ਸ਼ੋਪੀਆਂ 'ਚ ਮੁਕਾਬਲੇ ਦੌਰਾਨ 2 ਅੱਤਵਾਦੀ ਢੇਰ, ਇਕ ਜਵਾਨ ਸ਼ਹੀਦ
Published : Mar 28, 2021, 12:02 pm IST
Updated : Mar 28, 2021, 12:02 pm IST
SHARE ARTICLE
 Two militants killed, one killed in Shopian encounter
Two militants killed, one killed in Shopian encounter

ਮੁਕਾਬਲੇ ਵਾਲੀ ਜਗ੍ਹਾ ਅਤੇ ਨੇੜਲੇ ਇਲਾਕਿਆਂ 'ਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਨੇੜਲੇ ਖੇਤਰਾਂ 'ਚ ਐਡੀਸ਼ਨਲ ਸੁਰੱਖਿਆ ਫ਼ੋਰਸ ਅਤੇ ਪੁਲਿਸ ਦੀ ਤਾਇਨਾਤੀ ਕੀਤੀ ਗਈ ਹੈ।

ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਸੁਰੱਖਿਆ ਫ਼ੋਰਸਾਂ ਵਲੋਂ ਚਲਾਈ ਗਈ ਘੇਰਾਬੰਦੀ ਅਤੇ ਤਲਾਸ਼ ਮੁਹਿੰਮ ਦੌਰਾਨ ਹੋਏ ਮੁਕਾਬਲੇ 'ਚ 2 ਅਣਪਛਾਤੇ ਅਤਿਵਾਦੀ ਮਾਰੇ ਗਏ ਹਨ, ਜਦੋਂ ਕਿ ਇਕ ਜਵਾਨ ਸ਼ਹੀਦ ਹੋ ਗਿਆ ਹੈ। ਰੱਖਿਆ ਮੰਤਰਾਲਾ ਦੇ ਬੁਲਾਰੇ ਨੇ ਐਤਵਾਰ ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ। ਬੁਲਾਰੇ ਨੇ ਦੱਸਿਆ ਕਿ ਅਤਿਵਾਦੀਆਂ ਦੇ ਲੁਕੇ ਹੋਣ ਦੀ ਖੂਫੀਆ ਸੂਚਨਾ ਦੇ ਆਧਾਰ 'ਤੇ ਰਾਸ਼ਟਰੀ ਰਾਈਫਲਜ਼ (ਆਰ.ਆਰ.), ਜੰਮੂ ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਮੁਹਿੰਮ ਸਮੂਹ (ਐੱਸ.ਓ.ਜੀ.) ਅਤੇ ਕੇਂਦਰੀ ਰਿਜ਼ਰਵ ਪੁਲਿਸ ਫ਼ੋਰਸ (ਸੀ.ਆਰ.ਪੀ.ਐੱਫ.) ਦੇ ਜਵਾਨਾਂ ਨੇ ਸ਼ਨੀਵਾਰ ਦੇਰ ਸ਼ਾਮ ਸ਼ੋਪੀਆਂ ਦੇ ਵਾਂਗਾ ਪਿੰਡ 'ਚ ਇਕ ਸੰਯੁਕਤ ਤਲਾਸ਼ ਮੁਹਿੰਮ ਸ਼ੁਰੂ ਕੀਤੀ।

Encounter in baramulla of jammu kashmir Two militants killed, one killed in Shopian encounter

ਬੁਲਾਰੇ ਅਨੁਸਾਰ ਸੁਰੱਖਿਆ ਫ਼ੋਰਸ ਦੇ ਜਵਾਨ ਪਿੰਡ 'ਚ ਜਦੋਂ ਇਕ ਵਿਸ਼ੇਸ਼ ਸੈਸ਼ਨ ਵੱਲ ਵੱਧ ਰਹੇ ਸਨ ਤਾਂ ਉੱਥੇ ਲੁਕੇ ਅਤਿਵਾਦੀਆਂ ਨੇ ਗੋਲੀਆਂ ਚਲਾਈਆਂ, ਸੁਰੱਖਿਆ ਫ਼ੋਰਸਾਂ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਨਾਲ ਮੁਕਾਬਲਾ ਸ਼ੁਰੂ ਹੋ ਗਿਆ। ਜਵਾਨਾਂ ਨੇ ਅਤਿਵਾਦੀਆਂ ਨੂੰ ਆਤਮਸਮਰਪਣ ਕਰਨ ਲਈ ਕਿਹਾ ਪਰ ਉਨ੍ਹਾਂ ਨੇ ਗੋਲੀਬਾਰੀ ਜਾਰੀ ਰੱਖੀ। ਮੁਕਾਬਲੇ ਦੌਰਾਨ ਇਕ ਅਤਿਵਾਦੀ ਸ਼ਨੀਵਾਰ ਸ਼ਾਮ ਨੂੰ ਹੀ ਮਾਰਿਆ ਗਿਆ ਸੀ। ਇਕ ਹੋਰ ਅੱਤਵਾਦੀ ਰਾਤ 'ਚ ਮਾਰਿਆ ਗਿਆ।

jammu kashmir Two militants killed, one killed in Shopian encounter

ਮੁਕਾਬਲਾ ਰਾਤ ਭਰ ਜਾਰੀ ਰਿਹਾ। ਮੁਕਾਬਲੇ 'ਚ ਹੁਣ 2 ਅੱਤਵਾਦੀ ਮਾਰੇ ਗਏ ਹਨ ਅਤੇ ਇਹ ਹਾਲੇ ਵੀ ਜਾਰੀ ਹੈ। ਮੁਕਾਬਲੇ 'ਚ 2 ਜਵਾਨ ਜ਼ਖਮੀ ਹੋ ਗਏ, ਜਿਸ ਤੋਂ ਬਾਅਦ ਇਕ ਜਵਾਨ ਨੇ ਸ਼੍ਰੀਨਗਰ 'ਚ ਫ਼ੌਜ ਦੇ 92 ਬੇਸ ਹਸਪਤਾਲ 'ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਮੁਕਾਬਲੇ ਵਾਲੀ ਜਗ੍ਹਾ ਤੋਂ ਹੁਣ ਤੱਕ ਇਕ ਐੱਮ.ਆਈ. ਵਨ ਅਤੇ ਇਕ ਏ.ਕੇ. ਰਾਈਫ਼ਲ ਬਰਾਮਦ ਕੀਤੀ ਗਈ ਹੈ। ਇਸ ਵਿਚ ਮੁਕਾਬਲੇ ਵਾਲੀ ਜਗ੍ਹਾ ਅਤੇ ਨੇੜਲੇ ਇਲਾਕਿਆਂ 'ਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਨੇੜਲੇ ਖੇਤਰਾਂ 'ਚ ਐਡੀਸ਼ਨਲ ਸੁਰੱਖਿਆ ਫ਼ੋਰਸ ਅਤੇ ਪੁਲਿਸ ਦੀ ਤਾਇਨਾਤੀ ਕੀਤੀ ਗਈ ਹੈ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement