
ਮਨ ਕੀ ਬਾਤ ਦੇ 74ਵੇਂ ਐਪੀਸੋਡ ਜ਼ਰੀਏ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ ਪੀਐਮ ਮੋਦੀ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਪਣੇ ਮਹੀਨਾਵਾਰ ਰੇਡੀਓ ਪ੍ਰੋਗਰਾਮ ਮਨ ਕੀ ਬਾਤ ਦੇ 74ਵੇਂ ਐਪੀਸੋਡ ਜ਼ਰੀਏ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਪੀਐਮ ਮੋਦੀ ਕਈ ਅਹਿਮ ਮੁੱਦਿਆਂ ਨੂੰ ਲੈ ਕੇ ਅਪਣੇ ਸੁਝਾਅ ਰੱਖ ਸਕਦੇ ਹਨ।
PM Modi
ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਦੇਸ਼ ਵਿਚ ਵਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਅਤੇ ਟੀਕਾਕਰਣ ਦੇ ਦੂਜੇ ਪੜਾਅ ਨੂੰ ਲੈ ਕੇ ਚਰਚਾ ਕਰ ਸਕਦੇ ਹਨ। ਇਸ ਤੋਂ ਇਲਾਵਾ ਪੀਐਮ ਮੋਦੀ ਖੇਤੀ ਕਾਨੂੰਨਾਂ ਵਿਰੁੱਧ ਤਿੰਨ ਮਹੀਨਿਆਂ ਤੋਂ ਜਾਰੀ ਕਿਸਾਨੀ ਅੰਦੋਲਨ ਬਾਰੇ ਵੀ ਗੱਲ ਕਰ ਸਕਦੇ ਹਨ। ਇਸ ਤੋਂ ਪਹਿਲਾਂ 73ਵੇਂ ਐਪੀਸੋਡ ਵਿਚ ਪੀਐਮ ਮੋਦੀ ਨੇ ਗਣਤੰਤਰ ਦਿਵਸ ਮੌਕੇ ਲਾਲ ਕਿਲੇ ’ਤੇ ਹੋਈ ਹਿੰਸਾ ਦਾ ਜ਼ਿਕਰ ਕੀਤਾ ਸੀ।
PM Modi
ਇਸ ਦੇ ਨਾਲ ਹੀ ਉਹਨਾਂ ਨੇ ਕੋਰੋਨਾ ਮਹਾਂਮਾਰੀ ਦੌਰਾਨ ਭਾਰਤ ਦੇ ਯੋਗਦਾਨ ਦਾ ਜ਼ਿਕਰ ਕੀਤਾ ਸੀ। ਦੱਸ ਦਈਏ ਕਿ ਇਸ ਮਹੀਨੇ ਦੀ ਸ਼ੁਰੂਆਤ ਵਿਚ ਹੀ ਪੀਐਮ ਮੋਦੀ ਨੇ ਟਵੀਟ ਜ਼ਰੀਏ 'ਮਨ ਕੀ ਬਾਤ' ਦੌਰਾਨ ਚਰਚਾ ਦੇ ਵਿਸ਼ਿਆਂ ਲਈ ਸੁਝਾਅ ਮੰਗੇ ਸਨ। ਵਿਚਾਰ ਸਾਂਝੇ ਕਰਨ ਲਈ ਟੋਲ ਫ੍ਰੀ ਨੰਬਰ ਵੀ ਦਿੱਤਾ ਗਿਆ ਸੀ।