
ਫ਼ੌਜ ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।
Pakistan violates ceasefire in Poonch and Kupwara sectors: ਜੰਗਬੰਦੀ ਸਮਝੌਤੇ ਦੀ ਉਲੰਘਣਾ ਜਾਰੀ ਰੱਖਦੇ ਹੋਏ, ਪਾਕਿਸਤਾਨੀ ਫ਼ੌਜੀਆਂ ਨੇ ਐਤਵਾਰ ਰਾਤ ਨੂੰ ਜੰਮੂ-ਕਸ਼ਮੀਰ ਦੇ ਪੁੰਛ ਅਤੇ ਕੁਪਵਾੜਾ ਜ਼ਿਲ੍ਹਿਆਂ ਵਿੱਚ ਕੰਟਰੋਲ ਰੇਖਾ 'ਤੇ ਬਿਨਾਂ ਕਿਸੇ ਭੜਕਾਹਟ ਦੇ ਗੋਲੀਬਾਰੀ ਕੀਤੀ। ਫ਼ੌਜ ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।
ਇਹ ਲਗਾਤਾਰ ਚੌਥੀ ਰਾਤ ਸੀ ਜਦੋਂ ਪਾਕਿਸਤਾਨ ਨੇ ਕੰਟਰੋਲ ਰੇਖਾ 'ਤੇ ਬਿਨਾਂ ਕਿਸੇ ਭੜਕਾਹਟ ਦੇ ਗੋਲੀਬਾਰੀ ਕੀਤੀ। ਇਹ ਗੋਲੀਬਾਰੀ ਅਜਿਹੇ ਸਮੇਂ ਹੋਈ ਹੈ ਜਦੋਂ ਪਿਛਲੇ ਹਫ਼ਤੇ ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਵਧ ਗਿਆ ਹੈ।
ਫ਼ੌਜ ਦੇ ਬੁਲਾਰੇ ਨੇ ਕਿਹਾ, "27-28 ਅਪ੍ਰੈਲ ਦੀ ਦਰਮਿਆਨੀ ਰਾਤ ਨੂੰ ਕੁਪਵਾੜਾ ਅਤੇ ਪੁੰਛ ਜ਼ਿਲ੍ਹਿਆਂ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਕੰਟਰੋਲ ਰੇਖਾ ਦੇ ਪਾਰ ਪਾਕਿਸਤਾਨੀ ਫ਼ੌਜ ਦੀਆਂ ਚੌਕੀਆਂ ਵੱਲੋਂ ਛੋਟੇ ਹਥਿਆਰਾਂ ਨਾਲ ਬਿਨਾਂ ਕਿਸੇ ਭੜਕਾਹਟ ਦੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਗਈ।"
ਉਨ੍ਹਾਂ ਕਿਹਾ ਕਿ ਭਾਰਤੀ ਫ਼ੌਜਾਂ ਨੇ ਤੁਰੰਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਜਵਾਬੀ ਕਾਰਵਾਈ ਕੀਤੀ। ਇਸ ਦੌਰਾਨ ਕਿਸੇ ਵੀ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।