
ਵੀਡੀਓ ਵਿਚ ਉਹ ਸਰਕਾਰੀ ਅਧਿਕਾਰੀਆਂ ਦੀ ਹਾਜ਼ਰੀ ਵਿਚ ਲੋਕਾਂ ਨੂੰ...
ਨਵੀਂ ਦਿੱਲੀ: ਉੱਤਰ ਪ੍ਰਦੇਸ਼ ਵਿਚ ਭਾਜਪਾ ਦੇ ਵਿਧਾਇਕ ਸੁਰੇਸ਼ ਤਿਵਾੜੀ ਨੇ ਕਥਿਤ ਤੌਰ 'ਤੇ ਦੇਵਰੀਆ ਜ਼ਿਲ੍ਹੇ ਵਿਚ ਲੋਕਾਂ ਨੂੰ ਮੁਸਲਿਮ ਸਬਜ਼ੀ ਵਾਲਿਆਂ ਤੋਂ ਸਬਜ਼ੀਆਂ ਨਾ ਖਰੀਦਣ ਲਈ ਕਿਹਾ ਹੈ। ਜ਼ਿਲ੍ਹੇ ਦੇ ਬਾਰਜ ਵਿਧਾਨ ਸਭਾ ਹਲਕੇ ਤੋਂ ਭਾਜਪਾ ਵਿਧਾਇਕ ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇਕ ਵੀਡੀਓ ਵਿਚ ਇਹ ਕਹਿੰਦੇ ਸੁਣਿਆ ਗਿਆ ਹੈ।
Suresh Tiwari
ਵੀਡੀਓ ਵਿਚ ਉਹ ਸਰਕਾਰੀ ਅਧਿਕਾਰੀਆਂ ਦੀ ਹਾਜ਼ਰੀ ਵਿਚ ਲੋਕਾਂ ਨੂੰ ਕਹਿੰਦੇ ਦਿਖਾਈ ਦੇ ਰਹੇ ਹਨ ਇਕ ਚੀਜ਼ ਦਾ ਧਿਆਨ ਰੱਖੋ। ਉਹ ਸਾਰਿਆਂ ਨੂੰ ਖੁੱਲ੍ਹ ਕੇ ਕਹਿ ਰਹੇ ਹਨ ਕਿ ਕੋਈ ਮੀਆਂ (ਮੁਸਲਮਾਨਾਂ) ਤੋਂ ਸਬਜ਼ੀਆਂ ਨਾ ਖਰੀਦਣ। ਜਦੋਂ ਉਨ੍ਹਾਂ ਨਾਲ ਇਸ ਮਾਮਲੇ ਵਿੱਚ ਵਿਧਾਇਕ ਦਾ ਪੱਖ ਜਾਣਨ ਲਈ ਸੰਪਰਕ ਕੀਤਾ ਗਿਆ ਤਾਂ ਉਹਨਾਂ ਨੇ ਕਿਹਾ ਕਿ ਪਿਛਲੇ ਹਫ਼ਤੇ ਉਹਨਾਂ ਨਾਲ ਬਰਹਜ ਨਗਰ ਪਾਲਿਕਾ ਦਫ਼ਤਰ ਦੀ ਯਾਤਰਾ ਵਿਚ ਇਹ ਬਿਆਨ ਦਿੱਤਾ।
Vegetables Markit
ਬਹੁਤ ਸਾਰੇ ਸਰਕਾਰੀ ਅਧਿਕਾਰੀ ਵੀ ਉਥੇ ਮੌਜੂਦ ਸਨ। ਸੁਰੇਸ਼ ਤਿਵਾੜੀ ਨੇ ਕਿਹਾ ਇਕ ਭਾਈਚਾਰੇ ਦੇ ਲੋਕ ਕੋਰੋਨੋ ਵਾਇਰਸ ਬਿਮਾਰੀ ਫੈਲਾਉਣ ਦੀ ਕੋਸ਼ਿਸ਼ ਵਿਚ ਥੁੱਕ ਨਾਲ ਦੂਸ਼ਿਤ ਕਰਨ ਤੋਂ ਬਾਅਦ ਸਬਜ਼ੀਆਂ ਵੇਚ ਰਹੇ ਸਨ। ਉਹਨਾਂ ਨੇ ਉਨ੍ਹਾਂ ਨੂੰ ਸਲਾਹ ਦਿੱਤੀ ਕਿ ਉਹ ਉਨ੍ਹਾਂ ਤੋਂ ਨਾ ਖਰੀਦਣ ਜੇ ਉਨ੍ਹਾਂ ਨੂੰ ਕੋਈ ਸ਼ੱਕ ਹੈ।
Vegetables
ਇਕ ਵਾਰ ਸਥਿਤੀ ਠੀਕ ਹੋਣ ਤੋਂ ਬਾਅਦ ਉਨ੍ਹਾਂ ਨੂੰ ਫੈਸਲਾ ਕਰਨਾ ਚਾਹੀਦਾ ਹੈ ਕਿ ਕੀ ਕਰਨਾ ਹੈ। ਵਿਧਾਇਕ ਨੇ ਅੱਗੇ ਕਿਹਾ ਕਿ ਉਹਨਾਂ ਨੇ ਆਪਣੀ ਰਾਏ ਦਿੱਤੀ ਹੈ। ਅਜਿਹੇ ਵਿੱਚ ਲੋਕਾਂ ਨੂੰ ਫੈਸਲਾ ਕਰਨਾ ਸੀ ਕਿ ਉਹ ਇਸ ਦੀ ਪਾਲਣਾ ਕਰਨਾ ਚਾਹੁੰਦੇ ਹਨ ਜਾਂ ਨਹੀਂ।
Muslim
ਉਹਨਾਂ ਨੇ ਤਬਲਿਗੀ ਜਮਾਤ ਦਾ ਵੀ ਜ਼ਿਕਰ ਕੀਤਾ, ਜਿਸ ਦੇ ਮੈਂਬਰ ਪਿਛਲੇ ਮਹੀਨੇ ਦਿੱਲੀ ਅਤੇ ਹੋਰ ਰਾਜਾਂ ਵਿੱਚ ਕੋਰੋਨਾ ਵਾਇਰਸ ਦਾ ਸਰੋਤ ਬਣੇ ਸਨ। ਹਾਲਾਂਕਿ ਪ੍ਰਦੇਸ਼ ਭਾਜਪਾ ਦੇ ਬੁਲਾਰੇ ਰਾਕੇਸ਼ ਤ੍ਰਿਪਾਠੀ ਨੇ ਉਹਨਾਂ ਦੇ ਬਿਆਨ ਦੀ ਨਿਖੇਧੀ ਕੀਤੀ ਹੈ।
Muslim
ਉਨ੍ਹਾਂ ਕਿਹਾ ਕਿ ਪਾਰਟੀ ਅਜਿਹੇ ਕਿਸੇ ਵੀ ਬਿਆਨ ਦਾ ਸਮਰਥਨ ਨਹੀਂ ਕਰਦੀ। ਪਾਰਟੀ ਨੇ ਇਸ ਮਾਮਲੇ ਦਾ ਨੋਟਿਸ ਲਿਆ ਹੈ ਅਤੇ ਤਿਵਾੜੀ ਤੋਂ ਪੁੱਛਗਿੱਛ ਕੀਤੀ ਹੈ ਕਿ ਕਿਸ ਹਾਲਾਤ ਵਿੱਚ ਉਹਨਾਂ ਨੇ ਇਹ ਟਿੱਪਣੀ ਕੀਤੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।