ਹਿਮਾਚਲ ਪ੍ਰਦੇਸ਼ : 200 ਫੁੱਟ ਡੂੰਘੀ ਖੱਡ 'ਚ ਡਿੱਗੀ ਬੱਸ, 12 ਮੌਤਾਂ
Published : Apr 28, 2019, 3:39 pm IST
Updated : Apr 28, 2019, 3:39 pm IST
SHARE ARTICLE
Bus fell into a gorge at Panchpulla near Banikhet Himachal Pradesh
Bus fell into a gorge at Panchpulla near Banikhet Himachal Pradesh

ਨਿੱਜੀ ਕੰਪਨੀ ਦੀ ਬੱਸ ਡਲਹੌਜ਼ੀ ਤੋਂ ਪਠਾਨਕੋਟ ਜਾ ਰਹੀ ਸੀ

ਸ਼ਿਮਲਾ : ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ 'ਚ ਪੰਚਪੁਲਾ ਪੁਲ ਨੇੜੇ ਇਕ ਬੱਸ 200 ਫੁੱਟ ਡੂੰਘੀ ਖੱਡ 'ਚ ਡਿੱਗ ਗਈ, ਜਿਸ ਕਾਰਨ 12 ਮੁਸਾਫ਼ਰਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਡਲਹੌਜ਼ੀ ਉਪ ਮੰਡਲ ਦੇ ਬਾਨੀਖੇਤ ਨੇੜੇ ਹੋਇਆ ਹੈ। ਇਹ ਨਿੱਜੀ ਕੰਪਨੀ ਦੀ ਬੱਸ ਡਲਹੌਜ਼ੀ ਤੋਂ ਪੰਜਾਬ ਦੇ ਪਠਾਨਕੋਟ ਜਾ ਰਹੀ ਸੀ। ਚੰਬਾ ਦੀ ਪੁਲਿਸ ਮੁਖੀ ਮੋਨਿਕਾ ਭੁਤੂਨਗੁਰੂ ਨੇ ਦੱਸਿਆ ਕਿ ਹਾਦਸੇ 'ਚ ਕਈ ਮੁਸਾਫ਼ਰ ਜ਼ਖ਼ਮੀ ਹੋਏ ਹਨ ਅਤੇ ਮ੍ਰਿਤਕਾਂ ਦੀ ਗਿਣਤੀ ਵੱਧ ਸਕਦੀ ਹੈ। ਜ਼ਖ਼ਮੀਆਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।


ਮੌਕੇ ’ਤੇ ਪਹੁੰਚੀ ਰਾਹਤ ਅਤੇ ਬਚਾਅ ਟੀਮ ਨੇ 12 ਲੋਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢ ਲਿਆ ਹੈ। ਹਾਦਸੇ ਦੇ ਕਾਰਨਾਂ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਹੈ। ਜਾਣਕਾਰੀ ਅਨੁਸਾਰ ਡਲਹੌਜ਼ੀ ਦੇ ਡੀ.ਐਸ.ਪੀ. ਦੀ ਅਗਵਾਈ 'ਚ ਪੁਲਿਸ ਟੀਮ ਮਾਮਲੇ ਦੀ ਜਾਂਚ 'ਚ ਜੁਟੀ ਹੋਈ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ।


ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹਾਦਸੇ 'ਤੇ ਦੁੱਖ ਪ੍ਰਗਟਾਉਂਦਿਆਂ ਸਥਾਨਕ ਪ੍ਰਸ਼ਾਸਨ ਨੂੰ ਤੁਰੰਤ ਬਚਾਅ ਮੁਹਿੰਮ ਸ਼ੁਰੂ ਕਰਨ ਅਤੇ ਹਾਦਸੇ ਦੇ ਪੀੜਤਾਂ ਨੂੰ ਹਰ ਸੰਭਵ ਮਦਦ ਦੇਣ ਦੇ ਨਿਰਦੇਸ਼ ਦਿੱਤੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement