ਆਕਸੀਜਨ ਦੀ ਕਮੀ ਦੇ ਚਲਦਿਆਂ ਮਦਦ ਲਈ ਅੱਗੇ ਆਏ ਅਕਸ਼ੈ ਕੁਮਾਰ ਤੇ ਟਵਿੰਕਲ ਖੰਨਾ
Published : Apr 28, 2021, 12:34 pm IST
Updated : Apr 28, 2021, 12:34 pm IST
SHARE ARTICLE
Akshay Kumar, Twinkle Khanna donate 100 oxygen concentrators
Akshay Kumar, Twinkle Khanna donate 100 oxygen concentrators

100 ਆਕਸੀਜਨ ਕੌਂਸਨਟ੍ਰੈਟੋਰਸ ਕੀਤੇ ਦਾਨ

ਮੁੰਬਈ: ਕੋਰੋਨਾ ਮਹਾਂਮਾਰੀ ਦੌਰਾਨ ਦੇਸ਼ ਦੇ ਕਈ ਹਸਪਤਾਲਾਂ ਵਿਚ ਆਕਸੀਜਨ ਦੀ ਕਮੀਂ ਦੇ ਚਲਦਿਆਂ ਸਮਾਜ ਸੇਵੀ ਸੰਸਥਾਵਾਂ ਲੋਕਾਂ ਦੀ ਮਦਦ ਲਈ ਅੱਗੇ ਆ ਰਹੀਆਂ ਹਨ। ਇਸ ਤੋਂ ਇਲਾਵਾ ਬਾਲੀਵੁੱਡ ਸਿਤਾਰੇ ਵੀ ਮਦਦ ਲਈ ਅੱਗੇ ਆ ਰਹੇ ਹਨ। ਹਾਲ ਹੀ ਵਿਚ ਅਦਾਕਾਰ ਅਕਸ਼ੈ ਕੁਮਾਰ ਤੇ ਉਹਨਾਂ ਦੀ ਪਤਨੀ ਟਵਿੰਕਲ ਖੰਨਾ ਨੇ 100 ਆਕਸੀਜਨ ਕੌਂਸਨਟ੍ਰੈਟੋਰਸ ਦਾਨ ਕੀਤੇ ਹਨ।

Twinkle KhannaAkshay Kumar and Twinkle Khanna

ਇਸ ਦੇ ਲਈ ਉਹ ਰਜਿਸਟਰਡ ਐਨ.ਜੀ.ਓ. ਦੀ ਭਾਲ ਵਿਚ ਹਨ। ਟਵਿੰਕਲ ਖੰਨਾ ਨੇ ਅਪਣੇ ਟਵਿਟਰ ’ਤੇ ਲੋਕਾਂ ਤੋਂ ਮਦਦ ਮੰਗੀ ਹੈ ਕਿ ਉਹਨਾਂ ਨੂੰ ਕਿਸੇ ਰਜਿਸਟਰਡ ਐਨ.ਜੀ.ਓ. ਬਾਰੇ ਜਾਣਕਾਰੀ ਦਿੱਤੀ ਜਾਵੇ, ਜੋ ਉਹਨਾਂ ਦੀ 100 ਆਕਸੀਜਨ ਕੌਂਸਨਟ੍ਰੈਟੋਰਸ ਵੰਡਣ ਵਿਚ ਮਦਦ ਕਰ ਸਕੇ।

oxygen cylinderOxygen cylinder

ਇਸ ਦੇ ਨਾਲ ਹੀ ਉਹਨਾਂ ਨੇ ਦੱਸਿਆ ਕਿ ਇਹ ਸਾਰੇ ਆਕਸੀਜਨ ਕੌਂਸਨਟ੍ਰੈਟੋਰਸ ਸਿੱਧੇ ਯੂਕੇ ਤੋਂ ਪਹੁੰਚਾਏ ਜਾਣਗੇ। ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਦੇ ਚਲਦਿਆਂ ਦੇਸ਼ ਦੇ ਹਾਲਾਤ ਬੇਹੱਦ ਚਿੰਤਾਜਨਕ ਹਨ। ਦੇਸ਼ ਦੇ ਹਸਪਤਾਲਾਂ ਵਿਚ ਆਕਸੀਜਨ ਦੀ ਕਮੀ ਦੇਖਣ ਨੂੰ ਮਿਲ ਰਹੀ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement