
ਹਾਈਕੋਰਟ ਨੇ ਮੁਲਜ਼ਮ ਨੂੰ ਗ੍ਰਿਫਤਾਰੀ ਤੋਂ ਪਹਿਲਾਂ ਜ਼ਮਾਨਤ ਦੇਣ ਦੇ ਹੁਕਮ ਦਿੱਤੇ ਹਨ।
ਮੁੰਬਈ: ਹਾਈ ਕੋਰਟ ਦਾ ਕਹਿਣਾ ਹੈ ਕਿ ਲੜਕੀ ਦਾ ਹੱਥ ਫੜ ਕੇ ਪਿਆਰ ਦਾ ਇਜ਼ਹਾਰ ਕਰਨਾ ਛੇੜਛਾੜ ਨਹੀਂ ਹੈ। ਹਾਈ ਕੋਰਟ ਨੇ ਮਿਲਜ਼ਮ ਨੂੰ ਜ਼ਮਾਨਤ 'ਤੇ ਰਿਹਾਅ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ। ਮੁੰਬਈ ਹਾਈ ਕੋਰਟ ਦੀ ਨਾਗਪੁਰ ਬੈਂਚ 'ਚ ਜਸਟਿਸ ਭਾਰਤੀ ਡਾਂਗਰੇ ਦੀ ਸਿੰਗਲ ਬੈਂਚ ਨੇ ਆਪਣੇ ਹੁਕਮ 'ਚ ਕਿਹਾ ਕਿ ਪੀੜਤਾ ਦੇ ਬਿਆਨ ਤੋਂ ਸਪੱਸ਼ਟ ਹੈ ਕਿ ਮੁਲਜ਼ਮ ਦਾ ਪੀੜਤਾ ਦਾ ਜਿਨਸੀ ਸ਼ੋਸ਼ਣ ਕਰਨ ਦਾ ਕੋਈ ਇਰਾਦਾ ਨਹੀਂ ਸੀ। ਅਜਿਹੇ 'ਚ ਹਾਈਕੋਰਟ ਨੇ ਮੁਲਜ਼ਮ ਨੂੰ ਗ੍ਰਿਫਤਾਰੀ ਤੋਂ ਪਹਿਲਾਂ ਜ਼ਮਾਨਤ ਦੇਣ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ: ਐਲੋਨ ਮਸਕ ਫਿਰ ਬਣੇ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ, ਅੰਬਾਨੀ 10ਵੇਂ ਅਤੇ ਅਡਾਨੀ 32ਵੇਂ ਨੰਬਰ ’ਤੇ
ਇਹ ਹੈ ਮਾਮਲਾ
ਦਰਅਸਲ 1 ਨਵੰਬਰ 2022 ਨੂੰ ਨਾਬਾਲਗ ਪੀੜਤਾ ਦੇ ਪਿਤਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਆਟੋ ਚਾਲਕ ਧਨਰਾਜ ਬਾਬੂ ਸਿੰਘ ਰਾਠੌਰ ਨੇ ਉਹਨਾਂ ਦੀ 17 ਸਾਲਾ ਧੀ ਦਾ ਜਿਨਸੀ ਸ਼ੋਸ਼ਣ ਕਰਨ ਦੀ ਕੋਸ਼ਿਸ਼ ਕੀਤੀ। ਇਸ ਮਗਰੋਂ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ। ਸ਼ਿਕਾਇਤ ਵਿਚ ਦੱਸਿਆ ਗਿਆ ਸੀ ਕਿ ਉਸ ਦੀ ਲੜਕੀ ਮੁਲਜ਼ਮ ਦੇ ਆਟੋ ਵਿਚ ਕਾਲਜ ਅਤੇ ਟਿਊਸ਼ਨ ਜਾਂਦੀ ਸੀ। ਬਾਅਦ ਵਿਚ ਜਦੋਂ ਉਸ ਨੇ ਆਟੋ ਵਿਚ ਜਾਣਾ ਬੰਦ ਕਰ ਦਿੱਤਾ ਤਾਂ ਮੁਲਜ਼ਮ ਨੇ ਲੜਕੀ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ।
ਇਹ ਵੀ ਪੜ੍ਹੋ: National Science Day 2023: ਰਾਸ਼ਟਰੀ ਵਿਗਿਆਨ ਦਿਵਸ 28 ਫਰਵਰੀ ਨੂੰ ਹੀ ਕਿਉਂ ਮਨਾਇਆ ਜਾਂਦਾ ਹੈ? ਪੜ੍ਹੋ ਇਤਿਹਾਸ ਅਤੇ ਥੀਮ
1 ਨਵੰਬਰ 2022 ਨੂੰ ਉਸ ਨੇ ਨਾਬਾਲਗ ਦਾ ਹੱਥ ਫੜ ਕੇ ਆਪਣੇ ਪਿਆਰ ਦਾ ਇਜ਼ਹਾਰ ਕੀਤਾ। ਇਲਜ਼ਾਮ ਹੈ ਕਿ ਮੁਲਜ਼ਮ ਨੇ ਪੀੜਤਾ ਨੂੰ ਆਪਣੀ ਬਾਈਕ 'ਤੇ ਘਰ ਛੱਡਣ ਦੀ ਪੇਸ਼ਕਸ਼ ਵੀ ਕੀਤੀ ਪਰ ਪੀੜਤਾ ਕਿਸੇ ਤਰ੍ਹਾਂ ਭੱਜਣ 'ਚ ਕਾਮਯਾਬ ਹੋ ਗਈ ਅਤੇ ਆਪਣੇ ਘਰ ਪਹੁੰਚ ਗਈ। ਜਿਸ ਤੋਂ ਬਾਅਦ ਲੜਕੀ ਦੇ ਪਿਤਾ ਨੇ ਸ਼ਿਕਾਇਤ ਦਰਜ ਕਰਵਾਈ।