
ਕੱਛਰ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਆਈਏਐਸ ਕੀਰਤੀ ਜੱਲੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।
ਨਵੀਂ ਦਿੱਲੀ: ਅਸਾਮ 'ਚ ਭਿਆਨਕ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਉਥੋਂ ਦਾ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। 27 ਜ਼ਿਲ੍ਹਿਆਂ ਵਿਚ ਭਾਰੀ ਤਬਾਹੀ ਹੋਈ ਹੈ ਤੇ ਚਾਰੇ ਪਾਸੇ ਚਿੱਕੜ ਹੈ। ਲੋਕਾਂ ਦੇ ਘਰ ਤਬਾਹ ਹੋ ਗਏ ਹਨ। 7.18 ਲੱਖ ਤੋਂ ਵੱਧ ਲੋਕਾਂ ਦੀ ਜ਼ਿੰਦਗੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਇਸ ਦੌਰਾਨ ਇਕ ਮਹਿਲਾ ਆਈਏਐਸ ਅਧਿਕਾਰੀ ਦੀ ਕਾਫੀ ਚਰਚਾ ਹੋ ਰਹੀ ਹੈ, ਜਿਸ ਨੇ ਲੋਕਾਂ ਦੀ ਮਦਦ ਲਈ ਦਫ਼ਤਰ ਵਿਚ ਬੈਠ ਕੇ ਮੀਟਿੰਗਾਂ ਕਰਨ ਦੀ ਥਾਂ ਜ਼ਮੀਨ ’ਤੇ ਜਾ ਕੇ ਸਥਿਤੀ ਦਾ ਜਾਇਜ਼ਾ ਲਿਆ ਹੈ। ਹੜ੍ਹ ਦੇ ਚਿੱਕੜ ਵਿਚੋਂ ਲੰਘ ਰਹੀ ਡੀਸੀ ਦੀ ਹਰ ਕੋਈ ਤਾਰੀਫ ਕਰ ਰਿਹਾ ਹੈ।
IAS officer wades through mud to take stock of flood-hit areas in Assam
ਕੱਛਰ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਆਈਏਐਸ ਕੀਰਤੀ ਜੱਲੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਦੇਖਿਆ ਜਾ ਸਕਦਾ ਹੈ ਕਿ ਉਹਨਾਂ ਨੇ ਸਾੜ੍ਹੀ ਪਾਈ ਹੋਈ ਹੈ ਅਤੇ ਉਹ ਬਹੁਤ ਹੀ ਸਾਧਾਰਨ ਤਰੀਕੇ ਨਾਲ ਸਥਿਤੀ ਦਾ ਜਾਇਜ਼ਾ ਲੈਂਦੀ ਨਜ਼ਰ ਆ ਰਹੀ ਹੈ। ਲੋਕਾਂ ਦੀ ਮਦਦ ਕਰਨ ਲਈ ਅਤੇ ਉਹ ਉਹਨਾਂ ਦੀਆਂ ਸਮੱਸਿਆਵਾਂ ਸੁਣਨ ਲਈ ਸਿੱਧੇ ਮੈਦਾਨ 'ਤੇ ਗਈ।
IAS officer wades through mud to take stock of flood-hit areas in Assam
ਉਹਨਾਂ ਦੀ ਇਕ ਹੋਰ ਤਸਵੀਰ ਸਾਹਮਣੇ ਆਈ ਹੈ। ਜਿਸ ਵਿਚ ਉਹ ਕਿਸ਼ਤੀ ਵਿਚ ਬੈਠ ਕੇ ਹੜ੍ਹ ਪ੍ਰਭਾਵਿਤ ਸਥਿਤੀ ਦਾ ਜਾਇਜ਼ਾ ਲੈਣ ਜਾ ਰਹੀ ਹੈ। ਉਹਨਾਂ ਦੱਸਿਆ ਕਿ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਪਿਛਲੇ 50 ਸਾਲਾਂ ਤੋਂ ਉਹ ਇਸ ਤਰ੍ਹਾਂ ਹੜ੍ਹਾਂ ਤੋਂ ਪ੍ਰੇਸ਼ਾਨ ਹਨ। ਅਜਿਹੀ ਸਥਿਤੀ ਵਿਚ ਇਕ ਅਧਿਕਾਰੀ ਦੇ ਰੂਪ ਵਿਚ ਉਹ ਆਪਣਾ ਕੰਮ ਬਿਹਤਰ ਢੰਗ ਨਾਲ ਕਰਨ ਲਈ ਮੈਦਾਨ ਵਿਚ ਉਤਰੇ ਹਨ।