
Ranjit Singh murder case : ਸੀਬੀਆਈ ਕੋਰਟ ਦੇ ਫੈਸਲੇ ਨੂੰ ਕੀਤਾ ਰੱਦ, ਚਾਰ ਹੋਰਾਂ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ
Ranjit Singh murder case : ਹਾਈ ਕੋਰਟ ਨੇ ਡੇਰਾ ਸੌਦਾ ਸਾਧ ਮੁਖੀ ਨੂੰ ਡੇਰਾ ਪ੍ਰਬੰਧਕ ਰਣਜੀਤ ਸਿੰਘ ਕਤਲ ਕੇਸ ’ਚ ਬਰੀ ਕਰ ਦਿੱਤਾ ਹੈ। ਹਾਈ ਕੋਰਟ ਨੇ ਇਸ ਮਾਮਲੇ ’ਚ ਵਿਸ਼ੇਸ਼ ਸੀਬੀਆਈ ਅਦਾਲਤ ਵੱਲੋਂ ਸੁਣਾਏ ਫੈਸਲੇ ਨੂੰ ਰੱਦ ਕਰ ਦਿੱਤਾ ਅਤੇ ਸੌਦਾ ਸਾਧ ਅਤੇ ਚਾਰ ਹੋਰਾਂ ਨੂੰ ਬਰੀ ਕਰ ਦਿੱਤਾ।
ਵਰਨਣਯੋਗ ਹੈ ਕਿ 2021 ’ਚ ਪੰਚਕੂਲਾ ਦੀ ਵਿਸ਼ੇਸ਼ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਦਾਲਤ ਨੇ ਸੌਦਾ ਸਾਧ ਨੂੰ 2002 ਵਿਚ ਰਣਜੀਤ ਸਿੰਘ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦਾ ਦੋਸ਼ੀ ਠਹਿਰਾਇਆ ਸੀ। ਚਾਰ ਹੋਰਾਂ ਨੂੰ ਵੀ ਦੋਸ਼ੀ ਠਹਿਰਾਇਆ ਗਿਆ ਸੀ, ਜਿਨ੍ਹਾਂ ’ਚੋਂ ਤਿੰਨ ਨੂੰ ਰਣਜੀਤ ਦੇ ਕਤਲ ਅਤੇ ਇੱਕ ਨੂੰ ਕਤਲ ਦੀ ਸਾਜ਼ਿਸ਼ ਰਚਣ ਦਾ ਦੋਸ਼ੀ ਠਹਿਰਾਇਆ ਗਿਆ ਸੀ। ਡੇਰਾ ਸੌਦਾ ਸਾਧ ਅਤੇ ਚਾਰ ਹੋਰਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਅਤੇ ਭਾਰੀ ਜੁਰਮਾਨਾ ਭਰਨ ਦਾ ਹੁਕਮ ਸੁਣਾਇਆ। ਰਾਮ ਰਹੀਮ ਨੂੰ 31 ਲੱਖ ਰੁਪਏ ਦਾ ਜੁਰਮਾਨਾ ਵੀ ਭਰਨ ਲਈ ਕਿਹਾ ਗਿਆ ਸੀ।
ਦੱਸ ਦੇਈਏ ਕਿ ਸੰਪਰਦਾ ਦੇ ਪ੍ਰਬੰਧਕ ਅਤੇ ਪੈਰੋਕਾਰ ਰਣਜੀਤ ਸਿੰਘ ਦੀ 2002 ਵਿਚ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
ਸੌਦਾ ਸਾਧ ਨੇ ਔਰਤਾਂ ਦਾ ਜਿਨਸੀ ਸ਼ੋਸ਼ਣ ਕਿਵੇਂ ਕੀਤਾ ਸੀ, ਇਸ ਬਾਰੇ ਦੱਸਿਆ ਗਿਆ ਇੱਕ ਗੁਮਨਾਮ ਪੱਤਰ ਦੇ ਪ੍ਰਸਾਰਣ ਵਿਚ ਉਸਦੀ ਸ਼ੱਕੀ ਭੂਮਿਕਾ ਲਈ ਉਸਦੀ ਹੱਤਿਆ ਕਰ ਦਿੱਤੀ ਗਈ ਸੀ। ਸੀਬੀਆਈ ਦੀ ਚਾਰਜਸ਼ੀਟ ਮੁਤਾਬਕ ਸੌਦਾ ਸਾਧ ਨੇ ਫਿਰ ਉਸ ਦੇ ਕਤਲ ਦੀ ਸਾਜ਼ਿਸ਼ ਰਚੀ ਸੀ।
(For more news apart from Dera Sauda Sahd was acquitted by High Court in Ranjit Singh murder case News in Punjabi, stay tuned to Rozana Spokesman)