ਸਾਗਰ ਹੱਤਿਆ ਮਾਮਲਾ: ਹਾਕੀ ਨਾਲ ਸਾਗਰ ਧਨਖੜ ਨੂੰ ਕੁੱਟ ਰਹੇ ਸੁਸ਼ੀਲ ਕੁਮਾਰ ਦਾ ਵੀਡੀਓ ਆਇਆ ਸਾਹਮਣੇ
Published : May 28, 2021, 9:36 am IST
Updated : May 28, 2021, 9:36 am IST
SHARE ARTICLE
Sushil Kumar
Sushil Kumar

ਪਹਿਲਵਾਨ ਸਾਗਰ ਦੀ ਹੱਤਿਆ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤੇ ਗਏ ਓਲੰਪਿਕ ਮੈਡਲਿਸਟ ਸੁਸ਼ੀਲ ਕੁਮਾਰ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰੀਹਆਂ ਹਨ।

ਨਵੀਂ ਦਿੱਲੀ: ਛੱਤਰਸਾਲ ਸਟੇਡੀਅਮ ਵਿਚ ਪਹਿਲਵਾਨ ਸਾਗਰ ਦੀ ਹੱਤਿਆ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤੇ ਗਏ ਓਲੰਪਿਕ ਮੈਡਲਿਸਟ ਸੁਸ਼ੀਲ ਕੁਮਾਰ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰੀਹਆਂ ਹਨ। ਦਰਅਸਲ ਸੁਸ਼ੀਲ ਕੁਮਾਰ ਦਾ ਇਕ ਵੀਡੀਓ ਸਾਹਮਣੇ ਆਇਆ ਹੈ। ਇਸ ਵੀਡੀਓ ਵਿਚ ਦਿਖਾਈ ਦੇ ਰਿਹਾ ਹੈ ਕਿ ਪਹਿਲਵਾਨ ਸੁਸ਼ੀਲ ਕੁਮਾਰ ਅਪਣੇ ਦੋਸਤਾਂ ਨਾਲ ਮਿਲ ਕੇ ਹਾਕੀ ਸਟਿੱਕ ਨਾਲ ਸਾਗਰ ਦੀ ਕੁੱਟਮਾਰ ਕਰ ਰਹੇ ਹਨ।

Sushil KumarSushil Kumar

ਪੁਲਿਸ ਮੁਤਾਬਕ ਇਹ ਵੀਡੀਓ ਘਟਨਾ ਵਾਲੇ ਦਿਨ ਖੁਦ ਸੁਸ਼ੀਲ ਕੁਮਾਰ ਨੇ ਅਪਣੇ ਦੋਸਤ ਦੇ ਮੋਬਾਈਲ ਤੋਂ ਬਣਵਾਈ ਸੀ ਤਾਂ ਕਿ ਕੁਸ਼ਤੀ ਸਰਕਟ ਵਿਚ ਉਸ ਦਾ ਖੌਫ ਬਣਿਆ ਰਹੇ। ਤਸਵੀਰਾਂ ਵਿਚ ਜੂਨੀਅਰ ਪਹਿਲਵਾਰ ਨੂੰ ਜ਼ਮੀਨ ’ਤੇ ਖੂਨ ਨਾਲ ਲਥਪਥ ਦੇਖਿਆ ਜਾ ਸਕਦਾ ਹੈ।

Video Show Olympian Sushil Kumar Attacking WrestlerVideo Show Olympian Sushil Kumar Attacking Wrestler

ਦੱਸ ਦਈਏ ਕਿ ਸੁਸ਼ੀਲ ਕੁਮਾਰ ਅਤੇ ਉਸ ਦੇ ਸਾਥੀਆਂ ’ਤੇ ਯੁਵਾ ਪਹਿਲਵਾਨ ਸਾਗਰ ਧਨਖੜ ਦੇ ਕਤਲ ਕਾਂਡ ’ਚ ਸ਼ਾਮਲ ਹੋਣ ਦਾ ਦੋਸ਼ ਹੈ। ਜ਼ਿਕਰਯੋਗ ਹੈ ਕਿ 5 ਮਈ ਨੂੰ ਮਾਡਲ ਟਾਊਨ ਥਾਣਾ ਖੇਤਰ ’ਚ ਛਤਰਸਾਲ ਸਟੇਡੀਅਮ ’ਚ ਫ਼ਲੈਟ ਖ਼ਾਲੀ ਕਰਾਉਣ ਨੂੰ ਲੈ ਕੇ ਪਹਿਲਵਾਨਾਂ ਦੇ ਦੋ ਗੁੱਟ ਆਪਸ ’ਚ ਭਿੜ ਗਏ ਸਨ।

Sushil KumarSushil Kumar

ਇਸ ਦੌਰਾਨ ਪੰਜ ਪਹਿਲਵਾਨ ਗੰਭੀਰ ਜ਼ਖ਼ਮੀ ਹੋ ਗਏ ਸਨ, ਗੰਭੀਰ ਤੌਰ ’ਤੇ ਜ਼ਖਮੀ ਯੁਵਾ ਪਹਿਲਵਾਨ ਸਾਗਰ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ ਸੀ। ਸਾਗਰ ਦੀ ਹੱਤਿਆ ਦੇ ਦੋਸ਼ ਵਿਚ ਪੁਲਿਸ ਨੇ ਪਹਿਲਵਾਨ ਸੁਸ਼ੀਲ ਕੁਮਾਰ ਨੂੰ 23 ਮਈ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਤੋਂ ਬਾਅਦ ਉਸ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement