
ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ।
ਨਵੀਂ ਦਿੱਲੀ: ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਇੱਥੇ ਸਥਿਤ ਬਾਪੂਧਾਮ ਕਲੋਨੀ ਵਿਚ ਅੱਜ ਦਿਨ ਵੀਰਵਾਰ ਨੂੰ ਕੋਰੋਨਾ ਵਾਇਰਸ ਦੇ 6 ਹੋਰ ਪਾਜ਼ੀਟਿਵ ਮਾਮਲੇ ਸਾਹਮਣੇ ਆਏ।
Photo
ਬਾਪੂਧਾਮ ਕਲੋਨੀ ਤੋਂ ਸਾਹਮਣੇ ਆਏ ਨਵੇਂ ਮਰੀਜ਼ਾਂ ਵਿਚ 8,12,15,16,17 ਦੇ ਬੱਚੇ ਸ਼ਾਮਲ ਹਨ, ਇਸ ਤੋਂ ਇਲਾਵਾ ਇਕ 53 ਸਾਲਾ ਵਿਅਕਤੀ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆਈ ਹੈ। ਆਈਡੀਐਸਪੀ ਪੰਜਾਬ ਵੱਲੋਂ ਜਾਰੀ ਰਿਪੋਰਟ ਅਨੁਸਾਰ ਸੈਕਟਰ 15, ਚੰਡੀਗੜ੍ਹ ਦੀ ਰਹਿਣ ਵਾਲੀ 91 ਸਾਲਾ ਔਰਤ ਮੈਕਸ ਹਸਪਤਾਲ ਵਿਚ ਦਾਖਲ ਸੀ।
Photo
ਔਰਤ ਦੀ ਗਰਦਨ ਵਿਚ ਫਰੈਕਚਰ ਦਾ ਇਲਾਜ ਚੱਲ ਰਿਹਾ ਹੈ। ਬੁਖ਼ਾਰ ਅਤੇ ਜ਼ੁਕਾਮ ਦੀ ਸ਼ਿਕਾਇਤ ਤੋਂ ਬਾਅਦ ਉਸ ਦਾ ਕੋਰੋਨਾ ਟੈਸਟ ਕਰਵਾਇਆ ਗਿਆ। ਰਿਪੋਰਟ ਤੋਂ ਪਤਾ ਚੱਲਿਆ ਕਿ ਇਹ ਔਰਤ ਵੀ ਕੋਰੋਨਾ ਪਾਜ਼ੀਟਿਵ ਸੀ। ਚੰਡੀਗੜ੍ਹ ਵਿਚ ਕੋਰੋਨ ਪੀੜਤਾਂ ਦੀ ਕੁੱਲ ਗਿਣਤੀ 289 ਹੋ ਗਈ ਹੈ, ਇਹਨਾਂ ਵਿਚੋਂ 217 ਮਰੀਜ਼ ਠੀਕ ਹੋ ਕੇ ਹਸਪਤਾਲਾਂ ਨੂੰ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ 4 ਲੋਕਾਂ ਦੀ ਮੌਤ ਹੋ ਗਈ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।