Farmers Protest 2024: ਪੰਜਾਬ ਵਿਚ ਪੈਦਾ ਹੋ ਸਕਦਾ ਹੈ ਡੀਜ਼ਲ ਅਤੇ ਸਿਲੰਡਰ ਦਾ ਸੰਕਟ!
Published : Feb 28, 2024, 9:31 am IST
Updated : Feb 28, 2024, 9:55 am IST
SHARE ARTICLE
Farmers Protest 2024: Punjab faces diesel, cylinder gas shortage amid roadblock
Farmers Protest 2024: Punjab faces diesel, cylinder gas shortage amid roadblock

ਸੜਕੀ ਰੁਕਾਵਟਾਂ ਅਤੇ ਸੁਰੱਖਿਆ ਮੁੱਦਿਆਂ ਕਾਰਨ ਡੀਜ਼ਲ ਅਤੇ LPG ਗੈਸ ਦੀ ਸਪਲਾਈ ਪ੍ਰਭਾਵਿਤ: ਮੰਤਰਾਲੇ ਦੇ ਸੂਤਰ

Farmers Protest 2024: ਘੱਟੋ ਘੱਟ ਸਮਰਥਨ ਮੁੱਲ ਸਣੇ ਅਪਣੀਆਂ ਸਾਰੀਆਂ ਮੰਗਾਂ ਲਈ ਕਿਸਾਨ ਪਿਛਲੇ 15 ਦਿਨ ਤੋਂ ਅੰਦੋਲਨ ਕਰ ਰਹੇ ਹਨ। ਕਿਸਾਨਾਂ ਦੇ ਦਿੱਲੀ ਚੱਲੋ ਮਾਰਚ ਨੂੰ ਰੋਕਣ ਲਈ ਪੰਜਾਬ-ਹਰਿਆਣਾ ਦੀਆਂ ਹੱਦਾਂ ਉਤੇ ਬੈਰੀਕੇਡਿੰਗ ਕੀਤੀ ਗਈ ਹੈ। ਇਸ ਲਈ ਕਿਸਾਨ ਹੱਦਾਂ ਉਤੇ ਹੀ ਡਟੇ ਹੋਏ ਹਨ। ਇਸ ਵਿਚਾਲੇ ਖ਼ਬਰਾਂ ਹਨ ਕਿ ਸੜਕੀ ਰੁਕਾਵਟਾਂ ਕਾਰਨ ਪੰਜਾਬ ਵਿਚ ਡੀਜ਼ਲ ਅਤੇ ਐਲਪੀਜੀ ਗੈਸ ਦੀ ਸਪਲਾਈ ਪ੍ਰਭਾਵਿਤ ਹੋ ਰਹੀ ਹੈ।

ਸਮਾਚਾਰ ਏਜੰਸੀ ਏਐਨਆਈ ਨੇ ਮੰਤਰਾਲੇ ਦੇ ਸੂਤਰਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿਤੀ। ਸੂਤਰਾਂ ਅਨੁਸਾਰ ਸੜਕ ਜਾਮ ਅਤੇ ਸੁਰੱਖਿਆ ਕਾਰਨਾਂ ਕਰਕੇ ਪੰਜਾਬ ਵਿਚ ਡੀਜ਼ਲ ਅਤੇ ਐਲਪੀਜੀ ਗੈਸ ਦੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਇਸ ਕਾਰਨ ਪੰਜਾਬ ਵਿਚ ਡੀਜ਼ਲ ਅਤੇ ਐਪਲੀਜੀ ਦਾ ਸੰਕਟ ਪੈਦਾ ਹੋ ਸਕਦਾ ਹੈ।

ਜ਼ਿਕਰਯੋਗ ਹੈ ਕਿ ਕਿਸਾਨਾਂ ਨੇ 13 ਫਰਵਰੀ ਨੂੰ ‘ਦਿੱਲੀ ਚਲੋ’ ਦਾ ਸੱਦਾ ਦਿਤਾ ਸੀ। ਇਸ ਤੋਂ ਬਾਅਦ ਪੰਜਾਬ, ਹਰਿਆਣਾ, ਯੂਪੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਦੇ ਕਿਸਾਨਾਂ ਨੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿਤਾ। ਇਹ ਕਿਸਾਨ ਦਿੱਲੀ ਕੂਚ ਕਰਨ ਦੀ ਤਿਆਰੀ ਵਿਚ ਹਨ ਪਰ ਦਿੱਲੀ ਪੁਲਿਸ ਅਤੇ ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਰਾਜਧਾਨੀ ਵਿਚ ਦਾਖਲ ਹੋਣ ਤੋਂ ਰੋਕਣ ਲਈ ਅਪਣੀ ਪੂਰੀ ਤਾਕਤ ਵਰਤੀ ਹੈ।

 (For more Punjabi news apart from Farmers Protest 2024: Punjab faces diesel, cylinder gas shortage amid roadblock, stay tuned to Rozana Spokesman)

 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement