
ਪੰਜਾਬ ਵਿਚ ਕਰੋਨਾ ਵਾਇਰਸ ਦੇ 327 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 19 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਫਿਰੋਜਪੁਰ : ਪੰਜਾਬ ਵਿਚ ਜਿੱਥੇ ਕਰੋਨਾ ਵਾਇਰਸ ਦੇ ਨਵੇਂ-ਨਵੇਂ ਮਾਮਲੇ ਸਾਹਮਣੇ ਆਉਂਣ ਨਾਲ ਲੋਕਾਂ ਵਿਚ ਸਹਿਮ ਦਾ ਮਹੌਲ ਬਣਿਆ ਹੋਇਆ ਹੈ ਉਥੇ ਹੀ ਕੁਝ ਰਾਹਤ ਦੇਣ ਵਾਲੀਆਂ ਖਬਰਾਂ ਵੀ ਸਾਹਮਣੇ ਆਉਂਦੀਆਂ ਹਨ। ਇਸੇ ਵਿਚ ਹੁਣ ਲੁਧਿਆਣਾ ਦੇ ACP ਅਨਿਲ ਕੋਹਲੀ ਜਿਨ੍ਹਾਂ ਦੀ ਕਰੋਨਾ ਵਾਇਰਸ ਦੇ ਕਾਰਨ ਪਿਛਲੇ ਦਿਨੀਂ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਉਨ੍ਹਾਂ ਦਾ ਗੰਨਮੈਂਨ ਪ੍ਰਭਜੋਤ ਸਿੰਘ ਕਰੋਨਾ ਦਾ ਪੌਜਟਿਵ ਪਾਇਆ ਗਿਆ ਸੀ, ਉਸ ਦੀ ਰਿਪੋਰਟ ਹੁਣ ਨੈਗਟਿਵ ਆ ਚੁੱਕੀ ਹੈ।
coronavirus
ਦੱਸ ਦੱਈਏ ਕਿ ਅਨਿਲ ਕੋਹਲੀ ਦੇ ਗੰਨਮੈਨ ਦੀ ਰਿਪੋਰਟ ਉਨ੍ਹਾਂ ਦੀ ਮੌਤ ਤੋਂ ਬਾਅਦ ਪੌਜਟਿਵ ਆਈ ਸੀ ਜਿਸ ਤੋਂ ਬਾਅਦ ਉਸ ਨੂੰ ਜ਼ਿਲ੍ਹਾ ਫਿਰੋਜਪੁਰ ਦੇ ਪ੍ਰਸ਼ਾਸਨ ਦੇ ਵੱਲੋਂ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਜ਼ਿਕਰਯੋਗ ਹੈ ਕਿ ਪ੍ਰਭਜੋਤ ਆਪਣੇ ਹੌਸਲੇ ਬਲੰਦ ਕਰਕੇ ਕਰੋਨਾ ਨਾਲ ਲੜਿਆ ਅਤੇ ਇਲਾਜ਼ ਦੌਰਾਨ ਉਹ ਹਸਪਤਾਲ ਵਿਚ ਰੋਜ਼ਾਨਾ ਹੀ ਕਸਰਤ ਕਰਦਾ ਸੀ ਅਤੇ ਇਹ ਕਸਰਤ ਕਰਨ ਦੀ ਵੀਡੀਓ ਪਿਛਲੇ ਦਿਨਾਂ ਤੋਂ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਵੀ ਹੋ ਰਹੀ ਹੈ।
Coronavirus lockdown
ਮਿਲੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਫਿਰੋਜਪੁਰ ਦੇ ਪਿੰਡ ਵਾੜਾ ਭਾਈ ਵਿਖੇ ਰਹਿਣ ਵਾਲੇ ਪ੍ਰਭਜੋਤ ਸਿੰਘ ਦਾ ਡਾਕਟਰਾਂ ਦੇ ਵੱਲੋਂ ਦੂਜੀ ਵਾਰ ਟੈਸਟ ਕੀਤਾ ਗਿਆ ਜਿਸ ਵਿਚ ਉਨ੍ਹਾਂ ਦੀ ਰਿਪੋਰਟ ਅੱਜ ਨੈਗਟਿਵ ਆ ਚੁੱਕੀ ਹੈ। ਇਸ ਤੋਂ ਪਹਿਲਾ ਸਿਹਤ ਵਿਭਾਗ ਦੇ ਵੱਲੋਂ ਇਸ ਪੁਲਿਸ ਮੁਲਾਜ਼ਮ ਦੇ ਪਰਿਵਾਰਕ ਮੈਂਬਰ ਅਤੇ ਉਸ ਦੇ ਸੰਪਰਕ ਵਿਚ ਆਉਂਣ ਵਾਲੇ ਹੋਰ ਲੋਕਾਂ ਦਾ ਵੀ ਕਰੋਨਾ ਟੈਸਟ ਕੀਤਾ ਗਿਆ ਸੀ।
coronavirus
ਜਿਸ ਤੋਂ ਬਾਅਦ ਉਨ੍ਹਾਂ ਸਾਰਿਆਂ ਦੀ ਰਿਪੋਰਟ ਵੀ ਨੈਗਟਿਵ ਆਈ ਹੈ। ਦੱਸ ਦੱਈਏ ਕਿ ਹੁਣ ਤੱਕ ਪੰਜਾਬ ਵਿਚ ਕਰੋਨਾ ਵਾਇਰਸ ਦੇ 327 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 19 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਇਸ ਤੋਂ ਇਲਾਵਾ 98 ਲੋਕ ਇਸ ਵਾਇਰਸ ਨੂੰ ਮਾਤ ਦੇ ਕੇ ਠੀਕ ਹੋ ਚੁੱਕੇ ਹਨ।
Coronavirus cases
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।