ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਰੱਦ ਕਰ ਦਿੱਤੀ ਮਿਲਣ ਦੀ ਇਜਾਜ਼ਤ
Arvind Kejriwal: ਦਿੱਲੀ ਦੀ ਤਿਹਾੜ ਜੇਲ 'ਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਭਲਕੇ ਆਪਣੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਮਿਲਣ ਨਹੀਂ ਦਿੱਤਾ ਜਾਵੇਗਾ। ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਨੂੰ ਮਿਲਣ ਦੀ ਇਜਾਜ਼ਤ ਰੱਦ ਕਰ ਦਿੱਤੀ ਹੈ। ਸੀਐਮ ਕੇਜਰੀਵਾਲ ਅਤੇ ਸੁਨੀਤਾ ਕੇਜਰੀਵਾਲ ਦੀ ਭਲਕੇ ਮੁਲਾਕਾਤ ਹੋਣੀ ਸੀ।
ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਅਜੇ ਤੱਕ ਸੁਨੀਤਾ ਕੇਜਰੀਵਾਲ ਦੀ ਮੁਲਾਕਾਤ ਰੱਦ ਕਰਨ ਦਾ ਕੋਈ ਕਾਰਨ ਨਹੀਂ ਦੱਸਿਆ ਹੈ। ਹਾਲਾਂਕਿ ਜੇਲ ਦੇ ਨਿਯਮਾਂ ਮੁਤਾਬਕ ਇਕ ਵਾਰ 'ਚ ਦੋ ਲੋਕ ਜੇਲ 'ਚ ਸੀਐੱਮ ਕੇਜਰੀਵਾਲ ਨੂੰ ਮਿਲ ਸਕਦੇ ਹਨ।
ਸੂਤਰਾਂ ਦੀ ਮੰਨੀਏ ਤਾਂ ਭਲਕੇ (29 ਅਪ੍ਰੈਲ) 'ਆਪ' ਨੇਤਾ ਆਤਿਸ਼ੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਤਿਹਾੜ ਜੇਲ੍ਹ ਜਾਣਾ ਹੈ। ਇਸ ਤੋਂ ਬਾਅਦ ਅਗਲੇ ਦਿਨ ਮੰਗਲਵਾਰ (30 ਅਪ੍ਰੈਲ) ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨਾਲ ਮੁਲਾਕਾਤ ਕਰਨੀ ਹੈ।
ਜਿਸ ਕਾਰਨ ਸੁਨੀਤਾ ਕੇਜਰੀਵਾਲ ਦੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਦੀ ਇਜਾਜ਼ਤ ਰੱਦ ਕਰ ਦਿੱਤੀ ਗਈ ਹੈ। ਤਿਹਾੜ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਨ੍ਹਾਂ ਦੋਵਾਂ ਮੀਟਿੰਗਾਂ ਤੋਂ ਬਾਅਦ ਸੁਨੀਤਾ ਕੇਜਰੀਵਾਲ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਜਾਵੇਗੀ।