
ਦਿੱਲੀ ਹਾਈ ਕੋਰਟ ਨੇ ਕਿਹਾ, ‘ਅਦਾਲਤ ਦੀ ਕੋਈ ਭੂਮਿਕਾ ਨਹੀਂ ਹੈ; ਦਿੱਲੀ ਦੇ LG ਮਾਮਲੇ ਨੂੰ ਦੇਖਣਗੇ’
Arvind Kejriwal News: ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਗ੍ਰਿਫ਼ਤਾਰ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ 'ਤੇ ਹਾਈ ਕੋਰਟ ਵਿਚ ਅਹਿਮ ਸੁਣਵਾਈ ਹੋਈ। ਦਿੱਲੀ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ (ਏਸੀਜੇ) ਨੇ ਇਸ ਮਾਮਲੇ ਵਿਚ ਦਖ਼ਲ ਦੇਣ ਤੋਂ ਇਨਕਾਰ ਕਰ ਦਿਤਾ ਹੈ। ਉਨ੍ਹਾਂ ਕਿਹਾ ਕਿ ਇਹ ਨਿਆਂਪਾਲਿਕਾ ਦਾ ਮਾਮਲਾ ਹੈ।
ਪਟੀਸ਼ਨ ਨੂੰ ਰੱਦ ਕਰਦਿਆਂ ਹਾਈ ਕੋਰਟ ਨੇ ਕਿਹਾ ਕਿ ਅਜਿਹੀ ਕੋਈ ਸੰਵਿਧਾਨਕ ਜ਼ਿੰਮੇਵਾਰੀ ਨਹੀਂ ਹੈ ਕਿ ਅਰਵਿੰਦ ਕੇਜਰੀਵਾਲ ਅਪਣੇ ਅਹੁਦੇ 'ਤੇ ਬਣੇ ਨਹੀਂ ਰਹਿ ਸਕਦੇ। ਏਸੀਜੇ ਮਨਮੋਹਨ ਨੇ ਕਿਹਾ, "ਸਾਨੂੰ ਇਸ ਪਟੀਸ਼ਨ 'ਤੇ ਸੁਣਵਾਈ ਨਹੀਂ ਕਰਨੀ ਚਾਹੀਦੀ। ਕਾਰਜਪਾਲਿਕਾ ਨੂੰ ਇਸ ਮਾਮਲੇ ਨੂੰ ਦੇਖਣਾ ਚਾਹੀਦਾ ਹੈ। ਇਸ ਵਿਚ ਨਿਆਂਪਾਲਿਕਾ ਦੇ ਦਖ਼ਲ ਦੀ ਕੋਈ ਗੁੰਜਾਇਸ਼ ਨਹੀਂ ਹੈ।"
ਹਾਈ ਕੋਰਟ ਨੇ ਕਿਹਾ ਕਿ ਇਹ ਕਾਰਜਕਾਰਨੀ ਨਾਲ ਜੁੜਿਆ ਮਾਮਲਾ ਹੈ, ਦਿੱਲੀ ਦੇ ਉਪ ਰਾਜਪਾਲ ਇਸ ਮਾਮਲੇ ਨੂੰ ਦੇਖਣਗੇ ਅਤੇ ਫਿਰ ਉਹ ਇਸ ਦੀ ਰੀਪੋਰਟ ਰਾਸ਼ਟਰਪਤੀ ਨੂੰ ਭੇਜਣਗੇ। ਇਸ ਮਾਮਲੇ 'ਚ ਅਦਾਲਤ ਦੀ ਕੋਈ ਭੂਮਿਕਾ ਨਹੀਂ ਹੈ।
ਦੂਜੇ ਪਾਸੇ ਅਰਵਿੰਦ ਕੇਜਰੀਵਾਲ ਦਾ ਈਡੀ ਰਿਮਾਂਡ 28 ਮਾਰਚ ਨੂੰ ਖਤਮ ਹੋ ਰਿਹਾ ਹੈ। ਉਸ ਨੂੰ ਅੱਜ ਦੁਪਹਿਰ 2 ਵਜੇ ਤੋਂ ਪਹਿਲਾਂ ਰਾਊਜ਼ ਐਵੇਨਿਊ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਨੂੰ ਗ੍ਰਿਫਤਾਰ ਕੀਤਾ ਸੀ।
(For more Punjabi news apart from High Court rejects PIL seeking removal of Arvind Kejriwal from CM, stay tuned to Rozana Spokesman)