US News: ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਅਮਰੀਕਾ ਨੇ ਕਾਂਗਰਸ ਦੇ ਫ੍ਰੀਜ਼ ਖਾਤਿਆਂ ਬਾਰੇ ਕੀਤੀ ਟਿੱਪਣੀ
Published : Mar 28, 2024, 9:25 am IST
Updated : Mar 28, 2024, 9:25 am IST
SHARE ARTICLE
US Speaks Again On Arvind Kejriwal, Mentions Frozen Congress Accounts
US Speaks Again On Arvind Kejriwal, Mentions Frozen Congress Accounts

ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਕਿਹਾ, "ਅਸੀਂ ਦਿੱਲੀ CM ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਸਮੇਤ ਇਨ੍ਹਾਂ ਕਾਰਵਾਈਆਂ 'ਤੇ ਨੇੜਿਓਂ ਨਜ਼ਰ ਰੱਖਾਂਗੇ"

US News: ਭਾਰਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਸੰਬੰਧੀ ਕੀਤੀ ਗਈ ਟਿੱਪਣੀ 'ਤੇ ਵਿਰੋਧ ਦਰਜ ਕਰਵਾਉਣ ਲਈ ਅਮਰੀਕਾ ਦੇ ਇਕ ਸੀਨੀਅਰ ਡਿਪਲੋਮੈਟ ਨੂੰ ਤਲਬ ਕੀਤਾ, ਜਿਸ ਤੋਂ ਬਾਅਦ ਅਮਰੀਕਾ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਨਿਰਪੱਖ, ਪਾਰਦਰਸ਼ੀ, ਸਮਾਂਬੱਧ ਕਾਨੂੰਨੀ ਪ੍ਰਕਿਰਿਆਵਾਂ ਨੂੰ ਉਤਸ਼ਾਹਿਤ ਕਰਦਾ ਹੈ ਅਤੇ "ਸਾਨੂੰ ਨਹੀਂ ਲੱਗਦਾ ਕਿ ਕਿਸੇ ਨੂੰ ਇਸ 'ਤੇ ਕੋਈ ਇਤਰਾਜ਼ ਹੋਣਾ ਚਾਹੀਦਾ ਹੈ।"

ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਕਿਹਾ, "ਅਸੀਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਸਮੇਤ ਇਨ੍ਹਾਂ ਕਾਰਵਾਈਆਂ 'ਤੇ ਨੇੜਿਓਂ ਨਜ਼ਰ ਰੱਖਾਂਗੇ।" ਵਿਦੇਸ਼ ਵਿਭਾਗ ਦੀ ਪ੍ਰੈਸ ਕਾਨਫਰੰਸ ਦੌਰਾਨ, ਮਿਲਰ ਨੇ ਭਾਰਤ ਵਲੋਂ ਨਵੀਂ ਦਿੱਲੀ ਵਿਚ ਅਮਰੀਕੀ ਦੂਤਾਵਾਸ ਦੀ ਕਾਰਜਕਾਰੀ ਡਿਪਟੀ ਚੀਫ਼ ਆਫ਼ ਸਟਾਫ਼ ਗਲੋਰੀਆ ਬਾਰਬੇਨਾ ਨੂੰ ਤਲਬ ਕਰਨ ਦੇ ਨਾਲ-ਨਾਲ ਕਾਂਗਰਸ ਪਾਰਟੀ ਦੇ ਬੈਂਕ ਖਾਤਿਆਂ ਨੂੰ 'ਫ੍ਰੀਜ਼' ਕਰਨ ਬਾਰੇ ਇਕ ਸਵਾਲ ਦਾ ਜਵਾਬ ਵੀ ਦਿਤਾ।

ਉਨ੍ਹਾਂ ਕਿਹਾ, ''ਅਸੀਂ ਕਾਂਗਰਸ ਪਾਰਟੀ ਦੇ ਇਨ੍ਹਾਂ ਇਲਜ਼ਾਮਾਂ ਤੋਂ ਵੀ ਜਾਣੂ ਹਾਂ ਕਿ ਟੈਕਸ ਅਧਿਕਾਰੀਆਂ ਨੇ ਉਨ੍ਹਾਂ ਦੇ ਕੁੱਝ ਬੈਂਕ ਖਾਤਿਆਂ ਨੂੰ ਇਸ ਤਰ੍ਹਾਂ ਫ੍ਰੀਜ਼ ਕਰ ਦਿਤਾ ਹੈ, ਜਿਸ ਨਾਲ ਆਉਣ ਵਾਲੀਆਂ ਚੋਣਾਂ 'ਚ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਚਾਰ ਕਰਨਾ ਚੁਣੌਤੀਪੂਰਨ ਬਣ ਜਾਵੇਗਾ। ਅਸੀਂ ਇਨ੍ਹਾਂ ਵਿਚੋਂ ਹਰੇਕ ਮੁੱਦੇ ਲਈ ਨਿਰਪੱਖ, ਪਾਰਦਰਸ਼ੀ ਅਤੇ ਸਮੇਂ ਸਿਰ ਕਾਨੂੰਨੀ ਪ੍ਰਕਿਰਿਆਵਾਂ ਨੂੰ ਉਤਸ਼ਾਹਿਤ ਕਰਦੇ ਹਾਂ।"

ਮਿਲਰ ਨੇ ਕਿਹਾ, "ਤੁਹਾਡੇ ਪਹਿਲੇ ਸਵਾਲ ਦੇ ਸਬੰਧ ਵਿਚ, ਮੈਂ ਕਿਸੇ ਵੀ ਨਿੱਜੀ ਕੂਟਨੀਤਕ ਗੱਲਬਾਤ ਬਾਰੇ ਗੱਲ ਨਹੀਂ ਕਰਨ ਜਾ ਰਿਹਾ ਹਾਂ, ਪਰ ਯਕੀਨਨ, ਜੋ ਅਸੀਂ ਜਨਤਕ ਤੌਰ 'ਤੇ ਕਿਹਾ ਹੈ, ਮੈਂ ਇਥੋਂ ਤਕ ਕਿਹਾ ਹੈ ਕਿ ਅਸੀਂ ਨਿਰਪੱਖ ਹਾਂ, ਪਾਰਦਰਸ਼ੀ, ਸਮਾਂਬੱਧ ਕਾਨੂੰਨੀ ਪ੍ਰਕਿਰਿਆਵਾਂ ਨੂੰ ਉਤਸ਼ਾਹਿਤ ਕਰਦੇ ਹਾਂ। ਸਾਨੂੰ ਨਹੀਂ ਲੱਗਦਾ ਕਿ ਕਿਸੇ ਨੂੰ ਇਸ 'ਤੇ ਕੋਈ ਇਤਰਾਜ਼ ਹੋਣਾ ਚਾਹੀਦਾ ਹੈ, ਇਹ ਅਸੀਂ ਤੁਹਾਨੂੰ ਨਿੱਜੀ ਤੌਰ 'ਤੇ ਸਪੱਸ਼ਟ ਕਰਾਂਗੇ।"

ਭਾਰਤ ਨੇ ਬੁੱਧਵਾਰ ਨੂੰ ਅਮਰੀਕਾ ਦੇ ਸੀਨੀਅਰ ਡਿਪਲੋਮੈਟ ਨੂੰ ਤਲਬ ਕੀਤਾ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ 'ਤੇ ਅਮਰੀਕੀ ਵਿਦੇਸ਼ ਵਿਭਾਗ ਦੇ ਅਧਿਕਾਰੀ ਦੀ ਟਿੱਪਣੀ 'ਤੇ ਸਖਤ ਵਿਰੋਧ ਦਰਜ ਕਰਵਾਇਆ। ਭਾਰਤੀ ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਨੇ ਅਮਰੀਕੀ ਮਿਸ਼ਨ ਦੀ ਕਾਰਜਕਾਰੀ ਉਪ ਮੁਖੀ ਗਲੋਰੀਆ ਬਾਰਬੇਨਾ ਨੂੰ ਸਾਊਥ ਬਲਾਕ ਸਥਿਤ ਦਫ਼ਤਰ ਵਿਚ ਤਲਬ ਕੀਤਾ ਸੀ, ਇਹ ਮੁਲਾਕਾਤ 30 ਮਿੰਟ ਤੋਂ ਵੱਧ ਚੱਲੀ।

ਇਸ ਤੋਂ ਪਹਿਲਾਂ ਵਿਦੇਸ਼ ਮੰਤਰਾਲੇ ਨੇ ਕਿਹਾ ਸੀ ਕਿ ਭਾਰਤ ਵਿਚ ਕੁੱਝ ਕਾਨੂੰਨੀ ਕਾਰਵਾਈਆਂ ਨੂੰ ਲੈ ਕੇ ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਦੀ ਟਿੱਪਣੀ 'ਤੇ ਦਿੱਲੀ ਸਖਤ ਇਤਰਾਜ਼ ਪ੍ਰਗਟਾਉਂਦਾ ਹੈ। ਮੰਤਰਾਲੇ ਨੇ ਕਿਹਾ, "ਕੂਟਨੀਤੀ ਵਿਚ, ਰਾਜਾਂ ਤੋਂ ਦੂਜਿਆਂ ਦੀ ਪ੍ਰਭੂਸੱਤਾ ਅਤੇ ਅੰਦਰੂਨੀ ਮਾਮਲਿਆਂ ਦਾ ਸਨਮਾਨ ਕਰਨ ਦੀ ਉਮੀਦ ਕੀਤੀ ਜਾਂਦੀ ਹੈ। ਸਾਥੀ ਡਿਪਲੋਮੈਟਾਂ ਦੇ ਮਾਮਲੇ ਵਿਚ ਇਹ ਜ਼ਿੰਮੇਵਾਰੀ ਹੋਰ ਵੀ ਵੱਧ ਹੈ, ਨਹੀਂ ਤਾਂ ਇਹ ਇਕ ਗੈਰ-ਸਿਹਤਮੰਦ ਮਿਸਾਲ ਕਾਇਮ ਕਰ ਸਕਦੀ ਹੈ"।

(For more Punjabi news apart from US Speaks Again On Arvind Kejriwal, Mentions Frozen Congress Accounts, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Uppal Farm Girl Viral Video : ਉੱਪਲ ਫਾਰਮ ਵਾਲੀ ਕੁੜੀ ਦੀ ਵੀਡੀਓ ਵਾਇਰਲ ਮਾਮਲੇ 'ਤੇ ਜਲੰਧਰ SSP ਨੇ ਕੀਤੇ ਖ਼ੁਲਾਸੇ

21 Aug 2025 3:28 PM

Uppal Farm Girl Update : ਵਕੀਲ ਨੇ ਵੀਡੀਓ ਵਾਇਰਲ ਕਰਨ ਵਾਲੇ ਮੁੰਡੇ ਨੂੰ ਦਿੱਤੀ WARNING !

21 Aug 2025 3:27 PM

Ferozpur Flood News : ਫ਼ਿਰੋਜ਼ਪੁਰ ਦਾ ਹੜ ਕਰਕੇ ਹੋਇਆ ਬੁਰਾ ਹਾਲ, ਲੋਕਾਂ ਦੀਆਂ ਫ਼ਸਲਾਂ ਹੋਈਆਂ ਖ਼ਰਾਬ

21 Aug 2025 3:26 PM

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM
Advertisement