Rajnath Singh News: ਜੇਕਰ ਅਗਵੀਨੀਰ ਸਕੀਮ ਵਿਚ ਕਮੀਆਂ ਮਿਲੀਆਂ, ਤਾਂ ਅਸੀਂ ਸੁਧਾਰ ਲਈ ਤਿਆਰ: ਰਾਜਨਾਥ ਸਿੰਘ
Published : Mar 28, 2024, 4:35 pm IST
Updated : Mar 28, 2024, 4:35 pm IST
SHARE ARTICLE
"Government open to change in Agniveer scheme if needed": Rajnath Singh

ਕਿਹਾ, ਹਥਿਆਰਬੰਦ ਬਲਾਂ ਵਿਚ ਜਵਾਨ ਜੋਸ਼ ਹੋਣਾ ਜ਼ਰੂਰੀ

Rajnath Singh News: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਭਾਰਤ ਦੀਆਂ ਸਰਹੱਦਾਂ ਪੂਰੀ ਤਰ੍ਹਾਂ ਸੁਰੱਖਿਅਤ ਹਨ ਅਤੇ ਦੇਸ਼ ਦੇ ਲੋਕਾਂ ਨੂੰ ਹਥਿਆਰਬੰਦ ਬਲਾਂ 'ਤੇ ਪੂਰਾ ਭਰੋਸਾ ਹੋਣਾ ਚਾਹੀਦਾ ਹੈ। ਟਾਈਮਜ਼ ਨਾਓ ਸਿਖਰ ਸੰਮੇਲਨ ਦੇ ਆਖਰੀ ਦਿਨ ਗੱਲਬਾਤ ਦੌਰਾਨ ਅਗਨੀਵੀਰ ਯੋਜਨਾ ਦੀ ਆਲੋਚਨਾ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਮੰਤਰੀ ਨੇ ਕਿਹਾ ਕਿ ਅਜਿਹੇ ਸਵਾਲਾਂ ਦਾ ਕੋਈ ਆਧਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਹਰ ਕੋਈ ਇਹ ਮੰਨਦਾ ਹੈ ਕਿ ਹਥਿਆਰਬੰਦ ਬਲਾਂ ਵਿਚ ਜਵਾਨ ਜੋਸ਼ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਰੱਖਿਆ ਮੰਤਰੀ ਨੇ ਕਿਹਾ ਕਿ ਜੇ ਸਾਨੂੰ ਅਗਵੀਨੀਰ ਸਕੀਮ ਵਿਚ ਕੋਈ ਕਮੀਆਂ ਮਿਲਦੀਆਂ ਹਨ, ਤਾਂ ਅਸੀਂ ਉਨ੍ਹਾਂ ਨੂੰ ਸੁਧਾਰਨ ਲਈ ਤਿਆਰ ਹਾਂ।

ਸਮਾਗਮ ਦੌਰਾਨ ਕੇਂਦਰੀ ਮੰਤਰੀ ਨੇ ਅਪਣੇ ਲਗਭਗ 50 ਸਾਲਾਂ ਦੇ ਲੰਬੇ ਰਾਜਨੀਤਿਕ ਸਫ਼ਰ ਦੇ ਕਿੱਸੇ ਵੀ ਸਾਂਝੇ ਕੀਤੇ। ਇਹ ਪੁੱਛੇ ਜਾਣ 'ਤੇ ਕਿ ਭਾਰਤ-ਚੀਨ ਸਰਹੱਦੀ ਮੁੱਦੇ 'ਤੇ ਵਿਰੋਧੀ ਪਾਰਟੀਆਂ ਸਮੇਤ ਕਈ ਲੋਕਾਂ ਵਲੋਂ ਉਠਾਏ ਗਏ ਸਵਾਲਾਂ ਦਾ ਉਹ ਕਿਵੇਂ ਜਵਾਬ ਦਿੰਦੇ ਹਨ, ਰਾਜਨਾਥ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਉਨ੍ਹਾਂ ਦੀ ਪਰਵਾਹ ਨਹੀਂ ਕੀਤੀ।

