
ਇੰਡੀਅਨ ਐਕਸਪ੍ਰੈੱਸ ਵੱਲੋਂ ਜਾਰੀ ਕੀਤੀ ਗਈ ਸਾਲ 2021 ਦੀ ਸੂਚੀ।
ਚੰਡੀਗੜ੍ਹ:ਭਾਰਤ ਵਿੱਚ ਸਭ ਤੋਂ ਸ਼ਕਤੀਸ਼ਾਲੀ ਭਾਰਤੀਆਂ ਦੀ ਸੂਚੀ ਵਿਚ ਜੋਗਿੰਦਰ ਸਿੰਘ ਉਗਰਾਹਾਂ ਦਾ ਨਾਮ ਦਰਜ ਹੋਇਆ ਹੈ। 88 ਵੇਂ ਰੈਂਕ ‘ਚ ਸ਼ਾਮਲ ਕੀਤਾ ਗਿਆ ਹੈ । 74 ਸਾਲਾ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੂੰ ਤਾਕਤਵਰ ਭਾਰਤੀਆਂ ਦੀ ਸੂਚੀ ਵਿਚ ਸ਼ਾਮਿਲ ਕਰਨਾ ਬਹੁਤ ਅਹਿਮ ਹੈ। ਕਿਸਾਨ ਆਗੂ ਜੋਗਿੰਦਰ ਸਿੰਘ ਦਾ ਨਾਂ ਇੰਡੀਅਨ ਐਕਸਪ੍ਰੈੱਸ ਵੱਲੋਂ ਜਾਰੀ ਕੀਤੀ ਗਈ ਸਾਲ 2021 ਭਾਰਤ ਦੇ ਸਭ ਤੋਂ ਤਾਕਤਵਾਰ਼ ਭਾਰਤੀਆਂ ਦੀ ਸੂਚੀ ਚ ਸ਼ਾਮਲ ਕੀਤਾ ਗਿਆ ਹੈ ।Joginder singh Ugrahanਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦਾ ਇਸ ਸੂਚੀ ਵਿੱਚ ਨਾਮ ਆਉਣ ਦਾ ਕਾਰਨ ਕਿਸਾਨੀ ਅੰਦੋਲਨ ਵਿੱਚ ਕਿਸਾਨਾਂ ਦੀ ਅਗਵਾਈ ਕਰਨ ਕਰਕੇ ਸ਼ਾਮਲ ਹੋਇਆ ਮੰਨਿਆ ਜਾ ਰਿਹਾ ਹੈ । ਪਹਿਲਾਂ ਕਦੇ ਕਿਸੇ ਕਿਸਾਨ ਆਗਬ ਦਾ ਨਾਂ ਇਸ ਸੂਚੀ ਵਿੱਚ ਸ਼ਾਮਿਲ ਨਹੀਂ ਹੋਇਆ। ਇਸ ਸੂਚੀ ਵਿੱਚ ਸਭ ਤੋਂ ਪਹਿਲਾ ਨਾਮ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਦੂਸਰਾ ਨਾਮ ਜੋਗਿੰਦਰ ਸਿੰਘ ਉਗਰਾਹਾਂ ਦਾ ਹੈ।
Joginder singh Ugrahanਜ਼ਿਕਰਯੋਗ ਹੈ ਕਿ ਪਿਛਲੇ ਚਾਰ ਮਹੀਨਿਆਂ ਤੋਂ ਦਿੱਲੀ ਦੇ ਵੱਖ ਵੱਖ ਬਾਰਡਰਾਂ ‘ਤੇ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨੇ ਕਾਨੂੰਨਾਂ ਦੇ ਖਿਲਾਫ ਸੰਘਰਸ਼ ਚੱਲ ਰਿਹਾ ਹੈ। ਦਿੱਲੀ ਦੇ ਬਾਰਡਰਾਂ ‘ਤੇ ਸੰਯੁਕਤ ਕਿਸਾਨ ਮੋਰਚਾ ਵੀ ਕਿਸਾਨੀ ਅੰਦੋਲਨ ਦੀ ਅਗਵਾਈ ਕਰ ਰਿਹਾ ਹੈ । ਬੇਸ਼ੱਕ ਦੀ ਭਾਰਤੀ ਕਿਸਾਨ ਯੂਨੀਅਨ ਵੀ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਨਹੀਂ ਹੈ । ਦਿੱਲੀ ਦੇ ਟਿੱਕਰੀ ਬਾਰਡਰ ‘ਤੇ ਉਗਰਾਹਾਂ ਜਥੇਬੰਦੀ ਨੇ ਵੱਖਰੀ ਸਟੇਜ ਲਾਈ ਹੋਈ ਹੈ।