Himachal Pradesh Political Crisis: ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਨਹੀਂ ਦਿਤਾ ਅਸਤੀਫ਼ਾ
Published : Feb 28, 2024, 12:35 pm IST
Updated : Feb 28, 2024, 1:37 pm IST
SHARE ARTICLE
Himachal CM Sukhwinder Sukhu
Himachal CM Sukhwinder Sukhu

ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਨੇ ਖ਼ਬਰਾਂ ਨੂੰ ਦਸਿਆ ਅਫ਼ਵਾਹ

Himachal Pradesh CM Sukhwinder Sukhu Resignation News in Punjabi: ਹਿਮਾਚਲ ਪ੍ਰਦੇਸ਼ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਸਿਆ ਜਾ ਰਿਹਾ ਹੈ ਕਿ ਮੰਤਰੀਆਂ ਅਤੇ ਵਿਧਾਇਕਾਂ ਦੀ ਨਾਰਾਜ਼ਗੀ ਦਰਮਿਆਨ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਅਪਣੇ ਅਹੁਦੇ ਤੋਂ ਅਸਤੀਫੇ ਦੀ ਪੇਸ਼ਕਸ਼ ਕੀਤੀ ਹੈ। ਵਿਰੋਧੀ ਧਿਰ ਦੇ ਆਗੂ ਜੈਰਾਮ ਠਾਕੁਰ ਨੇ ਦਾਅਵਾ ਕੀਤਾ ਹੈ। ਕਾਂਗਰਸ ਸ਼ਾਮ ਤਕ ਨਵਾਂ ਮੁੱਖ ਮੰਤਰੀ ਚੁਣ ਸਕਦੀ ਹੈ। ਇਸ ਦੌਰਾਨ ਮੁਕੇਸ਼ ਅਗਨੀਹੋਤਰੀ ਅਤੇ ਪ੍ਰਤਿਭਾ ਸਿੰਘ ਮੁੱਖ ਮੰਤਰੀ ਅਹੁਦੇ ਦੀ ਦੌੜ ਵਿਚ ਹਨ। ਉਧਰ ਪਾਰਟੀ ਨੇ ਵਿਧਾਇਕਾਂ ਨਾਲ ਗੱਲ ਕਰਨ ਲਈ ਅਬਜ਼ਰਵਰ ਭੇਜੇ ਹਨ।

ਉਧਰ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਨਰੇਸ਼ ਚੌਹਾਨ ਨੇ ਅਪਣਾ ਬਿਆਨ ਜਾਰੀ ਕਰਦਿਆਂ ਇਨ੍ਹਾਂ ਖ਼ਬਰਾਂ ਦਾ ਖੰਡਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸੁੱਖੂ ਨੇ ਅਹੁਦੇ ਤੋਂ ਅਸਤੀਫ਼ਾ ਨਹੀਂ ਦਿਤਾ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਖੁਦ ਕਿਹਾ, "ਮੈਂ ਅਸਤੀਫ਼ਾ ਨਹੀਂ ਦਿਤਾ। ਸਾਡੇ ਕੋਲ ਬਹੁਮਤ ਹੈ, ਹਿਮਾਚਲ ਵਿਚ ਕਾਂਗਰਸ ਦੀ ਸਰਕਾਰ 5 ਸਾਲ ਚੱਲੇਗੀ"। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਾਜਪਾ ਦੇ ਕਈ ਵਿਧਾਇਕ ਕਾਂਗਰਸ ਦੇ ਸੰਪਰਕ ਵਿਚ ਹਨ।

Photo

ਮੰਤਰੀ ਵਿਕਰਮਦਿੱਤਿਆ ਸਿੰਘ ਨੇ ਦਿਤਾ ਅਸਤੀਫ਼ਾ

ਇਸ ਤੋਂ ਪਹਿਲਾਂ ਰਾਜ ਸਭਾ ਚੋਣਾਂ ਵਿਚ ਕਾਂਗਰਸ ਦੇ 6 ਵਿਧਾਇਕਾਂ ਦੀ ਕਰਾਸ ਵੋਟਿੰਗ ਤੋਂ ਅਗਲੇ ਦਿਨ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਪੁੱਤਰ ਵਿਕਰਮਾਦਿੱਤਿਆ ਸਿੰਘ ਨੇ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਹੈ। ਉਨ੍ਹਾਂ ਸੁੱਖੂ ਸਰਕਾਰ 'ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ, "ਮੇਰੀ ਬੇਇੱਜ਼ਤੀ ਕੀਤੀ ਗਈ। ਵਿਧਾਇਕਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ, ਜਿਸ ਦਾ ਨਤੀਜਾ ਕੱਲ੍ਹ ਦੇਖਣ ਨੂੰ ਮਿਲਿਆ। ਮੈਂ ਆਉਣ ਵਾਲੇ ਦਿਨਾਂ 'ਚ ਸਥਿਤੀ ਨੂੰ ਦੇਖ ਕੇ ਕੋਈ ਫੈਸਲਾ ਲਵਾਂਗਾ।"

ਮੰਤਰੀ ਵਿਕਰਮਾਦਿੱਤਿਆ ਸਿੰਘ ਨੇ ਕਿਹਾ ਕਿ ਕਾਂਗਰਸ ਸਰਕਾਰ ਉਨ੍ਹਾਂ ਦੇ ਪਿਤਾ ਵੀਰਭੱਦਰ ਸਿੰਘ ਦੇ ਨਾਂਅ 'ਤੇ ਸੱਤਾ 'ਚ ਆਈ ਸੀ। ਇਸ ਦੇ ਬਾਵਜੂਦ ਅੱਜ ਉਨ੍ਹਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਜਿੱਤ ਦੇ 14 ਮਹੀਨਿਆਂ ਬਾਅਦ ਵੀ ਵੀਰਭੱਦਰ ਸਿੰਘ ਦੀ ਮੂਰਤੀ ਰਿਜ 'ਤੇ ਨਹੀਂ ਲਗਾਈ ਗਈ।

ਜ਼ਿਕਰਯੋਗ ਹੈ ਕਿ ਰਾਜ ਸਭਾ ਚੋਣਾਂ 'ਚ ਕਾਂਗਰਸੀ ਵਿਧਾਇਕਾਂ ਵਲੋਂ ਭਾਜਪਾ ਦੇ ਹੱਕ 'ਚ ਵੋਟ ਪਾਉਣ ਤੋਂ ਬਾਅਦ ਹਿਮਾਚਲ ਦੀ ਕਾਂਗਰਸ ਸਰਕਾਰ ਖਤਰੇ 'ਚ ਹੈ। ਇਕ ਰਾਜ ਸਭਾ ਸੀਟ ਲਈ ਮੰਗਲਵਾਰ ਨੂੰ ਹੋਈਆਂ ਚੋਣਾਂ ਵਿਚ ਕਾਂਗਰਸ ਦੇ 6 ਅਤੇ 3 ਆਜ਼ਾਦ ਵਿਧਾਇਕਾਂ ਨੇ ਕਰਾਸ ਵੋਟਿੰਗ ਕੀਤੀ। ‘ਕਰਾਸ ਵੋਟਿੰਗ’ ਵਿਚਕਾਰ ਹਿਮਾਚਲ ਪ੍ਰਦੇਸ਼ ਦੀ ਇਕ ਰਾਜ ਸਭਾ ਸੀਟ ’ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਉਮੀਦਵਾਰ ਹਰਸ਼ ਮਹਾਜਨ ਨੇ ਜਿੱਤ ਦਰਜ ਕਰ ਲਈ ਹੈ। ਬਹੁਮਤ ਹੋਣ ਦੇ ਬਾਵਜੂਦ ਸੱਤਾਧਾਰੀ ਕਾਂਗਰਸ ਦੇ ਉਮੀਦਵਾਰ ਅਭਿਸ਼ੇਕ ਮਨੂ ਸਿੰਘਵੀ ਨੂੰ ਇਥੋਂ ਹਾਰ ਦਾ ਸਾਹਮਣਾ ਕਰਨਾ ਪਿਆ।

(For more Punjabi news apart from Himachal Pradesh CM Sukhwinder Sukhu Resignation News in Punjabi, stay tuned to Rozana Spokesman)

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement