ਪੰਜਾਬ 'ਚ 1 ਜੂਨ ਨੂੰ ਛੁੱਟੀ ਦਾ ਐਲਾਨ , 30 ਮਈ ਸ਼ਾਮ 5 ਵਜੇ ਤੋਂ 1 ਜੂਨ ਸ਼ਾਮ 7 ਵਜੇ ਤੱਕ ਠੇਕੇ ਬੰਦ ਰੱਖਣ ਦੇ ਹੁਕਮ
Published : May 28, 2024, 7:45 pm IST
Updated : May 28, 2024, 7:45 pm IST
SHARE ARTICLE
Holiday
Holiday

ਵੋਟਾਂ ਦੀ ਗਿਣਤੀ ਵਾਲੇ ਦਿਨ 4 ਜੂਨ ਨੂੰ ਵੀ ਠੇਕੇ ਰਹਿਣਗੇ ਬੰਦ

Punjab News : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਹੈ ਕਿ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ 1 ਜੂਨ, 2024 (ਸ਼ਨਿਵਾਰ) ਨੂੰ ਵੋਟਿੰਗ ਵਾਲੇ ਦਿਨ ਵੋਟ ਪਾਉਣ ਲਈ ਪੰਜਾਬ ਵਿੱਚ ਵਿਸ਼ੇਸ਼ ਛੁੱਟੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ 30-05-2024 ਤੋਂ 01-06-2024 ਅਤੇ 04-06-2024 ਨੂੰ ਚੋਣਾਂ ਦੇ ਨਤੀਜਿਆਂ ਵਾਲੇ ਦਿਨ ਡ੍ਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ।  

ਹੋਰ ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ/  ਵਿੱਦਿਅਕ ਅਦਾਰਿਆਂ ਲਈ ਲਈ ਮਿਤੀ 01.06.2024 (ਸ਼ਨੀਵਾਰ) ਨੂੰ ਗਜ਼ਟਿਡ ਛੁੱਟੀ ਰਹੇਗੀ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਕਿਸੇ ਵੀ ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਵੋਟਰਾਂ ਨੂੰ ਵੀ ਵੋਟ ਪਾਉਣ ਲਈ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135ਬੀ (1) ਮੁਤਾਬਕ 01-06-2024 ਨੂੰ ਅਦਾਇਗੀਯੋਗ ਛੁੱਟੀ ਐਲਾਨੀ ਗਈ ਹੈ। ਇਸ ਸਬੰਧੀ ਨੋਟੀਫਿਕੇਸ਼ਨ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ।  

ਮੁੱਖ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ 1 ਜੂਨ ਨੂੰ ਵੋਟਿੰਗ ਦੇ ਮੱਦੇਨਜ਼ਰ 30-05-2024 (ਵੀਰਵਾਰ) ਨੂੰ ਸ਼ਾਮ ਪੰਜ ਵਜੇ ਤੋਂ 01-06-2024 (ਸ਼ਨਿਵਾਰ) ਨੂੰ ਸ਼ਾਮ 7 ਵਜੇ ਤੱਕ ਡ੍ਰਾਈ ਡੇਅ ਰਹੇਗਾ। ਇਸ ਤੋਂ ਇਲਾਵਾ ਨਤੀਜਿਆਂ ਵਾਲੇ ਦਿਨ 04-06-2024 (ਮੰਗਲਵਾਰ) ਨੂੰ ਵੀ ਸੂਬੇ ਵਿੱਚ ਡ੍ਰਾਈ ਡੇਅ ਐਲਾਨਿਆ ਗਿਆ ਹੈ।  

ਸਿਬਿਨ ਸੀ ਨੇ ਕਿਹਾ ਕਿ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ। ਉਨ੍ਹਾਂ ਅੱਗੇ ਵੋਟਰਾਂ ਨੂੰ ਵੱਧ ਚੜ੍ਹ ਕੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਲੋਕਤੰਤਰ ਦੇ ਇਸ ਸੱਭ ਤੋਂ ਵੱਡੇ ਤਿਉਹਾਰ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ ਤਾਂ ਜੋ ਚੋਣ ਕਮਿਸ਼ਨ ਦੇ 'ਇਸ ਵਾਰ 70 ਪਾਰ' ਦੇ ਟੀਚੇ ਨੂੰ ਹਾਸਲ ਕੀਤਾ ਜਾ ਸਕੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement