
ਸੁਸ਼ਾਂਤ ਸਿੰਘ ਰਾਜਪੂਤ ਦੀ 14 ਜੂਨ 2020 ਨੂੰ ਮੌਤ ਹੋ ਗਈ ਸੀ
ਮੁੰਬਈ - ਮਰਹੂਮ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਦੋਸਤ ਸਿਧਾਰਥ ਪਿਠਾਨੀ ਨੂੰ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਨੇ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫਤਾਰੀ ਨਸ਼ਿਆਂ ਦੇ ਕੇਸ ਵਿਚ ਅਤੇ ਹੈਦਰਾਬਾਦ ਵਿਚ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਐਨਸੀਬੀ ਦੀ ਟੀਮ ਸਿਧਾਰਥ ਪਿਠਾਨੀ ਨੂੰ ਮੁੰਬਈ ਲੈ ਕੇ ਆ ਰਹੀ ਹੈ, ਜਿਥੇ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ।
Sushant Singh Rajput
ਦੱਸ ਦੀਏ ਕਿ ਸਿਧਾਰਥ ਪਿਠਾਨੀ, ਸੁਸ਼ਾਤ ਸਿੰਘ ਰਾਜਪੂਤ ਦੇ ਨਾਲ ਉਹਨਾਂ ਦੇ ਫਲੈਟ ਵਿਚ ਰਹਿੰਦੇ ਸਨ। ਸੁਸ਼ਾਂਤ ਦੀ ਲਾਸ਼ ਨੂੰ ਸਭ ਤੋਂ ਪਹਿਲਾਂ ਸਿਧਾਰਥ ਨੇ ਹੀ ਦੇਖਿਆ ਸੀ। ਦੱਸ ਦਈਏ ਕਿ ਸੁਸ਼ਾਂਤ ਸਿੰਘ ਰਾਜਪੂਤ ਦੀ 14 ਜੂਨ 2020 ਨੂੰ ਮੌਤ ਹੋ ਗਈ ਸੀ। ਉਸ ਨੇ ਮੁੰਬਈ ਦੇ ਇੱਕ ਫਲੈਟ ਵਿਚ ਖੁਦਕੁਸ਼ੀ ਕਰ ਲਈ ਸੀ। ਸੁਸ਼ਾਂਤ ਦੀ ਮੌਤ ਨੇ ਸਭ ਨੂੰ ਹਿਲਾ ਕੇ ਰੱਖ ਦਿੱਤਾ ਸੀ।
Siddharth Pithani arrested by the Narcotics Control Bureau
ਸੁਸ਼ਾਂਤ ਦੇ ਪਰਿਵਾਰ ਨੇ ਉਸ ਦੀ ਪ੍ਰੇਮਿਕਾ ਰੀਆ ਚੱਕਰਵਰਤੀ 'ਤੇ ਵੀ ਕਈ ਗੰਭੀਰ ਦੋਸ਼ ਲਗਾਏ ਸਨ। ਸੁਸ਼ਾਂਤ ਮੌਤ ਮਾਮਲੇ ਦੀ ਜਾਂਚ ਦੌਰਾਨ ਨਸ਼ਿਆਂ ਦਾ ਐਂਗਲ ਵੀ ਸਾਹਮਣੇ ਆਇਆ ਸੀ। ਨਾਰਕੋਟਿਕਸ ਕੰਟਰੋਲ ਬਿਊਰੋ ਇਸ ਕੇਸ ਦੀ ਜਾਂਚ ਕਰ ਰਹੀ ਹੈ। ਇਸ ਵਿੱਚ ਰਿਆ ਚੱਕਰਵਰਤੀ, ਸ਼ੌਵਿਕ ਚੱਕਰਵਰਤੀ ਸਮੇਤ ਕਈ ਲੋਕਾਂ ਦੇ ਨਾਮ ਸਾਹਮਣੇ ਆਏ ਸਨ। ਸਿਧਾਰਥ ਪਿਠਾਨੀ ਵੀ ਉਨ੍ਹਾਂ ਵਿਚੋਂ ਇਕ ਸੀ। ਹੁਣ ਐਨਸੀਬੀ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ।