ਖ਼ਬਰਾਂ |

ਤਾਜ਼ਾ |

Earthquake News: ਭੂਚਾਲ ਦੇ ਝਟਕਿਆਂ ਨਾਲ ਹਿੱਲਿਆ ਉੱਤਰਾਖੰਡ, ਰਿਕਟਰ ਪੈਮਾਨੇ 'ਤੇ ਤੀਬਰਤਾ ਰਹੀ 3.1
Published : May 28, 2024, 8:57 am IST
Updated : May 28, 2024, 8:57 am IST
SHARE ARTICLE
Earthquake
Earthquake

ਅਰਬ ਸਾਗਰ ਵਿਚ ਵੀ ਆਇਆ ਭੂਚਾਲ

Earthquake News: ਉੱਤਰਾਖੰਡ ਦੇ ਪਿਥੌਰਾਗੜ੍ਹ 'ਚ ਅੱਜ ਸਵੇਰੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.1 ਮਾਪੀ ਗਈ। ਭੂਚਾਲ ਕਾਰਨ ਹੁਣ ਤਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਸੂਚਨਾ ਨਹੀਂ ਹੈ।

ਉੱਤਰਾਖੰਡ 'ਚ ਭੂਚਾਲ ਦੇ ਹਲਕੇ ਝਟਕਿਆਂ ਕਾਰਨ ਅੱਜ ਇਕ ਵਾਰ ਫਿਰ ਧਰਤੀ ਹਿੱਲ ਗਈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਵਲੋਂ ਦਿਤੀ ਗਈ ਜਾਣਕਾਰੀ ਮੁਤਾਬਕ ਪਿਥੌਰਾਗੜ੍ਹ 'ਚ ਮੰਗਲਵਾਰ ਸਵੇਰੇ 6:43 ਵਜੇ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 3.1 ਸੀ। ਭੂਚਾਲ ਦੇ ਕੇਂਦਰ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ। ਭੂਚਾਲ ਕਾਰਨ ਪੂਰੇ ਇਲਾਕੇ 'ਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਅਤੇ ਲੋਕ ਡਰ ਦੇ ਮਾਰੇ ਘਰਾਂ 'ਚੋਂ ਬਾਹਰ ਆ ਗਏ। ਹੁਣ ਤਕ ਇਸ ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

ਅਰਬ ਸਾਗਰ ਵਿਚ ਵੀ ਆਇਆ ਭੂਚਾਲ

ਭਾਰਤ ਦੇ ਪੱਛਮ ਵਿਚ ਸਥਿਤ ਅਰਬ ਸਾਗਰ ਵਿਚ ਵੀ ਭੂਚਾਲ ਆਇਆ ਹੈ। ਰਿਕਟਰ ਪੈਮਾਨੇ 'ਤੇ ਇਸ ਭੂਚਾਲ ਦੀ ਤੀਬਰਤਾ 4.1 ਮਾਪੀ ਗਈ ਹੈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਸੋਮਵਾਰ ਰਾਤ 8:56 ਵਜੇ ਅਰਬ ਸਾਗਰ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਾਣਕਾਰੀ ਮੁਤਾਬਕ ਭੂਚਾਲ ਦਾ ਕੇਂਦਰ ਧਰਤੀ ਤੋਂ 10 ਕਿਲੋਮੀਟਰ ਹੇਠਾਂ ਸੀ।

(For more Punjabi news apart from Earthquake jolts Uttarakhand News, stay tuned to Rozana Spokesman)

Location: India, Uttarakhand, Dehradun

SHARE ARTICLE

ਏਜੰਸੀ

Advertisement

ਕਾਗਜ਼ ਚੈੱਕ ਕਰਨ ਲਈ ਰੋਕੇ ਨੌਜਵਾਨਾਂ ਨੇ ਟ੍ਰੈਫਿਕ ਪੁਲਿਸ ਮੁਲਾਜ਼ਮ 'ਤੇ ਕੀਤਾ ਹਮਲਾ

09 Jun 2026 2:53 PM

ਕਿਸਾਨਾਂ ਦੀਆਂ ਇਹ ਮੌ/ਤਾਂ ਪੈਣਗੀਆਂ ਕਿਹੜੇ ਖਾਤੇ? ਹਰ ਸਾਲ 6000 ਤੋਂ ਵੱਧ ਹੁੰਦੀਆਂ ਮੌ/ਤਾਂ ਦਾ ਜ਼ਿੰਮੇਵਾਰ ਕੌਣ ?

08 Jun 2026 3:02 PM

'ਮੈਨੂੰ ਬਿੱਟੂ ਸਾਬ੍ਹ ਨਾਲ਼ ਹਮਦਰਦੀ ਹੈ, ਭਾਜਪਾ ਨੇ ਉਨ੍ਹਾਂ ਨੂੰ ਵਰਤ ਕੇ ਬਾਹਰ ਦਾ ਰਸਤਾ ਦਿਖਾਇਆ' : Malwinder Kang

07 Jun 2026 1:05 PM

'ਇਹ ਸਾਜ਼ ਸ੍ਰੀ ਗੁਰੂ ਹਰਗੋਬਿੰਦ ਪਾਤਸ਼ਾਹ ਜੀ ਦੀ ਬਖਸ਼ਿਸ਼ ਹੈ' ਬਾਕੀ ਸਾਜ਼ਾਂ ਨਾਲੋਂ ਕਿਉਂ ਵਿਲੱਖਣ ਹੈ ਇਹ ਸਾਜ਼ ?

06 Jun 2026 3:07 PM

Swaran Singh Bhangu Funeral: ਪਤੀ ਸਵਰਨ ਸਿੰਘ ਭੰਗੂ ਦੀਆਂ ਅੰਤਿਮ ਰਸਮਾਂ ਚ ਭੁੱਬਾਂ ਮਾਰ ਮਾਰ ਰੋਈ ਗੁਰਪ੍ਰੀਤ ਕੌਰ ਭੰਗੂ

06 Jun 2026 3:06 PM
Advertisement