1 ਮਾਰਚ ਤੋਂ ਆਮ ਲੋਕਾਂ ਨੂੰ ਲੱਗੇਗੀ ਕੋਰੋਨਾ ਵੈਕਸੀਨ, ਇੰਝ ਕਰਾਓ ਰਜਿਸਟ੍ਰੇਸ਼ਨ
Published : Feb 28, 2021, 11:18 am IST
Updated : Feb 28, 2021, 11:21 am IST
SHARE ARTICLE
corona vaccine
corona vaccine

60 ਸਾਲ ਤੋਂ ਜ਼ਿਆਦਾ ਉਮਰ ਦੇ ਲੋਕਾਂ ਤੇ ਗੰਭੀਰ ਬਿਮਾਰੀਆਂ ਤੋਂ ਗ੍ਰਸਤ 45 ਸਾਲਾ ਤੋਂ ਵੱਧ ਉਮਰ ਦੇ ਲੋਕਾਂ ਦਾ ਟੀਕਾਕਰਨ ਕਰਨ ਦੀ ਤਿਆਰੀ ਚੱਲ ਰਹੀ ਹੈ।

ਨਵੀਂ ਦਿੱਲੀ : ਦੇਸ਼ ਦੇ ਹਰ ਸੂਬੇ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਦੌਰਾਨ ਹੁਣ ਆਮ ਲੋਕਾਂ ਲਈ ਕੋਰੋਨਾ ਵੈਕਸੀਨ 1 ਮਾਰਚ ਤੋਂ ਲੱਗੇਗੀ। ਕੇਂਦਰ ਸਰਕਾਰ ਵੱਲੋਂ ਕੋਰੋਨਾ ਵੈਕਸੀਨ ਦੀ ਕੀਮਤ ਵੀ ਤੈਅ ਕਰ ਦਿੱਤੀ ਹੈ।  ਦੇਸ਼ 'ਚ ਇਕ ਮਾਰਚ ਤੋਂ 60 ਸਾਲ ਤੋਂ ਜ਼ਿਆਦਾ ਉਮਰ ਦੇ ਲੋਕਾਂ ਤੇ ਗੰਭੀਰ ਬਿਮਾਰੀਆਂ ਤੋਂ ਗ੍ਰਸਤ 45 ਸਾਲਾ ਤੋਂ ਵੱਧ ਉਮਰ ਦੇ ਲੋਕਾਂ ਦਾ ਟੀਕਾਕਰਨ ਕਰਨ ਦੀ ਤਿਆਰੀ ਚੱਲ ਰਹੀ ਹੈ।

Corona vaccine,Corona vaccine

ਪਹਿਲਾਂ ਰਜਿਸਟ੍ਰੇਸ਼ਨ ਨਾ ਕਰਵਾ ਸਕਣ ਵਾਲੇ ਬਜ਼ੁਰਗ ਆਪਣੇ ਨਜ਼ਦੀਕੀ ਵੈਕਸੀਨ ਸੈਂਟਰ ਜਾ ਕੇ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਕੇ ਵੈਕਸੀਨ ਲੈ ਸਕਦੇ ਹਨ। ਇਸ ਤੋਂ ਇਲਾਵਾ ਆਸ਼ਾ ਵਰਕਰਾਂ ਤੇ ਹੋਰ ਸਿਹਤ ਮੁਲਾਜ਼ਮਾਂ 'ਤੇ ਵੀ ਆਪੋ-ਆਪਣੇ ਇਲਾਕਿਆਂ 'ਚ ਰਹਿ ਰਹੇ ਬਜ਼ੁਰਗਾਂ ਦਾ ਪਤਾ ਲਗਾ ਕੇ ਉਨ੍ਹਾਂ ਨੂੰ ਵੈਕਸੀਨ ਸੈਂਟਰ ਲਿਆਉਣ ਦੀ ਜ਼ਿੰਮੇਵਾਰੀ ਹੋਵੇਗੀ। ਕੇਂਦਰ ਸਰਕਾਰ ਨੇ ਦੱਸਿਆ ਹੈ ਕਿ ਕਰੀਬ 10000 ਸਰਕਾਰੀ ਟੀਕਾਕਰਨ ਕੇਂਦਰਾਂ 'ਤੇ ਵੈਕਸੀਨ ਮੁਫਤ ਦਿੱਤੀ ਜਾਵੇਗੀ ਹਾਲਾਂਕਿ ਹੁਣ ਤਕ ਇਸ ਦਾ ਅਧਿਕਾਰਤ ਐਲਾਨ ਨਹੀਂ ਹੋਇਆ ਹੈ। 

Corona Corona

ਵੈਕਸੀਨ ਦੀ ਕੀਮਤ 
ਸਰਕਾਰ ਨੇ ਇਸਦੀ ਕੀਮਤ 250 ਰੁਪਏ ਨਿਰਧਾਰਤ ਕੀਤੀ ਗਈ ਹੈ। ਨਿੱਜੀ ਹਸਪਤਾਲ ਕੋਵਿਡ-19 ਟੀਕੇ ਪ੍ਰਤੀ ਖੁਰਾਕ ਲਈ 250 ਰੁਪਏ ਤਕਕ ਫੀਸ ਲੈ ਸਕਦੇ ਹਨ। ਇਸ ਵਿਚਾਲੇ ਕੇਂਦਰੀ ਸਿਹਤ ਮੰਤਰਾਲੇ ਨੇ ਬਿਆਨ ਦਿੱਤਾ ਕਿ ਆਨ-ਸਾਈਟ ਰਜਿਸਟ੍ਰੇਸ਼ਨ ਕਰਾਉਣ ਦੀ ਸੁਵਿਧਾ ਉਪਲਬਧ ਹੋਵੇਗੀ, ਤਾਂ ਕਿ ਯੋਗ ਲਾਭਪਾਤਰੀ ਆਪਣੀ ਪਸੰਦ ਦੇ ਟੀਕਾਕਰਨ ਕੇਂਦਰ 'ਤੇ ਜਾ ਕੇ ਆਪਣੀ ਰਜਿਸਟ੍ਰੇਸ਼ਨ ਕਰਾਉਣ ਤੇ ਟੀਕਾ ਲਗਵਾਉਣ। ਟੀਕੇ ਦੇ ਲਾਭਪਾਤਰੀ ਕੋ-ਵਿਨ 2.0 ਪੋਰਟਲ ਡਾਊਨਲੋਡ ਕਰਨ ਤੇ ਆਰੋਗਿਆ ਸੇਤੂ ਆਦਿ ਮੋਬਾਇਲ ਐਪ ਜ਼ਰੀਏ ਪਹਿਲਾਂ ਵੀ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

corona vaccinecorona vaccine

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

NSA ਲੱਗੀ ਦੌਰਾਨ Amritpal Singh ਕੀ ਲੜ ਸਕਦਾ ਚੋਣ ? ਕੀ ਕਹਿੰਦਾ ਕਾਨੂੰਨ ? ਸਜ਼ਾ ਹੋਣ ਤੋਂ ਬਾਅਦ ਲੀਡਰ ਕਿੰਨਾ ਸਮਾਂ

04 May 2024 12:46 PM

ਡੋਪ ਟੈਸਟ ਦਾ ਚੈਲੰਜ ਕਰਨ ਵਾਲੇ Kulbir Singh Zira ਨੂੰ Laljit Singh Bhullar ਨੇ ਚੱਲਦੀ Interview 'ਚ ਲਲਕਾਰਿਆ

04 May 2024 11:44 AM

'ਸੁਖਪਾਲ ਖਹਿਰਾ ਮੇਰਾ ਹੱਕ ਖਾ ਗਿਆ, ਇਹ ਬੰਦਾ ਤਿਤਲੀਆਂ ਨਾਲੋਂ ਵੀ ਵੱਡੀ ਕੈਟਾਗਰੀ 'ਚ ਆਉਂਦਾ'

04 May 2024 11:31 AM

patiala 'ਚ ਭਿੜ ਗਏ ਆਪ, Congress ਤੇ BJP ਦੇ ਵਰਕਰ, ਕਹਿੰਦੇ ਹੁਣ ਲੋਟਸ ਨਹੀਂ ਪੰਜਾ ਅਪ੍ਰੇਸ਼ਨ ਚੱਲੂ

04 May 2024 11:12 AM

ਕੌਣ ਪਾਵੇਗਾ ਗੁਰਦਾਸਪੁਰ ਦੀ ਗੇਮ, ਕਿਸ ਨੂੰ ਜਿਤਾਉਣਗੇ ਮਾਝੇ ਵਾਲ਼ੇ, ਕੌਣ ਬਣੇਗਾ ਮਾਝੇ ਦਾ ਜਰਨੈਲ, ਵੇਖੋ ਖ਼ਾਸ ਪੇਸ਼ਕਸ਼

04 May 2024 10:06 AM
Advertisement