
ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਪੁਲਿਸ ਨੇ ਆਕਸੀਜਨ ਦੀ ਕਾਲਾਬਜ਼ਾਰੀ ਦੇ ਮਾਮਲੇ ਵਿਚ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਪੁਲਿਸ ਨੇ ਆਕਸੀਜਨ ਦੀ ਕਾਲਾਬਜ਼ਾਰੀ ਦੇ ਮਾਮਲੇ ਵਿਚ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹਨਾਂ ਲੋਕਾਂ ਕੋਲੋਂ ਪੁਲਿਸ ਨੇ 4 ਆਕਸੀਜਨ ਸਿਲੰਡਰ ਜ਼ਬਤ ਕੀਤੇ। ਮਿਲੀ ਜਾਣਕਾਰੀ ਮੁਤਾਬਕ ਇਹ ਦੋਵੇਂ ਵਿਅਕਤੀ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਆਕਸੀਜਨ ਸਿਲੰਡਰ ਦੀ ਕਾਲਾਬਜ਼ਾਰੀ ਕਰ ਰਹੇ ਸੀ।
Oxygen Cylinders
ਪੁਲਿਸ ਨੇ ਇਹਨਾਂ ਨੂੰ ਦਿੱਲੀ ਦੇ ਪੰਜਾਬੀ ਬਾਗ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹਨਾਂ ਕੋਲੋਂ ਚਾਰ ਸਿਲੰਡਰ ਅਤੇ ਇਕ ਵੱਡਾ ਕਮਰਸ਼ੀਅਲ ਸਿਲੰਡਰ ਜ਼ਬਤ ਕੀਤਾ ਗਿਆ ਹੈ। ਦੱਸ ਦਈਏ ਕਿ ਦੇਸ਼ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਇਸ ਦੌਰਾਨ ਕਈ ਹਸਪਤਾਲਾਂ ਵਿਚ ਆਕਸੀਜਨ ਦੀ ਕਮੀ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ।
Coronavirus
ਦੇਸ਼ ਵਿਚ 24 ਘੰਟਿਆਂ ਦੌਰਾਨ 3,60,960 ਨਵੇਂ ਮਾਮਲੇ, 3,293 ਮੌਤਾਂ
ਦੇਸ਼ ਵਿਚ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 3,60,960 ਨਵੇਂ ਮਾਮਲੇ ਦਰਜ ਕੀਤੇ ਗਏ। ਇਸ ਤੋਂ ਬਾਅਦ ਕੁਲ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 1,79,97,267 ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ 3,293 ਮੌਤਾਂ ਦਰਜ ਕੀਤੀਆਂ ਗਈਆਂ ਜਿਸ ਤੋਂ ਬਾਅਦ ਕੁੱਲ ਮੌਤਾਂ ਦੀ ਗਿਣਤੀ 2,01,187 ਤੱਕ ਪਹੁੰਚ ਗਈ ਹੈ। ਦੇਸ਼ ਵਿਚ ਇਸ ਸਮੇਂ ਐਕਟਿਵ ਮਾਮਲਿਆਂ ਦੀ ਗਿਣਤੀ 29,78,709 ਹੈ ਅਤੇ ਕੋਰੋਨਾ ਵਾਇਰਸ ਨੂੰ ਮਾਤ ਦੇ ਚੁਕੇ ਮਰੀਜ਼ਾਂ ਦੀ ਗਿਣਤੀ 1,48,17,371 ਹੈ।