
ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ ਨੂੰ ਗੁਰੂਗ੍ਰਾਮ ਦੇ ਇਕ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।
ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ ਨੂੰ ਗੁਰੂਗ੍ਰਾਮ ਦੇ ਇਕ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੰਬਿਤ ਪਾਤਰਾ ਵਿਚ ਕੋਰੋਨਾ ਦੇ ਲੱਛਣ ਦਿਖਣ ਤੋਂ ਬਾਅਦ ਉਹਨਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਹੈ।
Sambit Patra
ਸੰਬਿਤ ਪਾਤਰਾ ਦੇ ਹਸਪਤਾਲ ਵਿਚ ਭਰਤੀ ਹੋਣ ਤੋਂ ਬਾਅਦ ਭਾਜਪਾ ਨੇਤਾਵਾਂ ਜੋਤੀਰਾਦਿੱਤਿਆ ਸਿੰਧੀਆ ਅਤੇ ਤੇਜਿੰਦਰ ਪਾਲ ਸਿੰਘ ਬੱਗਾ ਨੇ ਟਵੀਟ ਕਰਕੇ ਉਹਨਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ। ਸੰਬਿਤ ਪੱਤਰ ਨੂੰ ਭਾਜਪਾ ਦੇ ਕੱਟੜਪੰਥੀ ਬੁਲਾਰਿਆਂ ਵਿਚ ਗਿਣਿਆ ਜਾਂਦਾ ਹੈ।
Photo
ਉਹ ਸੋਸ਼ਲ ਮੀਡੀਆ 'ਤੇ ਵੀ ਸਰਗਰਮ ਰਹਿੰਦੇ ਹਨ। ਨਿਊਜ਼ ਏਜੰਸੀ ਪੀਟੀਆਈ ਦੇ ਅਨੁਸਾਰ ਸੰਬਿਤ ਪਾਤਰਾ ਵਿਚ ਕੋਰੋਨਾ ਦੇ ਲੱਛਣ ਪਾਏ ਗਏ ਹਨ।
ਭਾਜਪਾ ਨੇਤਾ ਜੋਤੀਰਾਦਿੱਤਿਆ ਸਿੰਧੀਆ ਨੇ ਟਵੀਟ ਕੀਤਾ ਕਿ ਸੰਬਿਤ ਪਾਤਰਾ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।
Photo
ਇਸ ਦੇ ਨਾਲ ਹੀ ਤੇਜਿੰਦਰ ਪਾਲ ਸਿੰਘ ਬੱਗਾ ਨੇ ਵੀ ਭਾਜਪਾ ਦੇ ਬੁਲਾਰੇ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਜ਼ਿਕਰਯੋਗ ਹੈ ਕਿ ਭਾਰਤ ਵਿਚ ਹੁਣ ਤੱਕ 1 ਲੱਖ 58 ਹਜ਼ਾਰ ਤੋਂ ਵੱਧ ਲੋਕ ਕੋਰੋਨਾ ਨਾਲ ਪ੍ਰਭਾਵਤ ਹੋਏ ਹਨ ਅਤੇ 4500 ਤੋਂ ਵੱਧ ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਇਸ ਦੇ ਨਾਲ ਹੀ ਹੁਣ ਤੱਕ 67 ਹਜ਼ਾਰ ਤੋਂ ਜ਼ਿਆਦਾ ਲੋਕ ਇਸ ਬਿਮਾਰੀ ਤੋਂ ਠੀਕ ਹੋ ਚੁੱਕੇ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।