ਵਿਧਾਇਕ ਭੁੱਲੇ ਸਦਨ ਦੀ ਮਰਿਆਦਾ, ਹੱਥੋਪਾਈ ਹੋਣ ਮਗਰੋਂ ਹੋਏ ਜ਼ਖ਼ਮੀ, ਕਰਵਾਇਆ ਹਸਪਤਾਲ ਭਰਤੀ
Published : Mar 28, 2022, 2:32 pm IST
Updated : Mar 28, 2022, 2:32 pm IST
SHARE ARTICLE
Ruckus In West Bengal Assembly As Fist Fight Breaks Out
Ruckus In West Bengal Assembly As Fist Fight Breaks Out

ਸਪੀਕਰ ਵਲੋਂ ਸੁਵੇਂਦੂ ਅਧਿਕਾਰੀ ਸਮੇਤ ਪੰਜ ਵਿਧਾਇਕਾਂ ਨੂੰ ਕੀਤਾ ਗਿਆ ਮੁਅੱਤਲ 

ਕੋਲਕਾਤਾ : ਪੱਛਮੀ ਬੰਗਾਲ 'ਚ ਵਿਧਾਨ ਸਭਾ ਚੋਣਾਂ ਤੋਂ ਬਾਅਦ ਵੱਖ-ਵੱਖ ਥਾਵਾਂ 'ਤੇ ਹੋ ਰਹੀ ਹਿੰਸਾ ਨੂੰ ਲੈ ਕੇ ਮਮਤਾ ਬੈਨਰਜੀ ਸਰਕਾਰ ਨਿਸ਼ਾਨੇ 'ਤੇ ਹੈ। ਹੁਣ ਭਾਰਤੀ ਜਨਤਾ ਪਾਰਟੀ ਅਤੇ ਤ੍ਰਿਣਮੂਲ ਕਾਂਗਰਸ ਵਿਚਾਲੇ ਲੜਾਈ ਵਿਧਾਨ ਸਭਾ ਤੱਕ ਪਹੁੰਚ ਗਈ ਹੈ। ਸੋਮਵਾਰ ਨੂੰ ਬੰਗਾਲ ਅਸੈਂਬਲੀ ਦੇ ਅੰਦਰ ਭਾਜਪਾ ਅਤੇ ਟੀਐਮਸੀ ਵਿਧਾਇਕਾਂ ਵਿਚਾਲੇ ਜ਼ਬਰਦਸਤ ਲੜਾਈ ਹੋਈ।

Ruckus In West Bengal Assembly As Fist Fight Breaks OutRuckus In West Bengal Assembly As Fist Fight Breaks Out

ਇਸ ਲੜਾਈ 'ਚ ਭਾਜਪਾ ਵਿਧਾਇਕ ਅਸਿਤ ਮਜੂਮਦਾਰ ਜ਼ਖ਼ਮੀ ਹੋ ਗਏ ਅਤੇ ਮਨੋਜ ਤਿੱਗਾ ਦੇ ਕੱਪੜੇ ਪਾਟ ਗਏ। ਅਸਿਤ ਮਜੂਮਦਾਰ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਧਰ ਭਾਜਪਾ ਇਸ ਘਟਨਾ ਨੂੰ ਲੈ ਕੇ ਟੀਐਮਸੀ ਦੀ ਮਮਤਾ ਸਰਕਾਰ 'ਤੇ ਹਮਲਾਵਰ ਬਣ ਗਈ ਹੈ। ਦੂਜੇ ਪਾਸੇ ਸਪੀਕਰ ਨੇ ਸੁਵੇਂਦੂ ਅਧਿਕਾਰੀ ਸਮੇਤ ਪੰਜ ਵਿਧਾਇਕਾਂ ਨੂੰ ਮੁਅੱਤਲ ਕਰ ਦਿੱਤਾ ਹੈ।

Mamata BanerjeeMamata Banerjee

ਦੱਸਣਯੋਗ ਹੈ ਕਿ ਪੱਛਮੀ ਬੰਗਾਲ 'ਚ ਸੋਮਵਾਰ ਨੂੰ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਗਿਆ ਸੀ। ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਭਾਜਪਾ ਵਿਧਾਇਕਾਂ ਨੇ ਟੀਐਮਸੀ ਸਰਕਾਰ 'ਤੇ ਦੋਸ਼ ਲਗਾਉਣੇ ਸ਼ੁਰੂ ਕਰ ਦਿਤੇ ਅਤੇ ਉਨ੍ਹਾਂ ਨੇ ਸੂਬੇ 'ਚ ਹਿੰਸਾ ਅਤੇ ਕਾਨੂੰਨ ਵਿਵਸਥਾ 'ਤੇ ਸਵਾਲ ਚੁੱਕੇ। ਸੈਸ਼ਨ ਦੀ ਸ਼ੁਰੂਆਤ 'ਚ ਵਿਰੋਧੀ ਧਿਰ ਦੇ ਨੇਤਾ ਸੁਵੇਂਦੂ ਅਧਿਕਾਰੀ ਨੇ ਬੋਲਣਾ ਸ਼ੁਰੂ ਕੀਤਾ।

Ruckus In West Bengal Assembly As Fist Fight Breaks OutRuckus In West Bengal Assembly As Fist Fight Breaks Out

ਸੁਰੱਖਿਆ ਕਰਮੀਆਂ ਵੱਲੋਂ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਵਿਰੋਧੀ ਧਿਰ ਦੇ ਨੇਤਾ ਦੇ ਬੋਲਣ 'ਤੇ ਟੀਐਮਸੀ ਨੇ ਹੰਗਾਮਾ ਸ਼ੁਰੂ ਕਰ ਦਿੱਤਾ। ਦੂਜੇ ਪਾਸੇ ਭਾਜਪਾ ਵਿਧਾਇਕਾਂ ਨੇ ਵੀ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਤਿੱਖੀ ਬਹਿਸ ਅਤੇ ਨਾਅਰੇਬਾਜ਼ੀ ਵੀ ਹੋਈ। ਵਿਧਾਇਕ ਸੀਟਾਂ ਤੋਂ ਉੱਠ ਕੇ ਅੱਗੇ ਆ ਗਏ ਅਤੇ ਇੱਕ ਦੂਜੇ ਨਾਲ ਧੱਕਾ ਮੁੱਕੀ ਕਰਨ ਲੱਗੇ। ਜਦੋਂ ਉਥੇ ਮੌਜੂਦ ਸੁਰੱਖਿਆ ਕਰਮਚਾਰੀਆਂ ਨੇ ਉਨ੍ਹਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨਾਲ ਵੀ ਹੱਥੋਪਾਈ ਕੀਤੀ ਗਈ।

Suvendu Adhikari Suvendu Adhikari

ਇਹ ਵੀ ਇਲਜ਼ਾਮ ਲਗਾਇਆ ਗਿਆ ਹੈ ਕਿ ਕਾਗਜ਼ ਦੇ ਟੁਕੜੇ ਪਾੜ ਕੇ ਸਪੀਕਰ 'ਤੇ ਸੁੱਤੇ ਗਏ ਹਨ। ਨਾਅਰੇਬਾਜ਼ੀ ਅਤੇ ਕੁੱਟਮਾਰ ਕੀਤੀ ਗਈ। ਇਸ ਦੌਰਾਨ ਵਿਧਾਇਕ ਨਰਹਰੀ ਮਹਤੋ ਡਿੱਗ ਪਏ। ਭਾਜਪਾ ਵਿਧਾਇਕ ਮਨੋਜ ਤਿੱਗਾ ਨੇ ਦੋਸ਼ ਲਾਇਆ ਕਿ ਉਸ ਦੇ ਕੱਪੜੇ ਪਾੜ ਦਿੱਤੇ ਗਏ ਅਤੇ ਉਨ੍ਹਾਂ ਦੀ ਕੁੱਟਮਾਰ ਕੀਤੀ ਗਈ। ਦੂਜੇ ਪਾਸੇ ਭਾਜਪਾ ਵਿਧਾਇਕ ਅਸਿਤ ਮਜੂਮਦਾਰ ਜ਼ਖ਼ਮੀ ਹੋ ਗਏ ਜਿਸ 'ਤੇ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਉਣਾ ਪਿਆ।

Mamata Banerjee Mamata Banerjee

ਵਿਧਾਨ ਸਭਾ ਦੇ ਅੰਦਰ ਹੋਈ ਇਸ ਲੜਾਈ ਦਾ ਵੀਡੀਓ ਪੋਸਟ ਕਰਦੇ ਹੋਏ ਭਾਜਪਾ ਦੇ ਆਈਟੀ ਸੈੱਲ ਦੇ ਮੁਖੀ ਅਮਿਤ ਮਾਲਵੀਆ ਨੇ ਮਮਤਾ ਬੈਨਰਜੀ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਟਵੀਟ ਕੀਤਾ, ‘ਪੱਛਮੀ ਬੰਗਾਲ ਵਿਧਾਨ ਸਭਾ ਵਿੱਚ ਭਗਦੜ। ਬੰਗਾਲ ਦੇ ਰਾਜਪਾਲ ਤੋਂ ਬਾਅਦ, ਟੀਐਮਸੀ ਵਿਧਾਇਕਾਂ ਨੇ ਹੁਣ ਭਾਜਪਾ ਦੇ ਵਿਧਾਇਕਾਂ 'ਤੇ ਹਮਲਾ ਕੀਤਾ, ਜਿਸ ਵਿੱਚ ਚੀਫ ਵ੍ਹਿਪ ਮਨੋਜ ਤਿੱਗਾ ਵੀ ਸ਼ਾਮਲ ਹਨ, ਕਿਉਂਕਿ ਉਹ ਸਦਨ ਦੇ ਫਲੋਰ 'ਤੇ ਰਾਮਪੁਰਹਾਟ ਕਤਲੇਆਮ 'ਤੇ ਚਰਚਾ ਦੀ ਮੰਗ ਕਰ ਰਹੇ ਸਨ। ਮਮਤਾ ਬੈਨਰਜੀ ਕੀ ਲੁਕਾਉਣਾ ਚਾਹੁੰਦੇ ਹਨ?'

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement