
ਜ਼ਖਮੀਆਂ ਨੂੰ ਹਸਪਤਾਲ ਵਿਚ ਕਰਵਾਇਆ ਭਰਤੀ, ਰਾਹਤ ਅਤੇ ਬਚਾਅ ਕਾਰਜ ਜਾਰੀ
ਨੌਸ਼ਹਿਰਾ : ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਸੜਕ ਹਾਦਸੇ 'ਚ 1 ਵਿਅਕਤੀ ਦੀ ਮੌਤ ਹੋ ਗਈ ਹੈ, ਜਦਕਿ 56 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਏਡੀਸੀ ਨੌਸ਼ਹਿਰਾ ਸੁਖਦੇਵ ਸਿੰਘ ਅਨੁਸਾਰ ਬੱਸ ਰਾਜੌਰੀ-ਨੌਸ਼ਹਿਰਾ ਰੂਟ ’ਤੇ ਜਾ ਰਹੀ ਸੀ। ਇਹ ਹਾਦਸਾ ਬੱਸ ਦੇ ਖੱਡ ਵਿੱਚ ਪਲਟ ਜਾਣ ਕਾਰਨ ਵਾਪਰਿਆ। ਹਾਲਾਂਕਿ ਬੱਸ ਦੇ ਪਲਟਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
1 killed, 56 injured as bus falls into gorge in Jammu and Kashmir
ਇਸ ਦੇ ਨਾਲ ਹੀ ਏਡੀਸੀ ਸਿੰਘ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਵੱਡੀ ਗਿਣਤੀ ਵਿੱਚ ਲੋਕ ਜ਼ਖਮੀ ਹੋਏ ਹਨ। ਇਨ੍ਹਾਂ ਵਿੱਚੋਂ ਇੱਕ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਮੁਤਾਬਕ ਹਾਦਸੇ 'ਚ ਜ਼ਖਮੀ ਹੋਏ ਲੋਕਾਂ ਨੂੰ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਇੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਇਸ ਦੇ ਨਾਲ ਹੀ ਗੰਭੀਰ ਰੂਪ ਨਾਲ ਜ਼ਖਮੀ ਚਾਰ ਮਰੀਜ਼ਾਂ ਨੂੰ ਜੰਮੂ ਦੇ ਜੀਐੱਮਸੀ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।
1 killed, 56 injured as bus falls into gorge in Jammu and Kashmir
ਬੱਸ ਦੇ ਖੱਡ ਵਿੱਚ ਡਿੱਗਣ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ । ਪਰ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਡਰਾਈਵਰ ਸੰਤੁਲਨ ਗੁਆ ਬੈਠਾ, ਜਿਸ ਕਾਰਨ ਬੱਸ ਖੱਡ 'ਚ ਡਿੱਗ ਗਈ। ਫਿਲਹਾਲ ਜਾਂਚ ਚੱਲ ਰਹੀ ਹੈ। ਦੱਸ ਦੇਈਏ ਕਿ ਜੰਮੂ-ਕਸ਼ਮੀਰ 'ਚ ਲਗਾਤਾਰ ਹਾਦਸਿਆਂ ਦੀਆਂ ਖਬਰਾਂ ਆ ਰਹੀਆਂ ਹਨ। ਇਸ ਤੋਂ ਪਹਿਲਾਂ ਸਾਂਬਾ ਜ਼ਿਲੇ 'ਚ ਇਕ ਭਿਆਨਕ ਸੜਕ ਹਾਦਸੇ 'ਚ 5 ਲੋਕਾਂ ਦੀ ਜਾਨ ਚਲੀ ਗਈ ਸੀ ਜਦਕਿ ਇਕ ਗੰਭੀਰ ਜ਼ਖਮੀ ਹੋ ਗਿਆ ਸੀ।
1 killed, 56 injured as bus falls into gorge in Jammu and Kashmir
ਸਾਂਬਾ ਜ਼ਿਲ੍ਹੇ ਦੇ ਐਸਐਚਓ ਅਨੁਸਾਰ ਇੱਕ ਕਾਰ (ਨੰਬਰ ਜੇ.ਕੇ.01ਯੂ-2233) ਮਾਨਸਰ ਰਸਤੇ ਤੋਂ ਸ੍ਰੀਨਗਰ ਜਾ ਰਹੀ ਸੀ। ਇਸੇ ਦੌਰਾਨ ਜਾਮੋੜ ਇਲਾਕੇ ਵਿੱਚ ਇੱਕ ਤੇਜ਼ ਮੋੜ ’ਤੇ ਕਾਰ ਚਾਲਕ ਦਾ ਵਾਹਨ ’ਤੇ ਕੰਟਰੋਲ ਖੋ ਗਿਆ ਅਤੇ ਕਾਰ ਡੂੰਘੀ ਖੱਡ ਵਿੱਚ ਜਾ ਡਿੱਗੀ।