ਸਵਾਤੀ ਮਾਲੀਵਾਲ ਨੇ ਦਿੱਲੀ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਗ੍ਰਿਫ਼ਤਾਰ ਕੀਤੇ ਪਹਿਲਵਾਨਾਂ ਦੀ ਰਿਹਾਈ ਦੀ ਕੀਤੀ ਮੰਗ 
Published : May 28, 2023, 8:50 pm IST
Updated : May 28, 2023, 8:50 pm IST
SHARE ARTICLE
Swati Maliwal
Swati Maliwal

DCW ਮੁਖੀ ਨੇ ਦਿੱਲੀ ਪੁਲਸ ਕਮਿਸ਼ਨਰ ਨੂੰ ਬ੍ਰਿਜਭੂਸ਼ਣ ਸ਼ਰਨ ਸਿੰਘ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਵੀ ਅਪੀਲ ਕੀਤੀ ਹੈ।  

ਨਵੀਂ ਦਿੱਲੀ : ਪਿਛਲੇ 1 ਮਹੀਨੇ ਤੋਂ ਪਹਿਲਵਾਨ ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਹਨ ਕਿਉਂਕਿ ਪਹਿਲਵਾਨਾਂ ਨੇ ਉਸ 'ਤੇ ਜਿਨਸੀ ਸੋਸ਼ਮ ਦੇ ਦੋਸ਼ ਲਗਾਏ ਹਨ। ਪਹਿਲਵਾਨਾਂ ਵੱਲੋਂ ਤਕਰੀਬਨ ਇਕ ਮਹੀਨੇ ਤੋਂ ਜੰਤਰ-ਮੰਤਰ 'ਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਇਸੇ ਦੇ ਚੱਲਦਿਆਂ ਪਹਿਲਵਾਨਾਂ ਵੱਲੋਂ ਨਵੇਂ ਸੰਸਦ ਭਵਨ ਦੇ ਬਾਹਰ ਮਹਾਪੰਚਾਇਤ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਹੀ ਪੁਲਸ ਵੱਲੋਂ ਪਹਿਲਵਾਨਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਹੁਣ ਇਸ ਮਾਮਲੇ ਵਿਚ ਦਿੱਲੀ ਮਹਿਲਾ ਕਮਿਸ਼ਨ ਦੀ ਮੁਖੀ ਨੇ ਦਿੱਲੀ ਦੇ ਪੁਲਸ ਕਮਿਸ਼ਨਰ ਨੂੰ ਪੱਤਰ ਲਿਖਿਆ ਹੈ। 

ਦਿੱਲੀ ਮਹਿਲਾ ਕਮਿਸ਼ਨ ਦੀ ਮੁਖੀ ਸਵਾਤੀ ਮਾਲੀਵਾਲ ਨੇ ਦਿੱਲੀ ਪੁਲਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਹਿਰਾਸਤ ਵਿਚ ਲਏ ਗਏ ਪਹਿਲਵਾਨਾਂ ਨੂੰ ਤੁਰੰਤ ਛੱਡਣ ਦੀ ਗੱਲ ਕਹੀ ਹੈ। ਇਸ ਦੇ ਨਾਲ ਹੀ ਪਹਿਲਵਾਨਾਂ ਵਿਰੁੱਧ ਇਹ ਕਾਰਵਾਈ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਵੀ ਕੀਤੀ ਹੈ। DCW ਮੁਖੀ ਨੇ ਦਿੱਲੀ ਪੁਲਸ ਕਮਿਸ਼ਨਰ ਨੂੰ ਬ੍ਰਿਜਭੂਸ਼ਣ ਸ਼ਰਨ ਸਿੰਘ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਵੀ ਅਪੀਲ ਕੀਤੀ ਹੈ।  

file photo

 

ਸਵਾਤੀ ਮਾਲੀਵਾਲ ਨੇ ਆਪਣੇ ਪੱਤਰ ਵਿਚ ਸਾਕਸ਼ੀ ਮਲਿਕ, ਵਿਨੇਸ਼ ਫੋਗਾਟ ਤੇ ਸੰਗੀਤਾ ਫੋਗਾਟ ਨੂੰ ਦੇਸ਼ ਦੇ ਹੀਰੋ ਦੱਸਦਿਆਂ ਕਿਹਾ ਕਿ ਇਨ੍ਹਾਂ ਨੇ ਕਾਮਨਵੈਲਥ ਖੇਡਾਂ ਤੇ ਓਲੰਪਿਕ ਸਣੇ ਕਈ ਥਾਂ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਨੂੰ ਇਨਸਾਫ਼ ਨਾ ਦੇ ਕੇ ਤੇ ਹਿਰਾਸਤ ਵਿਚ ਲੈ ਕੇ ਉਨ੍ਹਾਂ ਦੀ ਅਵਾਜ਼ ਦਬਾਉਣ ਨਾਲ ਦਿੱਲੀ ਪੁਲਸ ਦੇਸ਼ ਦੀਆਂ ਔਰਤਾਂ ਨੂੰ ਜਿਣਸੀ ਸ਼ੋਸ਼ਣ ਦੀ ਸ਼ਿਕਾਇਤ ਕਰਨ ਤੇ ਨਿਆਂ ਲਈ ਲੜਨ ਦਾ ਹੌਂਸਲਾ ਤੋੜ ਰਹੀ ਹੈ। 

 


 


 
 

SHARE ARTICLE

ਏਜੰਸੀ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement