
ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਨਵਾਬ ਮਲਿਕ ਨੇ ਦੱਸਿਆ ਕਿ ਮਹਾਰਾਸ਼ਟਰ ਦੇ ਵਿਦਿਅਕ...
ਮੁੰਬਈ: ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਨਵਾਬ ਮਲਿਕ ਨੇ ਦੱਸਿਆ ਕਿ ਮਹਾਰਾਸ਼ਟਰ ਦੇ ਵਿਦਿਅਕ ਅਦਾਰਿਆਂ ਵਿੱਚ ਮੁਸਲਮਾਨਾਂ ਲਈ 5 ਫ਼ੀਸਦੀ ਰਾਖਵਾਂਕਰਨ ਦੇਣ ਦਾ ਇੱਕ ਨਵਾਂ ਰੂਲ ਜਲਦ ਹੀ ਰਾਜ ਵਿਧਾਨਸਭਾ ਵਿੱਚ ਪੇਸ਼ ਕੀਤਾ ਜਾਵੇਗਾ।
Muslim Student
ਇਹ ਰੂਲ ਮਹਾਰਾਸ਼ਟਰ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੌਰਾਨ ਪੇਸ਼ ਕੀਤਾ ਜਾਵੇਗਾ। ਮਹਾਂ ਵਿਕਾਸ ਮੋਰਚਾ (ਐਮਵੀਏ) ਦੀ ਤਿੰਨ ਗਠਜੋੜ ਪਾਰਟੀਆਂ ਵਿੱਚੋਂ ਇੱਕ ਰਾਸ਼ਟਰਵਾਦੀ ਕਾਂਗਰਸ ਪਾਰਟੀ ਐਨਸੀਪੀ ਦੇ ਮਲਿਕ ਨੇ ਕਿਹਾ ਕਿ ਉਹ ਨੌਕਰੀਆਂ ‘ਚ ਰਾਖਵਾਂਕਰਨ ਲਈ ਥਾਂ ਬਣਾਉਣ ਦੀ ਵੀ ਯੋਜਨਾ ਬਣਾ ਰਹੇ ਹਨ ਅਤੇ ਸਰਕਾਰ ਇਸਦੇ ਲਈ ਕਾਨੂੰਨੀ ਸਲਾਹ ਲੈ ਰਹੀ ਹੈ।
Reservation
ਮਲਿਕ ਨੇ ਕਿਹਾ ਕਿ ਉੱਧਵ ਠਾਕਰੇ ਦੀ ਸ਼ਿਵਸੈਨਾ ਅਤੇ ਭਾਜਪਾ ਦੇ ਵਿੱਚ ਗਠਜੋੜ ਵਾਲੀ ਪਿੱਛਲੀ ਸਰਕਾਰ ਨੇ ਅਦਾਲਤੀ ਆਦੇਸ਼ ਦੇ ਬਾਵਜੂਦ ਮੁਸਲਮਾਨਾਂ ਨੂੰ ਰਾਖਵਾਂਕਰਨ ਨਹੀਂ ਦਿੱਤਾ ਸੀ।