ਉਨ੍ਹਾਂ ਕਿਹਾ, “ਮੈਂ ਉਨ੍ਹਾਂ (ਵਿਰੋਧੀ ਪਾਰਟੀਆਂ) ਨੂੰ ਜੋ ਵੀ ਕਹਿ ਸਕਦਾ ਹਾਂ, ਦੇਸ਼ ਦੇ ਹਿੱਤਾਂ ਨੂੰ ਧਿਆਨ 'ਚ ਰੱਖਦੇ ਹੋਏ ਮੈਂ ਉਨ੍ਹਾਂ (ਵਿਰੋਧੀ ਪਾਰਟੀਆਂ) ਨੂੰ ਦੱਸਦਾ ਹਾਂ। ਪਰ ਰੱਖਿਆ ਖੇਤਰ ਵਿਚ ਬਹੁਤ ਸਾਰੀਆਂ ਚੀਜ਼ਾਂ ਹਨ ਜਿਨ੍ਹਾਂ ਦੀ ਰਣਨੀਤਕ ਮਹੱਤਤਾ ਹੈ ਅਤੇ ਅਸੀਂ ਉਨ੍ਹਾਂ ਦਾ ਜਨਤਕ ਤੌਰ 'ਤੇ ਖੁਲਾਸਾ ਨਹੀਂ ਕਰ ਸਕਦੇ। ਅਸੀਂ ਉਨ੍ਹਾਂ ਚੀਜ਼ਾਂ ਨੂੰ ਦੱਸਣ ਤੋਂ ਬਚਣ ਦੀ ਕੋਸ਼ਿਸ਼ ਕਰਦੇ ਹਾਂ, ਚਾਹੇ ਉਹ ਉੱਤਰੀ, ਪੱਛਮੀ ਜਾਂ ਪੂਰਬੀ ਸੈਕਟਰ ਜਾਂ ਕੁੱਝ ਹੋਰ ਹੋਵੇ”।

ਰੱਖਿਆ ਮੰਤਰੀ ਨੇ ਕਿਹਾ ਕਿ ਮੈਂ ਦੇਸ਼ ਦੇ ਲੋਕਾਂ ਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ। ਉਨ੍ਹਾਂ ਨੂੰ ਸਾਡੀ ਫੌਜ ਅਤੇ ਸੁਰੱਖਿਆ ਕਰਮਚਾਰੀਆਂ 'ਤੇ ਪੂਰਾ ਭਰੋਸਾ ਹੋਣਾ ਚਾਹੀਦਾ ਹੈ। ਪੂਰਬੀ ਲੱਦਾਖ 'ਚ ਕੁੱਝ ਥਾਵਾਂ 'ਤੇ ਭਾਰਤੀ ਅਤੇ ਚੀਨੀ ਸੈਨਿਕਾਂ ਵਿਚਾਲੇ ਸਾਢੇ ਤਿੰਨ ਸਾਲ ਤੋਂ ਵੱਧ ਸਮੇਂ ਤੋਂ ਤਣਾਅ ਚੱਲ ਰਿਹਾ ਹੈ। ਇਸ ਦੇ ਨਾਲ ਹੀ ਦੋਵਾਂ ਧਿਰਾਂ ਨੇ ਵਿਆਪਕ ਕੂਟਨੀਤਕ ਅਤੇ ਫੌਜੀ ਗੱਲਬਾਤ ਤੋਂ ਬਾਅਦ ਕਈ ਖੇਤਰਾਂ ਤੋਂ ਸੈਨਿਕਾਂ ਦੀ ਵਾਪਸੀ ਪੂਰੀ ਕਰ ਲਈ ਹੈ। ਉਨ੍ਹਾਂ ਕਿਹਾ, “ਰੱਖਿਆ ਮੰਤਰੀ ਵਜੋਂ ਅਪਣੇ ਪੰਜ ਸਾਲਾਂ ਦੌਰਾਨ ਅਤੇ ਇਸ ਤੋਂ ਪਹਿਲਾਂ ਗ੍ਰਹਿ ਮੰਤਰੀ ਵਜੋਂ ਮੈਂ ਦੇਸ਼ ਦੇ ਲੋਕਾਂ ਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ ਸਾਡੀਆਂ ਸਰਹੱਦਾਂ ਅਤੇ ਸਾਡਾ ਦੇਸ਼ ਪੂਰੀ ਤਰ੍ਹਾਂ ਸੁਰੱਖਿਅਤ ਹੈ। ''

ਰਾਜਨਾਥ ਸਿੰਘ ਨੇ ਅਗਨੀਵੀਰ ਯੋਜਨਾ ਦਾ ਬਚਾਅ ਕਰਦਿਆਂ ਕਿਹਾ ਕਿ ਨੌਜਵਾਨਾਂ ਦੀ ਭਰਤੀ ਨਾਲ ਜੋਖਮ ਲੈਣ ਦੀ ਭਾਵਨਾ ਵਧੇਗੀ ਅਤੇ ਤਕਨਾਲੋਜੀ ਦੀ ਸਮਝ ਰੱਖਣ ਵਾਲੇ ਹਥਿਆਰਬੰਦ ਬਲਾਂ ਦਾ ਨਿਰਮਾਣ ਹੋਵੇਗਾ।

ਉਨ੍ਹਾਂ ਕਿਹਾ, “ਕੋਈ ਵੀ ਇਸ ਗੱਲ ਨਾਲ ਸਹਿਮਤ ਹੋਵੇਗਾ ਕਿ ਹਥਿਆਰਬੰਦ ਬਲਾਂ 'ਚ ਨੌਜਵਾਨ ਜੋਸ਼ ਹੋਣਾ ਚਾਹੀਦਾ ਹੈ। ਆਮ ਤੌਰ 'ਤੇ ਸਾਡੇ ਜਵਾਨਾਂ ਦੀ ਉਮਰ ਹੱਦ 30-50 ਸਾਲ ਹੁੰਦੀ ਹੈ। ਪਰ 18-20 ਸਾਲ ਦੇ ਨੌਜਵਾਨਾਂ ਦੇ ਅਗਨੀਵੀਰ ਵਜੋਂ ਸ਼ਾਮਲ ਹੋਣ ਨਾਲ, ਜੋਖਮ ਲੈਣ ਦੀ ਭਾਵਨਾ ਥੋੜ੍ਹੀ ਹੋਰ ਵਧੇਗੀ”। ਉਨ੍ਹਾਂ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਹੈ ਕਿ ਸੀਨੀਅਰ ਸੈਨਿਕ ਅਪਣੀ ਜ਼ਿੰਮੇਵਾਰੀ ਚੰਗੀ ਤਰ੍ਹਾਂ ਨਿਭਾ ਰਹੇ ਹਨ। ਰੱਖਿਆ ਮੰਤਰੀ ਨੇ ਕਿਹਾ ਕਿ ਅੱਜ ਤਕਨਾਲੋਜੀ ਦਾ ਯੁੱਗ ਹੈ ਅਤੇ ਭਾਰਤੀ ਨੌਜਵਾਨਾਂ ਨੂੰ ਵੀ ਤਕਨਾਲੋਜੀ ਦੀ ਸਮਝ ਰੱਖਣੀ ਚਾਹੀਦੀ ਹੈ।

ਰਾਜਨਾਥ ਸਿੰਘ ਨੇ ਕਿਹਾ, “ਅਗਨੀਵੀਰ ਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਕਦਮ ਚੁੱਕੇ ਗਏ ਹਨ, ਜਿਸ ਵਿਚ ਅਰਧ ਸੈਨਿਕ ਬਲਾਂ ਵਿਚ ਉਨ੍ਹਾਂ ਲਈ ਰਾਖਵਾਂਕਰਨ ਦਾ ਪ੍ਰਬੰਧ ਵੀ ਸ਼ਾਮਲ ਹੈ। ਜੇ ਸਾਨੂੰ ਕੋਈ ਕਮੀਆਂ ਮਿਲਦੀਆਂ ਹਨ, ਤਾਂ ਅਸੀਂ ਉਨ੍ਹਾਂ ਨੂੰ ਸੁਧਾਰਨ ਲਈ ਤਿਆਰ ਹਾਂ”।

(For more Punjabi news apart from "Government open to change in Agniveer scheme if needed": Rajnath Singht, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement