯੂ ਵਿਦਿਆਰਥੀ ਸਮੂਹ ਦੇ ਪ੍ਰਧਾਨ ਕਨ੍ਹੱਈਆ ਕੁਮਾਰ ਸਮੇਤ ਹੋਰਨਾਂ ਦੇ ਖਿਲਾਫ ਦੇਸ਼ ਧ੍ਰੋਹ ਦਾ ਮੁਕੱਦਮਾ ਦਰਜ ਕੀਤਾ ਗਿਆ ਸੀ।

ਫਿਲਹਾਲ ਕਨ੍ਹੱਈਆ ਕੁਮਾਰ ਸੀਪੀਆਈ ਦੇ ਨੇਤਾ ਹਨ, ਹਾਲ ਹੀ ਵਿੱਚ ਕਨ੍ਹੱਈਆ ਕੁਮਾਰ ਨੇ ਬੇਗੂਸਰਾਏ ਤੋਂ ਸੀਪੀਆਈ ਦੇ ਟਿਕਟ ਤੋਂ ਲੋਕਸਭਾ ਚੋਣ ਵੀ ਲੜੀ ਸੀ, ਲੇਕਿਨ ਉਨ੍ਹਾਂ ਨੂੰ ਹਾਰ ਦਾ ਮੁੰਹ ਵੇਖਣਾ ਪਿਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦਿਲਰੋਜ਼ ਦੀ ਕਾਤਲ ਨੂੰ ਫ਼ਾਂਸੀ ਦੀ ਸਜ਼ਾ, ਆਖ਼ਿਰਕਾਰ ਪਰਿਵਾਰ ਨੂੰ ਮਿਲਿਆ ਇਨਸਾਫ਼

18 Apr 2024 2:54 PM

ਦਿਲਰੋਜ਼ ਦੀ ਕਾਤਲ ਨੂੰ ਫਾਂ.ਸੀ ਦੀ ਸਜਾ, ਇਨਸਾਫ਼ ਮਗਰੋਂ ਕੋਰਟ ਬਾਹਰ ਫੁੱਟ ਫੁੱਟ ਰੋਏ ਮਾਪੇ,ਦੇਖੋ ਮੌਕੇ ਦੀਆਂ ਤਸਵੀਰਾਂ

18 Apr 2024 2:43 PM

Today Kharar News: ਪੱਕੀ ਕਣਕ ਨੂੰ ਲੱਗੀ ਭਿਆਨਕ ਅੱਗ, ਕਿਸਾਨ ਨੇ 50 ਹਜ਼ਾਰ ਰੁਪਏ ਠੇਕੇ ‘ਤੇ ਲਈ ਸੀ ਜ਼ਮੀਨ

18 Apr 2024 12:13 PM

ULO Immigration ਵਾਲੇ ਤਾਂ ਲੋਕਾਂ ਨੂੰ ਘਰ ਬੁਲਾ ਕੇ ਵਿਦੇਸ਼ ਜਾਣ ਲਈ ਕਰ ਰਹੇ ਗਾਈਡ

18 Apr 2024 12:00 PM

Big Breaking : ਰਮਿੰਦਰ ਆਵਲਾ ਛੱਡਣਗੇ ਕਾਂਗਰਸ! ਵਿਜੇ ਸਾਂਪਲਾ ਵੀ ਛੱਡ ਸਕਦੇ ਨੇ ਭਾਜਪਾ?

18 Apr 2024 11:23 AM
Advertisement