ਪਾਕਿਸਤਾਨ-ਅਫਗਾਨਿਸਤਾਨ ਸੰਘਰਸ਼ ਦੌਰਾਨ 300 ਮੌਤਾਂ ਹੋਣ ਦਾ ਦਾਅਵਾ
Published : Feb 28, 2026, 9:50 am IST
Updated : Feb 28, 2026, 9:50 am IST
SHARE ARTICLE
300 deaths claimed during Pakistan-Afghanistan conflict
300 deaths claimed during Pakistan-Afghanistan conflict

ਸੰਘਰਸ਼ ਦੌਰਾਨ 500 ਤੋਂ ਵੱਧ ਵਿਅਕਤੀ ਜ਼ਖ਼ਮੀ ਵੀ ਹੋਏ

ਇਸਲਾਮਾਬਾਦ : ਪਾਕਿਸਤਾਨ ਨੇ ਸ਼ੁੱਕਰਵਾਰ ਨੂੰ ਅਫਗਾਨਿਸਤਾਨ ਵਿੱਚ ਕਈ ਟਿਕਾਣਿਆਂ 'ਤੇ ਹਵਾਈ ਹਮਲੇ ਕੀਤੇ।  ਪਾਕਿਸਤਾਨ ਅਤੇ ਅਫਗਾਨਿਸਤਾਨ ਦਰਮਿਆਨ ਚੱਲ ਰਹੇ ਫੌਜੀ ਸੰਘਰਸ਼ ਵਿੱਚ ਦੋਵੇਂ ਪੱਖਾਂ ਦੇ 300 ਤੋਂ ਵੱਧ ਲੋਕ ਮਾਰੇ ਗਏ ਹਨ, ਜਦਕਿ 500 ਤੋਂ ਵੱਧ ਜ਼ਖ਼ਮੀ ਹੋਏ ਹਨ। ਦੋਵੇਂ ਦੇਸ਼ਾਂ ਵੱਲੋਂ ਇੱਕ-ਦੂਜੇ ਨੂੰ ਫੌਜੀ ਕਾਰਵਾਈਆਂ ਦੀਆਂ ਧਮਕੀਆਂ ਦੇ ਰਹੇ ਹਨ।

ਉਧਰ ਜਦੋਂ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਤੋਂ ਜਦੋਂ ਇਸ ਸਬੰਧੀ ਪੁੱਛਿਆ ਗਿਆ ਕਿ ਪਾਕਿਸਤਾਨ ਅਤੇ ਅਫਗਾਨਿਸਤਾਨ ਵਿਚਕਾਰ ਅਮਰੀਕਾ ਦਖਲ ਦੇਵੇਗਾ? ਤਾਂ ਉਨ੍ਹਾਂ ਕਿਹਾ ਕਿ ਮੈਂ ਦਖਲ ਦੇ ਸਕਦਾ ਹਾਂ, ਪਰ ਮੇਰੇ ਪਾਕਿਸਤਾਨ ਨਾਲ ਬਹੁਤ ਵਧੀਆ ਰਿਸ਼ਤੇ ਹਨ । ਪਾਕਿਸਤਾਨ ਇਸ ਸਮੇਂ ਕਾਫ਼ੀ ਵਧੀਆ ਪ੍ਰਦਰਸ਼ਨ ਕਰ ਰਿਹਾ ਹੈ। ਇਸੇ ਤਰ੍ਹਾਂ ਪਾਕਿਸਤਾਨ ਦੇ ਫੌਜੀ ਬੁਲਾਰੇ ਨੇ ਇਲਜ਼ਾਮ ਲਾਇਆ ਕਿ ਦੇਸ਼ ਵਿੱਚ ਹੋ ਰਹੇ ਅੱਤਵਾਦੀ ਹਮਲਿਆਂ ਦੇ ਪਿੱਛੇ ਭਾਰਤ ਦੀ ਭੂਮਿਕਾ ਹੈ । ਉਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਗਤੀਵਿਧੀਆਂ ਲਈ ਅਫਗਾਨ ਤਾਲਿਬਾਨ ਦੇ ਖੇਤਰ ਦੀ ਵਰਤੋਂ ਕਰ ਰਿਹਾ ਹੈ।

ਪਾਕਿਸਤਾਨ ਅਤੇ ਅਫਗਾਨਿਸਤਾਨ ਦਰਮਿਆਨ ਫੌਜੀ ਸੰਘਰਸ਼ ਦੀ ਸ਼ੁਰੂਆਤ ਲੰਘੇ ਵੀਰਵਾਰ ਨੂੰ ਹੋਈ ਸੀ, ਜਦੋਂ ਅਫਗਾਨਿਸਤਾਨ ਨੇ 22 ਫਰਵਰੀ ਨੂੰ ਹੋਈ ਪਾਕਿਸਤਾਨ ਦੇ ਹਵਾਈ ਹਮਲਿਆਂ ਦੇ ਜਵਾਬ ਵਿੱਚ ਕਾਰਵਾਈ ਕੀਤੀ। ਇਸ ਤੋਂ ਬਾਅਦ ਪਾਕਿਸਤਾਨ ਨੇ ‘ਆਪਰੇਸ਼ਨ ਗਜ਼ਬ-ਲਿਲ-ਹਕ’ ਸ਼ੁਰੂ ਕੀਤਾ। ਪਾਕਿਸਤਾਨੀ ਹਵਾਈ ਫੌਜ ਨੇ ਕਾਬੁਲ, ਕੰਧਾਰ, ਪਕਤੀਆ, ਨੰਗਰਹਾਰ ਅਤੇ ਹੋਰ ਸੂਬਿਆਂ ਵਿੱਚ ਹਵਾਈ ਹਮਲੇ ਕੀਤੇ।
 

Location: International

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement