BJP ਵਿਧਾਇਕ ਦੀ ਹੋਈ ਕੁੱਟਮਾਰ ਦੇ ਮਾਮਲੇ 'ਚ 7 ਕਿਸਾਨ ਲੀਡਰਾਂ ਤੇ 300 ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ
Published : Mar 28, 2021, 1:57 pm IST
Updated : Mar 28, 2021, 1:59 pm IST
SHARE ARTICLE
Farmer protest
Farmer protest

ਇਹ ਐਫਆਈਆਰ ਆਈਪੀਸੀ ਦੀ ਧਾਰਾ 307/353/186/188/332/342/506/148/149 ਤਹਿਤ ਸਿਟੀ ਮਲੋਟ 'ਚ ਦਰਜ ਕੀਤੀ ਗਈ ਹੈ।

ਮਲੋਟ: ਅਬੋਹਰ ਤੋਂ ਬੀਜੇਪੀ ਵਿਧਾਇਕ ਅਰੁਣ ਨਾਰੰਗ ਦੀ ਹੋਈ ਕੁੱਟਮਾਰ ਦੇ ਮਾਮਲੇ 'ਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ 7 ਕਿਸਾਨ ਲੀਡਰਾਂ ਤੇ 300 ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

BJP leaderBJP leaderਪੁਲਿਸ ਅਨੁਸਾਰ ਜਦ ਅਰੁਣ ਨਾਰੰਗ ਮਲੋਟ ਵਿਖੇ ਮੀਟਿੰਗ ਲਈ ਪਹੁੰਚੇ ਤਾਂ ਉਨ੍ਹਾਂ ਦਾ ਕੁਝ ਲੋਕਾਂ ਨੇ ਵਿਰੋਧ ਕੀਤਾ ਤੇ ਉਨ੍ਹਾਂ ਨੂੰ ਘੇਰ ਲਿਆ। ਇਸ ਦੌਰਾਨ ਉਨ੍ਹਾਂ 'ਤੇ ਹੋਏ ਹਮਲੇ ਤੋਂ ਬਚਾਅ ਲਈ ਐਸਪੀ ਹੈੱਡਕੁਆਰਟਰ ਗੁਰਮੇਲ ਸਿੰਘ ਤੇ ਹੋਰ ਪੁਲਿਸ ਪਾਰਟੀ ਨੇ  ਕੋਸ਼ਿਸ਼ ਕੀਤੀ। ਇਸ ਦੌਰਾਨ ਐਸਪੀ ਗੁਰਮੇਲ ਸਿੰਘ ਵੀ ਜ਼ਖਮੀ ਹੋ ਗਏ।

BJP leader in MaloutBJP leader in Malout

ਇਸ ਸਬੰਧੀ ਫਿਲਹਾਲ ਐਫਆਈਆਰ ਨੰਬਰ 56 ਦਰਜ ਕਰ ਲਈ ਗਈ ਹੈ। ਇਹ ਐਫਆਈਆਰ ਆਈਪੀਸੀ ਦੀ ਧਾਰਾ   307/353/186/188/332/342/506/148/149 ਤਹਿਤ ਸਿਟੀ ਮਲੋਟ 'ਚ ਦਰਜ ਕੀਤੀ ਗਈ ਹੈ। ਇਹ ਐਫਆਈਆਰ ਐਸਪੀ ਐਚ ਗੁਰਮੇਲ ਸਿੰਘ ਦੇ ਬਿਆਨਾਂ 'ਤੇ ਦਰਜ ਕੀਤੀ ਗਈ ਹੈ। ਇਸ ਐਫਆਈਆਰ 'ਚ 7 ਕਿਸਾਨ ਆਗੂਆਂ ਨੂੰ ਨਾਮਜਦ ਕੀਤਾ ਗਿਆ ਹੈ ਜਦਕਿ 250-300 ਲੋਕ ਅਣਪਛਾਤੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement