ਪੀ.ਐਚ.ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਪੰਜਾਬ ਚੈਪਟਰ ਨੇ ਮੀਡੀਆ ਨੂੰ ਰਾਹਤ ਦੇਣ ਦੀ ਕੀਤੀ ਮੰਗ
Published : May 28, 2020, 10:51 pm IST
Updated : May 28, 2020, 10:51 pm IST
SHARE ARTICLE
1
1

ਪੀ.ਐਚ.ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਪੰਜਾਬ ਚੈਪਟਰ ਨੇ ਮੀਡੀਆ ਨੂੰ ਰਾਹਤ ਦੇਣ ਦੀ ਕੀਤੀ ਮੰਗ

ਚੰਡੀਗੜ੍ਹ, 28 ਮਈ (ਸਸਸ): ਮੀਡੀਆ ਜਗਤ ਕੋਵਿਡ-19 ਮਹਾਂਮਾਰੀ ਕਾਰਨ ਸੱਭ ਤੋਂ ਜ਼ਿਆਦਾ ਪ੍ਰਭਾਵਿਤ ਖੇਤਰਾਂ ਵਿਚੋਂ ਇਕ ਰਿਹਾ ਹੈ। ਪ੍ਰਿੰਟ ਮੀਡੀਆ ਦੀ ਪ੍ਰਸਾਰ ਗਿਣਤੀ ਵਿਚ ਭਾਰੀ ਕਮੀ ਦਰਜ ਕੀਤੀ ਗਈ ਅਤੇ ਇਸ ਦੀ ਇਸ਼ਤਿਹਾਰਾਂ ਤੋਂ ਆਮਦਨ ਵਿਚ ਭਾਰੀ ਨੁਕਸਾਨ ਹੋਇਆ ਹੈ। ਲਾਕਡਾਊਨ ਕਾਰਨ ਸੜਕਾਂ 'ਤੇ ਕੋਈ ਆਵਾਜਾਈ ਨਾ ਹੋਣ ਕਾਰਨ ਆਊਟਡੋਰ ਮੀਡੀਆ ਦੇ ਲਗਭਗ ਸਾਰੇ ਆਡਰ ਰੱਦ ਕਰ ਦਿਤੇ ਗਏ।


ਇਸ ਮਿਆਦ ਵਿਚ ਕਿਸੇ ਈਵੈਂਟ (ਸਮਾਗਮ) ਦੀ ਇਜਾਜ਼ਤ ਨਾ ਹੋਣ ਕਾਰਨ ਈਵੈਂਟ (ਸਮਾਗਮ) ਵਪਾਰ ਵੀ ਖ਼ਾਲੀ ਗਿਆ ਹੈ। ਇਸ ਸਬੰਧੀ ਪੀ.ਐਚ.ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੇ ਪੰਜਾਬ ਚੈਪਟਰ ਦੇ ਪ੍ਰਧਾਨ ਕਰਨ ਗਿਲਹੋਤਰਾ ਨੇ ਪੰਜਾਬ ਦੇ ਮੁੱਖ ਮੰਤਰੀ, ਕੈਪਟਨ ਅਮਰਿੰਦਰ ਸਿੰਘ ਨੂੰ ਦਿਤੇ ਇਕ ਮੰਗ ਪੱਤਰ ਵਿਚ ਮੰਗ ਕੀਤੀ ਹੈ ਕਿ ਪੰਜਾਬ ਵਿਚ ਚਲ ਰਹੇ ਲੰਮੇ ਲਾਕਡਾਊਨ ਕਾਰਨ ਮੀਡੀਆ ਜਗਤ ਨੂੰ ਵਿਸ਼ੇਸ਼ ਰਾਹਤ ਪੈਕੇਜ ਦਿਤਾ ਜਾਵੇ।

1
ਕਰਨ ਗਿਲਹੋਤਰਾ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਨੇ ਪੰਜਾਬ ਦੇ ਮੀਡੀਆ ਉਦਯੋਗ ਦੀ ਅਰਥਵਿਵਸਥਾ ਨੂੰ ਠੱਪ ਕਰ ਦਿਤਾ ਹੈ। ਕਰਨ ਗਿਲਹੋਤਰਾ ਨੇ ਕਿਹਾ, ਰੇਡੀਉ, ਟੀ.ਵੀ., ਪ੍ਰਿੰਟ, ਆਊਟਡੋਰ, ਆਊਟ ਆਫ਼ ਹੋਮ ਮੀਡੀਆ  ਵਿਚ ਇਸ਼ਤਿਹਾਰਾਂ ਦੀ ਆਮਦਨ ਵਿਚ ਭਾਰੀ ਗਿਰਾਵਟ ਵੇਖਣ ਨੂੰ ਮਿਲੀ ਹੈ। ਇਸ਼ਤਿਹਾਰਾਂ ਦੀ ਆਮਦਨ ਵਿਚ ਆ ਰਹੀ ਲਗਾਤਾਰ ਕਮੀ ਵੱਡਾ ਖ਼ਤਰਾ ਪੈਦਾ ਕਰ ਰਹੀ ਹੈ ਕਿਉਂਕਿ ਮੀਡੀਆ ਲਈ ਆਮਦਨ ਦਾ ਮੁੱਖ ਸਰੋਤ ਇਸ਼ਤਿਹਾਰੀ ਆਮਦਨ ਹੀ ਹੈ।
ਉਨ੍ਹਾਂ ਨੇ ਪੰਜਾਬ ਸਰਕਾਰ ਦੇ ਨਾਲ-ਨਾਲ ਕੇਂਦਰ ਸਰਕਾਰ ਨੂੰ ਵੀ ਅਪੀਲ ਕੀਤੀ ਹੈ ਕਿ ਸਬੰਧਤ ਵਿੱਤੀ ਸਾਲ ਵਿਚ ਅਪਣੇ ਸਾਲਾਨਾ ਇਸ਼ਤਿਹਾਰਬਾਜ਼ੀ ਬਜਟ ਦੀ ਪੂਰੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਸੁਚੇਤ ਕੋਸ਼ਿਸ਼ ਕੀਤੀ ਜਾਵੇ। ਚੈਂਬਰ ਨੇ ਪੰਜਾਬ ਵਿਚ ਮੀਡੀਆ ਇੰਡਸਟਰੀ ਨੂੰ ਮੁੜ ਸੁਰਜੀਤ ਕਰਨ ਲਈ ਵਿਸ਼ੇਸ਼ ਬੇਨਤੀ ਕੀਤੀ ਹੈ ਅਤੇ ਸਾਰੇ ਮੰਤਰਾਲਿਆਂ, ਡੀ.ਏ.ਵੀ.ਪੀ., ਰਾਜ ਸਰਕਾਰ, ਜਨਤਕ ਉੱਦਮੀਆਂ ਆਦਿ ਨੂੰ ਨਿਰਦੇਸ਼ ਦਿਤੇ ਕਿ ਉਹ ਪੂਰੇ ਮੀਡੀਆ ਉਦਯੋਗ ਨੂੰ ਤੁਰਤ ਬਕਾਇਆ ਭੁਗਤਾਨ ਜਾਰੀ ਕਰਨ। ਆਰਥਕ ਪੈਕੇਜ ਦਾ ਐਲਾਨ ਕਰਨ ਤਾਂ ਜੋ ਮੀਡੀਆ ਦੁਬਾਰਾ ਅਪਣੇ ਪੈਰਾਂ 'ਤੇ ਖੜਾ ਹੋ ਸਕੇ।


ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੀ.ਐਚ.ਡੀ. ਚੈਂਬਰਸ ਆਫ਼ ਕਾਮਰਸ ਐਂਡ ਇੰਡਸਟਰੀ ਦੇ ਪ੍ਰਧਾਨ ਡਾਕਟਰ ਡੀ.ਕੇ. ਅਗਰਵਾਲ ਅਤੇ ਸੀਨੀਅਰ ਉਪ-ਪ੍ਰਧਾਨ ਸੰਜੇ ਅਗਰਵਾਲ ਨੇ ਮੀਡੀਆ ਜਗਤ ਨੂੰ ਰਾਹਤ ਪੈਕੇਜ ਦੇਣ ਦੀ ਮੰਗ ਨੂੰ ਲੈ ਕੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵੜੇਕਰ ਨੂੰ ਪਹਿਲਾਂ ਹੀ ਨਵੀਂ ਦਿੱਲੀ ਵਿਖੇ ਮੰੰਗ ਪੱਤਰ ਸੌਂਪਿਆ ਸੀ।

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement