ਪਿਛਲੇ 24 ਘੰਟੇ ਚ ਦੇਸ਼ ਅੰਦਰ 6566 ਨਵੇ ਕਰੋਨਾ ਕੇਸ ਦਰਜ਼, ਕੁੱਲ ਗਿਣਤੀ 1.5 ਲੱਖ ਨੂੰ ਪਾਰ
Published : May 28, 2020, 12:04 pm IST
Updated : May 28, 2020, 12:04 pm IST
SHARE ARTICLE
Covid 19
Covid 19

ਦੇਸ਼ ਵਿਚ ਕਰੋਨਾ ਵਾਇਰਸ ਦੇ ਕੇਸ ਆਏ ਦਿਨ ਵੱਡੀ ਗਿਣਤੀ ਵਿਚ ਸਾਹਮਣੇ ਆ ਰਹੇ ਹਨ। ਇਸੇ ਤਰ੍ਹਾਂ ਪਿਛਲੇ 24 ਘੰਟੇ ਵਿਚ 6566 ਨਵੇਂ ਕਰੋਨਾ ਪੌਜਟਿਵ ਕੇਸ ਦਰਜ਼ ਹੋਏ ਹਨ

ਨਵੀਂ ਦਿੱਲੀ : ਦੇਸ਼ ਵਿਚ ਕਰੋਨਾ ਵਾਇਰਸ ਦੇ ਕੇਸ ਆਏ ਦਿਨ ਵੱਡੀ ਗਿਣਤੀ ਵਿਚ ਸਾਹਮਣੇ ਆ ਰਹੇ ਹਨ। ਇਸੇ ਤਰ੍ਹਾਂ ਪਿਛਲੇ 24 ਘੰਟੇ ਵਿਚ  6566 ਨਵੇਂ ਕਰੋਨਾ ਪੌਜਟਿਵ ਕੇਸ ਦਰਜ਼ ਹੋਏ ਹਨ ਅਤੇ 194 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਵਿਭਾਗ ਦੀ ਅੰਕੜਿਆਂ ਅਨੁਸਾਰ ਹੁਣ ਤੱਕ ਦੇਸ਼ ਵਿਚ 1,58,333 ਕਰੋਨਾ ਮਾਮਲੇ ਦਰਜ਼ ਹੋ ਚੁੱਕੇ ਹਨ। ਇਸੇ ਨਾਲ ਹੀ ਹੁਣ ਤੱਕ 4,531 ਲੋਕਾਂ ਦੀ ਮੌਤ ਹੋ ਚੁੱਕੀ ਹੈ।

Covid 19Covid 19

ਰਾਹਤ ਦੀ ਗੱਲ ਇਹ ਵੀ ਹੈ ਕਿ ਹੁਣ ਤੱਕ 67,692 ਲੋਕ ਇਸ ਮਹਾਂਮਾਰੀ ਨੂੰ ਮਾਤ ਦੇ ਕੇ ਠੀਕ ਹੋ ਚੁੱਕੇ ਹਨ। ਹੁਣ ਦੇਸ਼ ਵਿਚ 82 ਹਜ਼ਾਰ ਦੇ ਲਗਭਗ ਐਕਟਿਵ ਕੇਸ ਚੱਲ ਰਹੇ ਹਨ। ਦੱਸ ਦੱਈਏ ਕਿ ਦੇਸ਼ ਵਿਚ ਹੁਣ ਤੱਕ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਮਹਾਂਰਾਸ਼ਟਰ ਹੈ ਜਿੱਥੇ ਇਸ ਵਾਇਰਸ ਦੇ ਜਿੱਥੇ ਕਰੋਨਾ ਵਾਇਰਸ ਦੇ 57 ਹਜ਼ਾਰ ਦੇ ਕਰੀਬ ਕੇਸ ਦਰਜ਼ ਹੋਏ ਹਨ ਅਤੇ 1897 ਲੋਕਾਂ ਨੂੰ ਹੁਣ ਤੱਕ ਮੌਤ ਹੋ ਚੁੱਕੀ ਹੈ।

Covid 19Covid 19

ਇਸ ਤੋਂ ਬਾਅਦ ਤਾਮਿਲਨਾਡੂ ਵਿਚ ਵੀ ਕਰੋਨਾ ਵਾਇਰਸ ਦੇ ਮਾਮਲੇ 18 ਹਜ਼ਾਰ ਦੇ ਅੰਕੜੇ ਨੂੰ ਪਾਰ ਕਰ ਚੁੱਕੇ ਹਨ ਅਤੇ ਇੱਥੇ 133 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਧਰ ਦਿੱਲੀ ਵਿਚ ਇਸ ਵਾਇਰਸ ਨਾਲ 15,257 ਲੋਕ ਪ੍ਰਭਾਵਿਤ ਹੋ ਚੁੱਕੇ ਹਨ ਅਤੇ 303 ਲੋਕਾਂ ਦੀ ਇਸ ਵਿਚ ਜਾਨ ਚਲੀ ਗਈ ਹੈ। ਗੁਜਰਾਤ ਵਿਚ ਵੀ ਇਸ ਵਾਇਰਸ ਦੇ ਮਰੀਜ਼ਾਂ ਦਾ ਕੁੱਲ ਅੰਕੜਾ 15 ਹਜ਼ਾਰ 195 ਹੈ।

Covid 19Covid 19

ਇੱਥੇ 938 ਲੋਕ ਇਸ ਮਹਾਂਮਾਰੀ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ। ਦੱਸ ਦੱਈਏ ਕਿ ਦੇਸ਼ ਵਿਚ ਲੌਕਡਾਊਨ ਦੇ ਬਾਵਜੂਦ ਵੀ ਕਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਰੁਕਣ ਦਾ ਨਾਮ ਨਹੀਂ ਲੈ ਰਹੀ। ਇਸ ਤਰ੍ਹਾਂ 22 ਮਈ ਤੋਂ ਦੇਸ਼ ਵਿਚ ਹਰ-ਰੋਜ਼ ਇਸ ਦੇ ਨਵੇਂ ਕੇਸਾਂ ਦੀ ਗਿਣਤੀ 6 ਹਜ਼ਾਰ ਤੋਂ ਪਾਰ ਦਰਜ਼ ਹੋ ਰਹੀ ਹੈ।

Covid-19Covid-19

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement