
ਉੱਤਰ ਪ੍ਰਦੇਸ਼ ਦੇ ਸੰਤ ਕਬੀਰਨਗਰ ਜ਼ਿਲ੍ਹੇ ਤੋਂ ਇਕ ਬੇਹੱਦ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ।
ਨਵੀਂ ਦਿੱਲੀ: ਉੱਤਰ ਪ੍ਰਦੇਸ਼ ਦੇ ਸੰਤ ਕਬੀਰਨਗਰ ਜ਼ਿਲ੍ਹੇ ਤੋਂ ਇਕ ਬੇਹੱਦ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਇੱਥੇ ਪੁਲਿਸ ਅਤੇ ਸਿਹਤ ਵਿਭਾਗ ਦੀ ਲਾਪਰਵਾਹੀ ਦੀ ਵੱਡੀ ਘਟਨਾ ਸਾਹਮਣੇ ਆਈ ਹੈ। ਪੁਲਿਸ ਨੇ ਇਕ ਲੜਕੇ ਦੇ ਪਿਤਾ ਨੂੰ ਜਾਣਕਾਰੀ ਦਿੱਤੀ ਕਿ ਹਸਪਤਾਲ ਵਿਚ ਭਰਤੀ ਉਹਨਾਂ ਦੇ ਪੁੱਤਰ ਦੀ ਕੋਰੋਨਾ ਵਾਇਰਸ ਨਾਲ ਮੌਤ ਹੋ ਗਈ ਹੈ।
Photo
ਇਹ ਖ਼ਬਰ ਸੁਣ ਕੇ ਪਰਿਵਾਰ ਵਿਚ ਹਾਹਾਕਾਰ ਮਚ ਜਾਂਦੀ ਹੈ। ਰਾਤ ਭਰ ਲੜਕੇ ਦਾ ਪਰਿਵਾਰ ਅਤੇ ਪਿੰਡ ਵਾਸੀ ਉਸ ਦੀ ਮੌਤ ਦਾ ਮਾਤਮ ਮਨਾਉਂਦੇ ਰਹੇ। ਜਦੋਂ ਸਵੇਰੇ ਪਿਤਾ ਅਤੇ ਹੋਰ ਲੋਕ ਮ੍ਰਿਤਕ ਦੇਹ ਨੂੰ ਦੇਖਣ ਪਹੁੰਚੇ ਤਾਂ ਦੇਖਿਆ ਕਿ ਉਸ ਸਥਾਨ 'ਤੇ ਕੋਈ ਹੋਰ ਕੋਰੋਨਾ ਮਰੀਜ ਸੀ।
Photo
ਉੱਥੇ ਜਿਸ ਲੜਕੇ ਦੀ ਲਾਸ਼ ਸੀ ਉਹ ਮੁੰਬਈ ਦਾ ਰਹਿਣ ਵਾਲਾ ਸੀ। ਦਰਅਸਲ ਦੋਵਾਂ ਦਾ ਇਲਾਜ ਇਕ ਹੀ ਹਸਪਤਾਲ ਵਿਚ ਚੱਲ ਰਿਹਾ ਸੀ ਅਤੇ ਦੋਵਾਂ ਦੇ ਬੈੱਡ ਇਕ ਦੂਜੇ ਦੇ ਨੇੜੇ ਸੀ। ਪੁਲਿਸ ਦਾ ਕਹਿਣਾ ਹੈ ਕਿ ਉਹਨਾਂ ਨੂੰ ਕੋਰੋਨਾ ਨਾਲ ਮੌਤ ਦੀ ਸੂਚਨਾ ਮਿਲੀ ਸੀ।
Photo
ਉਹਨਾਂ ਨੇ ਮ੍ਰਿਤਕ ਦੇਹ ਨੂੰ ਚੰਗੀ ਤਰ੍ਹਾਂ ਪੈਕ ਕਰ ਕੇ ਮ੍ਰਿਤਕ ਨੌਜਵਾਨ ਦੇ ਪਰਿਵਾਰ ਨੂੰ ਸੌਂਪ ਦਿੱਤਾ ਸੀ। ਇਸ ਸਬੰਧੀ ਸੀਐਮਓ ਡਾਕਟਰ ਮੋਹਨ ਝਾਅ ਦਾ ਕਹਿਣਾ ਹੈ ਕਿ ਹਾਲੇ ਇਸ 'ਤੇ ਜਾਂਚ ਚੱਲ ਰਹੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਕਦੀ-ਕਦੀ ਗਲਤੀ ਹੋ ਜਾਂਦੀ ਹੈ। ਉਹਨਾਂ ਕਿਹਾ ਕਿ ਮਰੀਜਾਂ ਦੇ ਲੇਬਲ ਨੂੰ ਲੈ ਕੇ ਕੰਨਫਿਊਜ਼ਨ ਪੈਦਾ ਹੋ ਗਈ ਸੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।