ਮਾਫੀਆ ਅਤੀਕ ਅਹਿਮਦ, ਦਿਨੇਸ਼ ਪਾਸੀ ਅਤੇ ਖਾਨ ਸੁਲਤ ਹਨੀਫ ਦੋਸ਼ੀ ਕਰਾਰ
ਪ੍ਰਯਾਗਰਾਜ: ਪ੍ਰਯਾਗਰਾਜ: ਉਮੇਸ਼ ਪਾਲ ਅਗਵਾ ਮਾਮਲੇ 'ਚ ਮਾਫੀਆ ਅਤੀਕ ਅਹਿਮਦ, ਦਿਨੇਸ਼ ਪਾਸੀ ਅਤੇ ਖਾਨ ਸੁਲਤ ਹਨੀਫ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਅਦਾਲਤ ਨੇ ਅਤੀਕ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਦੂਜੇ ਪਾਸੇ ਬਾਕੀ ਸੱਤ ਮੁਲਜ਼ਮਾਂ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਹੈ। ਅਤੀਕ ਅਤੇ ਅਸ਼ਰਫ਼ ਦੀ ਪੇਸ਼ੀ ਦੇ ਮੱਦੇਨਜ਼ਰ ਅਦਾਲਤ ਅਤੇ ਜੇਲ੍ਹ ਦੇ ਬਾਹਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। 2005 ਵਿਚ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਤਤਕਾਲੀ ਵਿਧਾਇਕ ਰਾਜੂ ਪਾਲ ਕਤਲ ਕੇਸ ਵਿਚ ਗਵਾਹ ਉਮੇਸ਼ ਪਾਲ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਅੱਜ ਦੋਵਾਂ ਨੂੰ ਪੇਸ਼ ਕੀਤਾ ਗਿਆ।
ਇਹ ਵੀ ਪੜ੍ਹੋ: ਪਾਕਿਸਤਾਨ ਦੀ ਡਿਜੀਟਲ ਜਨਗਣਨਾ ਵਿਚ ਸਿੱਖਾਂ ਨੂੰ ਕੀਤਾ ਗਿਆ ਦਰਕਿਨਾਰ, ਫਾਰਮ ਵਿਚ ਨਹੀਂ ਹੈ ਸਿੱਖਾਂ ਦਾ ਵਿਕਲਪ
ਅਤੀਕ ਅਤੇ ਅਸ਼ਰਫ ਦੀ ਪੇਸ਼ੀ ਦੇ ਮੱਦੇਨਜ਼ਰ ਅਦਾਲਤ ਅਤੇ ਜੇਲ੍ਹ ਦੇ ਬਾਹਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਦੋਵਾਂ ਭਰਾਵਾਂ ਨੂੰ ਸੋਮਵਾਰ ਨੂੰ ਦੋ ਵੱਖ-ਵੱਖ ਜੇਲ੍ਹਾਂ ਤੋਂ ਪ੍ਰਯਾਗਰਾਜ ਲਿਆਂਦਾ ਗਿਆ। ਅਤੀਕ ਅਤੇ ਅਸ਼ਰਫ 'ਤੇ 2005 'ਚ ਹੋਏ ਰਾਜੂ ਪਾਲ ਦੇ ਕਤਲ ਦੇ ਮੁੱਖ ਗਵਾਹ ਉਮੇਸ਼ ਪਾਲ ਦੀ ਪਿਛਲੇ ਮਹੀਨੇ ਹੋਈ ਹੱਤਿਆ ਦੀ ਸਾਜ਼ਿਸ਼ 'ਚ ਸ਼ਾਮਲ ਹੋਣ ਦਾ ਵੀ ਦੋਸ਼ ਹੈ।
ਇਹ ਵੀ ਪੜ੍ਹੋ: BCCI ਵਲੋਂ 26 ਕ੍ਰਿਕਟਰਾਂ ਨਾਲ ਸਾਲਾਨਾ ਇਕਰਾਰਨਾਮੇ ਦਾ ਐਲਾਨ, ਸੂਚੀ 'ਚ ਸ਼ੁਭਮਨ ਗਿੱਲ ਅਤੇ ਅਰਸ਼ਦੀਪ ਸਿੰਘ ਵੀ ਸ਼ਾਮਲ
ਪ੍ਰਯਾਗਰਾਜ: ਉਮੇਸ਼ ਪਾਲ ਅਗਵਾ ਮਾਮਲੇ 'ਚ ਮਾਫੀਆ ਅਤੀਕ ਅਹਿਮਦ, ਦਿਨੇਸ਼ ਪਾਸੀ ਅਤੇ ਖਾਨ ਸੁਲਤ ਹਨੀਫ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਅਦਾਲਤ ਨੇ ਅਤੀਕ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਦੂਜੇ ਪਾਸੇ ਬਾਕੀ ਸੱਤ ਮੁਲਜ਼ਮਾਂ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਹੈ। ਅਤੀਕ ਅਤੇ ਅਸ਼ਰਫ਼ ਦੀ ਪੇਸ਼ੀ ਦੇ ਮੱਦੇਨਜ਼ਰ ਅਦਾਲਤ ਅਤੇ ਜੇਲ੍ਹ ਦੇ ਬਾਹਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।
ਇਹ ਵੀ ਪੜ੍ਹੋ: 6 ਕਰੋੜ PF ਖਾਤਾਧਾਰਕਾਂ ਲਈ ਖੁਸ਼ਖ਼ਬਰੀ! ਹੁਣ Provident Fund ’ਤੇ ਮਿਲੇਗਾ 8.15% ਵਿਆਜ
ਇਹ ਹੈ ਮਾਮਲਾ
25 ਜਨਵਰੀ 2005 ਨੂੰ ਬਸਪਾ ਵਿਧਾਇਕ ਰਾਜੂ ਪਾਲ ਦੇ ਕਤਲ ਤੋਂ ਬਾਅਦ ਤਤਕਾਲੀ ਜ਼ਿਲ੍ਹਾ ਪੰਚਾਇਤ ਮੈਂਬਰ ਉਮੇਸ਼ ਪਾਲ ਨੇ ਪੁਲਿਸ ਨੂੰ ਦੱਸਿਆ ਸੀ ਕਿ ਉਹ ਇਸ ਕਤਲ ਦਾ ਚਸ਼ਮਦੀਦ ਗਵਾਹ ਹੈ। ਉਮੇਸ਼ ਨੇ ਦੋਸ਼ ਲਾਇਆ ਸੀ ਕਿ 28 ਫਰਵਰੀ 2006 ਨੂੰ ਉਸ ਨੂੰ ਅਗਵਾ ਕਰ ਲਿਆ ਗਿਆ ਸੀ, ਜਦੋਂ ਉਸ ਨੇ ਅਤੀਕ ਅਹਿਮਦ ਦੇ ਦਬਾਅ ਅੱਗੇ ਝੁਕਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਮਾਮਲੇ ਵਿਚ 5 ਜੁਲਾਈ 2007 ਨੂੰ ਅਤੀਕ, ਉਸ ਦੇ ਭਰਾ ਅਸ਼ਰਫ ਅਤੇ ਚਾਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ। ਮਾਮਲੇ ਵਿਚ ਅਦਾਲਤ ਵਿਚ ਪੇਸ਼ ਕੀਤੀ ਗਈ ਚਾਰਜਸ਼ੀਟ ਵਿਚ 11 ਮੁਲਜ਼ਮਾਂ ਦਾ ਜ਼ਿਕਰ ਹੈ। ਅਤੀਕ ਅਹਿਮਦ ਉਮੇਸ਼ ਪਾਲ ਕਤਲ ਕੇਸ ਸਮੇਤ 100 ਤੋਂ ਵੱਧ ਅਪਰਾਧਿਕ ਮਾਮਲਿਆਂ ਵਿਚ ਨਾਮਜ਼ਦ ਹੈ।