
ਭੜਕਾਊ, ਝੂਠੇ ਅਤੇ ਗੁੰਮਰਾਹਕੁੰਨ ਅਤੇ ਗਲਤ ਜਾਣਕਾਰੀ ਫ਼ੈਲਾਉਣ ਕਰ ਕੇ ਲਿਆ ਫ਼ੈਸਲਾ
India bans PAK YouTube channels: ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ ਤੋਂ ਬਾਅਦ, ਭਾਰਤ ਲਗਾਤਾਰ ਪਾਕਿਸਤਾਨ ਵਿਰੁੱਧ ਕਾਰਵਾਈ ਕਰ ਰਿਹਾ ਹੈ। ਇਸ ਸਬੰਧ ਵਿੱਚ, ਭਾਰਤ ਨੇ ਪਾਕਿਸਤਾਨ ਦੇ 16 ਯੂਟਿਊਬ ਚੈਨਲ ਬੰਦ ਕਰ ਦਿੱਤੇ ਹਨ।
ਸਰਕਾਰੀ ਸੂਤਰਾਂ ਅਨੁਸਾਰ, ਇਸ ਸੂਚੀ ਵਿੱਚ ਡਾਨ ਨਿਊਜ਼, ਸਮਾ ਟੀਵੀ, ਆਰੀਆ ਨਿਊਜ਼, ਜੀਓ ਨਿਊਜ਼ ਸਮੇਤ 16 ਪਾਕਿਸਤਾਨੀ ਯੂਟਿਊਬ ਚੈਨਲਾਂ ਨੂੰ ਪਾਬੰਦੀ ਲਗਾਈ ਗਈ ਹੈ।
ਸਰਕਾਰ ਨੇ ਇਹ ਪਾਬੰਦੀ ਜੰਮੂ-ਕਸ਼ਮੀਰ ਵਿੱਚ ਪਹਿਲਗਾਮ ਅਤਿਵਾਦੀ ਘਟਨਾ ਦੇ ਪਿਛੋਕੜ ਵਿੱਚ ਭਾਰਤ, ਇਸ ਦੀਆਂ ਹਥਿਆਰਬੰਦ ਸੈਨਾਵਾਂ ਅਤੇ ਸੁਰੱਖਿਆ ਏਜੰਸੀਆਂ ਵਿਰੁੱਧ ਭੜਕਾਊ ਅਤੇ ਫਿਰਕੂ ਤੌਰ 'ਤੇ ਸੰਵੇਦਨਸ਼ੀਲ ਸਮੱਗਰੀ, ਝੂਠੇ ਅਤੇ ਗੁੰਮਰਾਹਕੁੰਨ ਬਿਆਨਾਂ ਅਤੇ ਗਲਤ ਜਾਣਕਾਰੀ ਫ਼ੈਲਾਉਣ ਲਈ ਲਗਾਈ ਹੈ।
ਜਿਨ੍ਹਾਂ ਚੈਨਲਾਂ 'ਤੇ ਪਾਬੰਦੀ ਲਗਾਈ ਗਈ ਹੈ, ਉਨ੍ਹਾਂ ਵਿੱਚ ਸਾਬਕਾ ਪਾਕਿਸਤਾਨੀ ਕ੍ਰਿਕਟਰ ਸ਼ੋਏਬ ਅਖਤਰ ਦਾ ਯੂਟਿਊਬ ਚੈਨਲ ਵੀ ਸ਼ਾਮਲ ਹੈ। ਕੇਂਦਰੀ ਗ੍ਰਹਿ ਮੰਤਰਾਲੇ ਦੀਆਂ ਸਿਫ਼ਾਰਸ਼ਾਂ ਤੋਂ ਬਾਅਦ ਯੂਟਿਊਬ ਚੈਨਲਾਂ 'ਤੇ ਪਾਬੰਦੀ ਲਗਾਈ ਗਈ ਹੈ।