Pahalgam Terror Attack: ਜੰਮੂ-ਕਸ਼ਮੀਰ ਵਿਧਾਨ ਸਭਾ ਵਿਚ ਪਹਿਲਗਾਮ ਅਤਿਵਾਦੀ ਹਮਲੇ ਵਿਰੁਧ ਨਿੰਦਾ ਮਤਾ ਪਾਸ 
Published : Apr 28, 2025, 12:54 pm IST
Updated : Apr 28, 2025, 12:57 pm IST
SHARE ARTICLE
Jammu and Kashmir Assembly passes resolution condemning Pahalgam terror attack
Jammu and Kashmir Assembly passes resolution condemning Pahalgam terror attack

ਮਤੇ ਵਿੱਚ ਅਤਿਵਾਦੀ ਹਮਲੇ ਦੀ ਨਿੰਦਾ ਕੀਤੀ ਗਈ ਅਤੇ ਪੀੜਤਾਂ ਨਾਲ ਹਮਦਰਦੀ ਪ੍ਰਗਟ ਕੀਤੀ ਗਈ।

Pahalgam Terror Attack: ਜੰਮੂ-ਕਸ਼ਮੀਰ ਵਿਧਾਨ ਸਭਾ ਨੇ ਸੋਮਵਾਰ ਨੂੰ ਪਹਿਲਗਾਮ ਅਤਿਵਾਦੀ ਹਮਲੇ (Pahalgam Terror Attack) ਦੀ ਨਿੰਦਾ ਕੀਤੀ ਅਤੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਮੀਟਿੰਗ ਤੋਂ ਬਾਅਦ ਕੇਂਦਰ ਸਰਕਾਰ ਦੁਆਰਾ ਐਲਾਨੇ ਗਏ ਕੂਟਨੀਤਕ ਉਪਾਵਾਂ ਦਾ ਸਮਰਥਨ ਕੀਤਾ।

ਉਪ ਮੁੱਖ ਮੰਤਰੀ ਸੁਰਿੰਦਰ ਚੌਧਰੀ (Deputy Chief Minister Surinder Chaudhary) ਨੇ 22 ਅਪ੍ਰੈਲ ਨੂੰ ਪਹਿਲਗਾਮ ਵਿਖੇ ਹੋਏ ਅਤਿਵਾਦੀ ਹਮਲੇ ਨੂੰ ਸੰਬੋਧਨ ਕਰਨ ਲਈ ਇੱਕ ਵਿਸ਼ੇਸ਼ ਸੈਸ਼ਨ ਦੌਰਾਨ ਜੰਮੂ-ਕਸ਼ਮੀਰ ਵਿਧਾਨ ਸਭਾ (Jammu and Kashmir Legislative Assembly) ਵਿੱਚ ਇੱਕ ਮਤਾ ਪੇਸ਼ ਕੀਤਾ।

ਮਤੇ ਵਿੱਚ ਹਮਲੇ ਨੂੰ "ਕਸ਼ਮੀਰੀਅਤ", ਸੰਵਿਧਾਨ ਅਤੇ ਜੰਮੂ-ਕਸ਼ਮੀਰ ਵਿੱਚ ਏਕਤਾ, ਸ਼ਾਂਤੀ ਅਤੇ ਸਦਭਾਵਨਾ ਦੀ ਭਾਵਨਾ ਦੇ ਮੁੱਲਾਂ 'ਤੇ ਹਮਲਾ ਦੱਸਿਆ ਗਿਆ ਅਤੇ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਪੂਰੀ ਇੱਕਜੁਟਤਾ ਤੇ ਪ੍ਰਭਾਵਿਤ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਗਈ।

ਮਤੇ ਵਿੱਚ ਅਤਿਵਾਦੀ ਹਮਲੇ ਦੀ ਨਿੰਦਾ ਕੀਤੀ ਗਈ ਅਤੇ ਪੀੜਤਾਂ ਨਾਲ ਹਮਦਰਦੀ ਪ੍ਰਗਟ ਕੀਤੀ ਗਈ।

ਵਿਧਾਨ ਸਭਾ ਦੇ ਮੈਂਬਰਾਂ ਨੇ 22 ਅਪ੍ਰੈਲ ਨੂੰ ਹੋਏ ਹਮਲੇ ਵਿੱਚ ਮਾਰੇ ਗਏ 26 ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਦੋ ਮਿੰਟ ਦਾ ਮੌਨ (Silence) ਵੀ ਰੱਖਿਆ ਗਿਆ।

ਮਤੇ ਦੇ ਦਸਤਾਵੇਜ਼ ਦੇ ਅਨੁਸਾਰ, "ਇਹ ਸਦਨ ਪਹਿਲਗਾਮ ਵਿਖੇ ਨਿਰਦੋਸ਼ ਨਾਗਰਿਕਾਂ 'ਤੇ ਕੀਤੇ ਗਏ ਵਹਿਸ਼ੀ ਅਤੇ ਅਣਮਨੁੱਖੀ ਹਮਲੇ 'ਤੇ ਆਪਣੇ ਡੂੰਘੇ ਸਦਮੇ ਅਤੇ ਦੁੱਖ ਦਾ ਪ੍ਰਗਟਾਵਾ ਕਰਦਾ ਹੈ। ਇਹ ਸਦਨ ਸਪੱਸ਼ਟ ਤੌਰ 'ਤੇ ਉਸ ਘਿਨਾਉਣੇ, ਕਾਇਰਾਨਾ ਕਾਰਵਾਈ ਦੀ ਨਿੰਦਾ ਕਰਦਾ ਹੈ ਜਿਸ ਦੇ ਨਤੀਜੇ ਵਜੋਂ ਮਾਸੂਮ ਜਾਨਾਂ ਗਈਆਂ।"

ਮਤੇ ਵਿੱਚ ਸ਼ਹੀਦ ਸਈਦ ਆਦਿਲ ਹੁਸੈਨ ਸ਼ਾਹ ਦੀ ਕੁਰਬਾਨੀ ਨੂੰ ਮਾਨਤਾ ਦਿੱਤੀ ਗਈ, ਜਿਨ੍ਹਾਂ ਨੇ ਹਮਲੇ ਦੌਰਾਨ ਸੈਲਾਨੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਆਪਣੀ ਜਾਨ ਦੇ ਦਿੱਤੀ।

 ਦਸਤਾਵੇਜ਼ ਵਿੱਚ ਲਿਖਿਆ,“ ਅਤਿਵਾਦ ਦੀਆਂ ਅਜਿਹੀਆਂ ਕਾਰਵਾਈਆਂ ਕਸ਼ਮੀਰੀਅਤ ਦੇ ਲੋਕਾਚਾਰ, ਸਾਡੇ ਸੰਵਿਧਾਨ ਵਿੱਚ ਦਰਜ ਕਦਰਾਂ-ਕੀਮਤਾਂ, ਇਕਜੁੱਟਤਾ, ਸ਼ਾਂਤੀ ਅਤੇ ਸਦਭਾਵਨਾ ਦੀ ਭਾਵਨਾ 'ਤੇ ਸਿੱਧਾ ਹਮਲਾ ਹਨ ਜੋ ਲੰਬੇ ਸਮੇਂ ਤੋਂ ਜੰਮੂ-ਕਸ਼ਮੀਰ ਅਤੇ ਸਾਡੇ ਰਾਸ਼ਟਰ ਦੀ ਵਿਸ਼ੇਸ਼ਤਾ ਰਹੀਆਂ ਹਨ। ਇਹ ਸਦਨ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਪੂਰੀ ਇਕਜੁੱਟਤਾ ਨਾਲ ਖੜ੍ਹਿਆ ਹੈ। ਅਸੀਂ ਉਨ੍ਹਾਂ ਲੋਕਾਂ ਪ੍ਰਤੀ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦੇ ਹਾਂ ।”

ਇਸ ਵਿੱਚ ਅੱਗੇ ਕਿਹਾ, "ਇਹ ਸਦਨ ਸ਼ਹੀਦ ਸਈਅਦ ਆਦਿਲ ਹੁਸੈਨ ਸ਼ਾਹ ਦੇ ਸਰਵਉੱਚ ਬਲੀਦਾਨ ਨੂੰ ਸਲਾਮ ਕਰਦਾ ਹੈ, ਜਿਨ੍ਹਾਂ ਨੇ ਸੈਲਾਨੀਆਂ ਨੂੰ ਬਚਾਉਣ ਦੀ ਬਹਾਦਰੀ ਨਾਲ ਕੋਸ਼ਿਸ਼ ਕਰਦੇ ਹੋਏ ਆਪਣੀ ਜਾਨ ਦੇ ਦਿੱਤੀ। ਉਨ੍ਹਾਂ ਦੀ ਹਿੰਮਤ ਅਤੇ ਨਿਰਸਵਾਰਥਤਾ ਕਸ਼ਮੀਰ ਦੀ ਸੱਚੀ ਭਾਵਨਾ ਨੂੰ ਦਰਸਾਉਂਦੀ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਥਾਈ ਪ੍ਰੇਰਨਾ ਵਜੋਂ ਕੰਮ ਕਰੇਗੀ।’

ਇਹ ਹਮਲਾ 2019 ਦੇ ਪੁਲਵਾਮਾ ਹਮਲੇ (Pulwama attack) ਤੋਂ ਬਾਅਦ ਘਾਟੀ ਵਿੱਚ ਹੋਏ ਸਭ ਤੋਂ ਘਾਤਕ ਹਮਲਿਆਂ ਵਿੱਚੋਂ ਇੱਕ ਹੈ, ਜਿਸ ਵਿੱਚ 40 ਸੀਆਰਪੀਐਫ਼ (CRPF) ਜਵਾਨ ਮਾਰੇ ਗਏ ਸਨ। ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ, ਭਾਰਤ ਨੇ ਸਰਹੱਦ ਪਾਰ ਅਤਿਵਾਦ (Cross-border terrorism) ਦੇ ਸਮਰਥਨ ਲਈ ਪਾਕਿਸਤਾਨ ਵਿਰੁੱਧ ਸਖ਼ਤ ਕਦਮ ਚੁੱਕੇ ਹਨ।

 

(For more news apart from Jammu and Kashmir Assembly passes resolution condemning Pahalgam terror attack News in Punjabi, stay tuned to Rozana Spokesman)

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement