ਰਾਜਸਥਾਨ ਭਾਜਪਾ ਸੰਸਦ ਮੈਂਬਰ ਦੀ ਗੱਡੀ 'ਤੇ ਹੋਇਆ ਹਮਲਾ, ਟਵੀਟ ਕਰ ਸਾਂਝੀ ਕੀਤੀ ਜਾਣਕਾਰੀ 
Published : May 28, 2021, 3:47 pm IST
Updated : May 28, 2021, 3:47 pm IST
SHARE ARTICLE
Rajasthan: BJP MP Ranjeeta Koli faints during attack on car in Bharatpur
Rajasthan: BJP MP Ranjeeta Koli faints during attack on car in Bharatpur

ਸੰਸਦ ਮੈਂਬਰ ਨੇ ਪੁਲਿਸ 'ਤੇ ਲਾਪਰਵਾਹੀ ਦਾ ਦੋਸ਼ ਲਾਇਆ। ਇਹ ਵੀ ਦਾਅਵਾ ਕੀਤਾ ਕਿ ਭਰਤਪੁਰ ਦੇ ਡੀਐਮ ਨੂੰ ਲਗਾਤਾਰ ਫੋਨ ਕੀਤਾ ਗਿਆ ਪਰ ਉਸ ਨੇ ਫ਼ੋਨ ਨਹੀਂ ਚੁੱਕਿਆ।

ਰਾਜਸਥਾਨ - ਰਾਜਸਥਾਨ ਦੇ ਭਰਤਪੁਰ ਦੀ ਭਾਜਪਾ ਦੀ ਸੰਸਦ ਮੈਂਬਰ ਰੰਜੀਤਾ ਕੋਲੀ 27 ਮਈ ਨੂੰ ਦੇਰ ਨਾਲ ਕਮਿਊਨਿਟੀ ਸਿਹਤ ਕੇਂਦਰ ਦਾ ਨਿਰੀਖਣ ਕਰਨ ਤੋਂ ਬਾਅਦ ਘਰ ਪਰਤ ਰਹੀ ਸੀ, ਜਿਸ ਦੌਰਾਨ ਰਸਤੇ ਵਿਚ ਕੁਝ ਲੋਕਾਂ ਨੇ ਉਹਨਾਂ ਦੀ ਕਾਰ 'ਤੇ ਹਮਲਾ ਕਰ ਦਿੱਤਾ। ਹਮਲੇ ਦੌਰਾਨ ਸੰਸਦ ਮੈਂਬਰ ਬੇਹੋਸ਼ ਹੋ ਗਈ। ਉਸ ਨੂੰ ਹਸਪਤਾਲ ਲਿਜਾਇਆ ਗਿਆ।  

ਸੰਸਦ ਮੈਂਬਰ ਨੇ ਪੁਲਿਸ 'ਤੇ ਲਾਪਰਵਾਹੀ ਦਾ ਦੋਸ਼ ਲਾਇਆ। ਇਹ ਵੀ ਦਾਅਵਾ ਕੀਤਾ ਕਿ ਭਰਤਪੁਰ ਦੇ ਡੀਐਮ ਨੂੰ ਲਗਾਤਾਰ ਫੋਨ ਕੀਤਾ ਗਿਆ ਪਰ ਉਸ ਨੇ ਫ਼ੋਨ ਨਹੀਂ ਚੁੱਕਿਆ। ਇਕ ਨਿਊਜ਼ ਏਜੰਸੀ ਮੁਤਾਬਿਕ ਇਹ ਘਟਨਾ ਉਦੋਂ ਵਾਪਰੀ ਜਦੋਂ ਸੰਸਦ ਮੈਂਬਰ ਰੰਜੀਤਾ ਕੋਲੀ ਰਾਤ ਕਰੀਬ ਸਾਢੇ 11 ਵਜੇ ਇੱਕ ਟੂਰ ਤੋਂ ਬਾਅਦ ਆਪਣੇ ਘਰ ਜਾ ਰਹੀ ਸੀ। ਉਹਨਾਂ ਦੋਸ਼ ਲਗਾਇਆ ਕਿ ਲਗਭਗ ਪੰਜ ਬਦਮਾਸ਼ਾਂ ਨੇ ਕਾਰ ਨੂੰ ਰੋਕਿਆ।

ਪੱਥਰ ਸੁੱਟਣੇ ਸ਼ੁਰੂ ਕੀਤੇ। ਲੋਹੇ ਦੇ ਸਰੀਏ ਨਾਲ ਵੀ ਹਮਲਾ ਕੀਤਾ ਗਿਆ। ਇਸ ਹਮਲੇ ਵਿੱਚ ਸੰਸਦ ਮੈਂਬਰ ਦੀ ਕਾਰ ਦਾ ਸ਼ੀਸ਼ਾ ਟੁੱਟ ਗਿਆ। ਇਸ ਹਮਲੇ ਵਿਚ ਸੰਸਦ ਮੈਂਬਰ ਤੇ ਉਨ੍ਹਾਂ ਦੇ ਗਾਰਡਸ ਨੂੰ ਕੋਈ ਸੱਟ ਨਹੀਂ ਲੱਗੀ। ਦੱਸ ਦਈਏ ਕਿ ਸੰਸਦ ਮੈਂਬਰ ਨੇ ਖੁਦ ਵੀ ਇਸ ਹਮਲੇ ਬਾਰੇ ਟਵੀਟ ਕੀਤਾ ਹੈ। 

SHARE ARTICLE

ਏਜੰਸੀ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement