ਚਿਨਹਾਟ ਥਾਣੇ 'ਚ 3 ਦੋਸ਼ੀਆਂ ਖਿਲਾਫ ਸ਼ਿਕਾਇਤ ਦਰਜ, ਪੁਲਿਸ ਨੇ 2 ਨੂੰ ਕੀਤਾ ਕਾਬੂ
Lucknow News : ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ (Lucknow) ਵਿੱਚ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਨਾਬਾਲਗ ਲੜਕੀ ਨਾਲ ਘਰ ਵਿੱਚ ਵੜ ਕੇ ਗੈਂਗਰੇਪ ਕੀਤਾ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਇਲਾਕੇ 'ਚ ਦਹਿਸ਼ਤ ਫੈਲ ਗਈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਇਜ਼ਾ ਲਿਆ। ਪੁਲਸ ਨੇ ਇਸ ਮਾਮਲੇ 'ਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਇਹ ਘਟਨਾ ਲਖਨਊ ਦੇ ਗੋਮਤੀ ਨਗਰ ਇਲਾਕੇ ਦੀ ਹੈ। ਇੱਥੇ ਇੱਕ ਨਾਬਾਲਗ ਲੜਕੀ ਨਾਲ ਤਿੰਨ ਦੋਸ਼ੀਆਂ ਨੇ ਗੈਂਗਰੇਪ ਕੀਤਾ। ਦਰਅਸਲ ਚਿਨਹਾਟ ਇਲਾਕੇ 'ਚ ਰਹਿਣ ਵਾਲੀ 14 ਸਾਲਾ ਲੜਕੀ ਦੇ ਮਾਤਾ-ਪਿਤਾ ਆਪਣੇ ਘਰ ਦੇ ਨੇੜੇ ਇਕ ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ ਗਏ ਹੋਏ ਸਨ। ਲੜਕੀ ਘਰ ਇਕੱਲੀ ਸੀ।
ਜਦੋਂ ਲੜਕੀ ਘਰ 'ਚ ਇਕੱਲੀ ਸੀ ਤਾਂ ਘਰ ਦੇ ਨੇੜੇ ਰਹਿੰਦੇ ਤਿੰਨ ਨੌਜਵਾਨਾਂ ਨੇ ਘਰ 'ਚ ਦਾਖਲ ਹੋ ਕੇ ਲੜਕੀ ਨਾਲ ਸਮੂਹਿਕ ਬਲਾਤਕਾਰ ਕੀਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਜਦੋਂ ਲੜਕੀ ਦੇ ਮਾਤਾ-ਪਿਤਾ ਵਿਆਹ ਸਮਾਗਮ ਤੋਂ ਵਾਪਸ ਆਏ ਤਾਂ ਲੜਕੀ ਨੇ ਘਟਨਾ ਦੀ ਪੂਰੀ ਜਾਣਕਾਰੀ ਦਿੱਤੀ।
ਚਿਨਹਾਟ ਥਾਣੇ 'ਚ 3 ਦੋਸ਼ੀਆਂ ਖਿਲਾਫ ਸ਼ਿਕਾਇਤ ਦਰਜ, ਪੁਲਿਸ ਨੇ 2 ਨੂੰ ਕੀਤਾ ਕਾਬੂ
ਇਸ ਤੋਂ ਬਾਅਦ ਪਰਿਵਾਰ ਵਾਲੇ ਉਸ ਨੂੰ ਚਿਨਹਾਟ ਥਾਣੇ ਲੈ ਗਏ ਅਤੇ ਸ਼ਿਕਾਇਤ ਦਰਜ ਕਰਵਾਈ। ਪੁਲਸ ਨੇ ਪੀੜਤ ਲੜਕੀ ਦੀ ਮਾਂ ਦੀ ਸ਼ਿਕਾਇਤ ਦੇ ਆਧਾਰ 'ਤੇ 3 ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਆਈਪੀਸੀ ਦੀ ਧਾਰਾ 376 ਡੀ, 452, 504, 506 ਅਤੇ ਪੋਕਸੋ ਐਕਟ ਦੇ ਤਹਿਤ ਚਿਨਹਟ ਕੋਤਵਾਲੀ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਪੁਲੀਸ ਨੇ 2 ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।