ਡੋਨਾਲਡ ਟਰੰਪ ਨੇ ਭਾਰਤ-ਚੀਨ ਵਿਚਾਲੇ ਵਿਚੋਲਗੀ ਦੀ ਪੇਸ਼ਕਸ਼ ਕੀਤੀ
Published : May 28, 2020, 6:25 am IST
Updated : May 28, 2020, 6:25 am IST
SHARE ARTICLE
File Photo
File Photo

ਅਮਰੀਕੀ ਰਾਸ਼ਟਰਪਤੀ ਨੇ ਭਾਰਤ ਅਤੇ ਚੀਨ ਦੀ ਸਰਹੱਦ 'ਤੇ ਜਾਰੀ ਤਣਾਅ ਵਿਚਕਾਰ ਵਿਚੋਲਗੀ ਦੀ ਪੇਸ਼ਕਸ਼ ਕੀਤੀ ਹੈ

ਨਵੀਂ ਦਿੱਲੀ, 27 ਮਈ: ਅਮਰੀਕੀ ਰਾਸ਼ਟਰਪਤੀ ਨੇ ਭਾਰਤ ਅਤੇ ਚੀਨ ਦੀ ਸਰਹੱਦ 'ਤੇ ਜਾਰੀ ਤਣਾਅ ਵਿਚਕਾਰ ਵਿਚੋਲਗੀ ਦੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਮਰੀਕਾ ਨੇ ਦੋਵਾਂ ਦੇਸ਼ਾਂ ਨੂੰ ਕਿਹਾ ਹੈ ਕਿ ਅਸੀਂ ਸਰਹੱਦੀ ਵਿਵਾਦ 'ਤੇ ਵਿਚੋਲਗੀ ਕਰਨ ਲਈ ਤਿਆਰ ਹਾਂ। ਅਮਰੀਕੀ ਰਾਸ਼ਟਰਪਤੀ ਨੇ ਟਵੀਟ ਕਰ ਕੇ ਇਹ ਕਿਹਾ। ਅਮਰੀਕੀ ਰਾਸ਼ਟਰਪਤੀ ਦੀ ਇਸ ਪੇਸ਼ਕਸ਼ ਉੱਤੇ ਦੋਹਾਂ ਦੇਸ਼ਾਂ ਦੀ ਪ੍ਰਤੀਕਿਰਿਆ ਦਾ ਉਡੀਕ ਹੈ।

ਅਜੋਕੇ ਸਮੇਂ ਵਿਚ ਲੱਦਾਖ ਅਤੇ ਉੱਤਰੀ ਸਿੱਕਮ ਵਿਚ ਭਾਰਤ ਅਤੇ ਚੀਨ ਦੀਆਂ ਫ਼ੌਜਾਂ ਨੇ ਅਪਣੀ ਮੌਜੂਦਗੀ ਨੂੰ ਕਾਫ਼ੀ ਹੱਦ ਤਕ ਵਧਾ ਦਿਤਾ ਹੈ। ਇਹ ਦੋਹਾਂ ਦੇਸ਼ਾਂ ਦੀਆਂ ਫ਼ੌਜਾਂ ਵਿਚਕਾਰ ਦੋ ਵੱਖ ਵੱਖ ਤਣਾਅ ਦੀਆਂ ਘਟਨਾਵਾਂ ਦੇ ਦੋ ਹਫ਼ਤਿਆਂ ਬਾਅਦ ਵੀ ਤਣਾਅ ਅਤੇ ਕਠੋਰਤਾ ਦੇ ਵਧਣ ਦਾ ਸਪੱਸ਼ਟ ਸੰਕੇਤ ਦਿੰਦਾ ਹੈ।
ਭਾਰਤ ਨੇ ਕਿਹਾ ਹੈ ਕਿ ਚੀਨੀ ਸੈਨਾ ਲੱਦਾਖ ਅਤੇ ਸਿੱਕਮ ਵਿਚ ਐਲ.ਏ.ਸੀ. 'ਤੇ ਅਪਣੀਆਂ ਫ਼ੌਜਾਂ ਦੀ ਆਮ ਗਸ਼ਤ 'ਤੇ ਰੋਕ ਲਗਾ ਰਹੀ ਹੈ

File photoFile photo

ਅਤੇ ਬੀਜਿੰਗ ਦੇ ਇਸ ਦਾਅਵੇ ਦਾ ਜ਼ੋਰਦਾਰ ਖੰਡਨ ਕਰਦੀ ਹੈ ਕਿ ਚੀਨੀ ਸੈਨਾ ਵਲੋਂ ਘੁਸਪੈਠ ਕਰਦਿਆਂ ਭਾਰਤੀ ਫੌਜ ਦੇ ਨਾਲ ਦੋਵਾਂ ਸੈਨਾਵਾਂ ਵਿਚ ਤਣਾਅ ਵਧਿਆ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਭਾਰਤ ਦੀਆਂ ਸਾਰੀਆਂ ਗਤੀਵਿਧੀਆਂ ਸਰਹੱਦ 'ਤੇ ਇਸ ਦੇ ਨਾਲ ਹਨ। ਉਨ੍ਹਾਂ ਕਿਹਾ ਕਿ ਭਾਰਤ ਸਰਹੱਦੀ ਪ੍ਰਬੰਧਨ ਬਾਰੇ ਹਮੇਸ਼ਾ ਬਹੁਤ ਜ਼ਿੰਮੇਵਾਰ ਰੁਖ਼ ਅਪਣਾਉਂਦਾ  ਹੈ। ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਅਪਣੀ ਪ੍ਰਭੂਸੱਤਾ ਅਤੇ ਸੁਰੱਖਿਆ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Corona ਦੇ ਟੀਕੇ ਕਿਉਂ ਬਣ ਰਹੇ ਨੇ ਮੌਤ ਦਾ ਕਾਰਨ ? ਕਿਸ ਨੇ ਕੀਤਾ ਜ਼ਿੰਦਗੀਆਂ ਨਾਲ ਖਿਲਵਾੜ ?

10 May 2024 8:16 AM

ਬਰੈਂਡਡ ਬੂਟਾ ਦੇ ਸ਼ੌਕੀਨ ਸ਼ੂਟਰ, ਮਨੀ ਬਾਊਂਸਰ ਦੇ ਪਿੰਡ ਦਾ ਮੁੰਡਾ ਹੀ ਬਣਿਆ ਵੈਰੀ, ਇਕ ਸ਼ੂਟਰ ਮਨੀ ਦੇ ਪਿੰਡ ਦਾ.....

09 May 2024 4:50 PM

Police ਨੇ ਠੋਕੇ Mani Bouncer ਦਾ ਕਤਲ ਕਰਨ ਵਾਲੇ ਸ਼ੂਟਰ.. Encounter ਦੀਆਂ ਸਿੱਧੀਆਂ ਤਸਵੀਰਾਂ!

09 May 2024 3:56 PM

Captain Amarinder ਦੀ ਚਾਚੀ ਕਰੇਗੀ Preneet Kaur ਖਿਲਾਫ਼ ਪ੍ਰਚਾਰ! ਕਹਿੰਦੇ, 'ਇਨ੍ਹਾਂ ਨੇ ਮੇਰੇ ਨਾਲ ਮਾੜੀ ਕੀਤੀ !'

09 May 2024 3:19 PM

?Debate Live : 'ਹਰਨਾਮ ਸਿੰਘ ਧੂੰਮਾ ਖੁਦ ਵੀ ਵਿਆਹ ਕਰਵਾਉਣ ਤੇ ਪੰਥ ਨੂੰ ਵਧਾਉਣ ਲਈ 2-4 ਬੱਚੇ ਪੈਦਾ ਕਰਨ'..

09 May 2024 11:16 AM
Advertisement