Uttarakhand News: ਨਾਨਕਮੱਤਾ ਸਾਹਿਬ ਦੇ ਕਾਰ ਸੇਵਕ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ; SIT ਦਾ ਗਠਨ
Published : Mar 28, 2024, 10:23 am IST
Updated : Mar 28, 2024, 10:26 am IST
SHARE ARTICLE
Nanakmatta Gurudwara Kar Sewa head shot dead
Nanakmatta Gurudwara Kar Sewa head shot dead

ਸਵੇਰ ਦੀ ਸੈਰ ਦੌਰਾਨ 2 ਅਣਪਛਾਤਿਆਂ ਨੇ ਦਿਤਾ ਵਾਰਦਾਤ ਨੂੰ ਅੰਜਾਮ

Uttarakhand News: ਗੁਰਦੁਆਰਾ ਨਾਨਕਮੱਤਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਤਰਸੇਮ ਸਿੰਘ ਨੂੰ ਅੱਜ ਸਵੇਰੇ ਦੋ ਅਣਪਛਾਤੇ ਬਾਈਕ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਦਿਤੀ। ਇਸ ਤੋਂ ਬਾਅਦ ਉਨ੍ਹਾਂ ਨੂੰ ਗੰਭੀਰ ਹਾਲਤ ਵਿਚ ਖਟੀਮਾ ਦੇ ਨਿੱਜੀ ਹਸਪਤਾਲ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਤਰਸੇਮ ਸਿੰਘ ਨੂੰ ਮ੍ਰਿਤਕ ਐਲਾਨ ਦਿਤਾ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਹਫੜਾ-ਦਫੜੀ ਮਚ ਗਈ। ਹਸਪਤਾਲ ਦੇ ਬਾਹਰ ਲੋਕਾਂ ਦੀ ਭੀੜ ਇਕੱਠੀ ਹੋ ਚੁੱਕੀ ਹੈ।

ਉਧਮ ਸਿੰਘ ਨਗਰ ਦੇ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਮੰਜੂਨਾਥ ਟੀਸੀ ਸਥਿਤੀ ਦਾ ਜਾਇਜ਼ਾ ਲੈਣ ਲਈ ਮੌਕੇ 'ਤੇ ਮੌਜੂਦ ਹਨ। ਉਤਰਾਖੰਡ ਦੇ ਵਧੀਕ ਡੀਜੀਪੀ (ਕਾਨੂੰਨ ਵਿਵਸਥਾ) ਏਪੀ ਅੰਸ਼ੁਮਨ ਨੇ ਦਸਿਆ ਕਿ ਮੋਟਰਸਾਈਕਲ 'ਤੇ ਆਏ ਦੋ ਹਮਲਾਵਰਾਂ ਨੇ ਸਵੇਰੇ ਕਰੀਬ ਸਾਢੇ ਛੇ ਵਜੇ ਡੇਰੇ ਦੇ ਅੰਦਰ ਨਾਨਕਮੱਤਾ ਗੁਰਦੁਆਰਾ ਕਾਰ ਸੇਵਾ ਪ੍ਰਮੁੱਖ ਬਾਬਾ ਤਰਸੇਮ ਸਿੰਘ 'ਤੇ ਗੋਲੀਆਂ ਚਲਾਈਆਂ। ਉਨ੍ਹਾਂ ਕਿਹਾ ਕਿ ਕਾਤਲਾਂ ਨੂੰ ਫੜਨ ਲਈ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਦੇ ਨਾਲ ਕਈ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਹਨ। ਕਤਲ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਵੀ ਕੀਤਾ ਜਾ ਰਿਹਾ ਹੈ।

 (For more Punjabi news apart from Nanakmatta Gurudwara Kar Sewa head shot dead Uttarakhand News, stay tuned to Rozana Spokesman)

Location: India, Uttarakhand, Dehradun

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement