ਮਾਮੂਲੀ ਲੱਛਣਾਂ ਵਾਲੇ ਮਰੀਜ਼ਾਂ ਨੂੰ ਘਰਾਂ ਵਿਚ ਹੀ ਅਲੱਗ ਰਖਿਆ ਜਾਵੇ : ਸਿਹਤ ਮੰਤਰਾਲਾ
Published : Apr 28, 2020, 10:46 pm IST
Updated : Apr 28, 2020, 10:46 pm IST
SHARE ARTICLE
Ministry of Health
Ministry of Health

ਮਾਮੂਲੀ ਲੱਛਣਾਂ ਵਾਲੇ ਮਰੀਜ਼ਾਂ ਨੂੰ ਘਰਾਂ ਵਿਚ ਹੀ ਅਲੱਗ ਰਖਿਆ ਜਾਵੇ : ਸਿਹਤ ਮੰਤਰਾਲਾ

ਨਵੀਂ ਦਿੱਲੀ, 28 ਅਪ੍ਰੈਲ : ਸਿਹਤ ਮੰਤਰਾਲੇ ਨੇ ਬੇਹੱਦ ਮਾਮੂਲੀ ਲੱਛਣਾਂ ਵਾਲੇ ਪੀੜਤ ਮਰੀਜ਼ਾਂ ਨੂੰ ਘਰਾਂ ਵਿਚ ਹੀ ਅਲੱਗ ਰੱਖ ਕੇ ਇਲਾਜ ਅਤੇ ਦੇਖਭਾਲ ਕਰਨ ਬਾਰੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।Ministry of HealthMinistry of Health


    ਸਿਹਤ ਮੰਤਰਾਲੇ ਦੇ ਅਧਿਕਾਰੀ ਲਵ ਅਗਰਵਾਲ ਨੇ ਦਸਿਆ ਕਿ ਇਹ ਦਿਸ਼ਾ-ਨਿਰਦੇਸ਼ ਪਿਛਲੇ ਦਿਨੀਂ ਸ਼ੱਕੀ ਮਰੀਜ਼ਾਂ ਨੂੰ ਅਲੱਗ-ਥਲੱਗ ਕਰਨ ਬਾਰੇ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਦੇ ਵਾਧੇ ਵਿਚ ਹੀ ਜਾਰੀ ਕੀਤੇ ਗਏ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਮਾਮੂਲੀ ਲੱਛਣਾਂ ਵਾਲੇ ਮਰੀਜ਼ਾਂ ਨੂੰ ਹਸਪਤਾਲ ਦੀ ਬਜਾਏ ਘਰ ਵਿਚ ਹੀ ਅਲੱਗ ਰਖਣਾ ਜ਼ਿਆਦਾ ਸੁਰੱਖਿਅਤ ਹੋਣ ਕਾਰਨ ਇਹ ਫ਼ੈਸਲਾ ਕੀਤਾ ਗਿਆ ਹੈ। ਸਿਹਤ ਵਿਭਾਗ ਦੀਆਂ ਟੀਮਾਂ ਦੁਆਰਾ ਅਜਿਹੇ ਮਰੀਜ਼ਾਂ ਦੀ ਸਿਹਤ ਦਾ ਲਗਾਤਾਰ ਮੁਆਇਨਾ ਕੀਤਾ ਜਾਵੇਗਾ ਜਦਕਿ ਉਸ ਦੀ ਦੇਖਭਾਲ ਕਰਨ ਵਾਲੇ ਲਈ ਵੀ ਵਿਸ਼ੇਸ਼ ਸੁਰੱਖਿਆ ਤਰੀਕੇ ਸੁਝਾਏ ਗਏ ਹਨ।


    ਮੰਤਰਾਲੇ ਨੇ ਕਿਹਾ ਕਿ ਲੱਛਣ ਜਾਂ ਬੀਮਾਰੀ ਦੇ ਸ਼ੁਰੂਆਤੀ ਲੱਛਣ ਵਾਲੇ ਲੋਕ ਖ਼ੁਦ ਹੀ ਅਪਣੇ ਆਪ ਨੂੰ ਘਰ ਵਿਚ ਅਲੱਗ ਰੱਖ ਸਕਦੇ ਹਨ ਤਾਕਿ ਉਹ ਪਰਵਾਰ ਦੇ ਹੋਰ ਜੀਆਂ ਨਾਲ ਰਹਿੰਦਿਆਂ ਬੀਮਾਰੀ ਨਾਲ ਲੜ ਸਕਣ। ਮਰੀਜ਼ ਦੀ ਦੇਖਭਾਲ ਕਰਨ ਵਾਲੇ ਵਿਅਕਤੀ ਅਤੇ ਹਸਪਤਾਲ ਵਿਚਾਲੇ ਤਾਲਮੇਲ ਕਾਇਮ ਰਹਿਣਾ ਜ਼ਰੂਰੀ ਹੈ। ਇਸ ਤੋਂ ਇਲਾਵਾ ਮੋਬਾਈਲ 'ਤੇ ਅਰੋਗਿਆ ਸੇਤੂ ਐਪ ਡਾਊਨਲੋਡ ਕਰਨ ਦੀ ਵੀ ਅਪੀਲ ਕੀਤੀ ਗਈ ਹੈ।  (ਏਜੰਸੀ)
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement